ਨਿੱਜੀ ਪੱਤਰ ਪ੍ਰੇਰਕ
ਫਾਜ਼ਿਲਕਾ, 25 ਦਸੰਬਰ
ਮਾਨਸਾ ਵਿੱਚ ਬੀਤੇ ਦਿਨੀਂ ਮੁੱਖ ਮੰਤਰੀ ਦੀ ਰੈਲੀ ਵਿੱਚ ਈਟੀਟੀ ਅਤੇ ਬੀਐੱਡ ਟੈੱਟ ਪਾਸ ਅਧਿਆਪਕਾਂ ’ਤੇ ਕੀਤੇ ਗਏ ਤਸ਼ੱਦਦ ਦੇ ਵਿਰੋਧ ਵਿੱਚ ਅੱਜ ਆਲ ਇੰਡੀਆ ਸਟੂਡੈਂਟਸ ਫੈਡਰੇਸ਼ਨ ਵੱਲੋਂ ਜ਼ਿਲ੍ਹਾ ਪ੍ਰਧਾਨ ਰਮਨ ਧਰਮੂ ਵਾਲਾ ਅਤੇ ਜ਼ਿਲ੍ਹਾ ਸਕੱਤਰ ਸਟਾਲਿਨ ਲਮੋਚੜ ਦੀ ਅਗਵਾਈ ਹੇਠ ਮੰਡੀ ਲਾਧੂਕਾ ਬੱਸ ਸਟੈਂਡ ’ਤੇ ਪੰਜਾਬ ਸਰਕਾਰ ਦੀ ਅਰਥੀ ਫੂਕ ਕੇ ਮੁਜ਼ਾਹਰਾ ਕੀਤਾ ਗਿਆ। ਆਗੂਆਂ ਨੇ ਬੇਰੁਜ਼ਗਾਰ ਅਧਿਆਪਕਾਂ ਤੇ ਲਾਠੀਚਾਰਜ ਕਰਨ ਵਾਲੇ ਮੁਲਜ਼ਮਾਂ ਨੂੰ ਤੁਰੰਤ ਬਰਖਾਸਤ ਕਰਨ ਦੀ ਮੰਗ ਕੀਤੀ। ਇਸ ਮੌਕੇ ਕੁਲਵਿੰਦਰ ਲੱਖੇ ਕੜਾਹੀਆਂ, ਗਗਨਦੀਪ ਸਿੰਘ, ਰੂਪ ਸਿੰਘ, ਸੋਨੂੰ ਸਿੰਘ, ਲੱਕੀ ਅਤੇ ਤੋਤਾ ਸਿੰਘ ਵੀ ਹਾਜ਼ਰ ਸਨ।