ਬਿਸ਼ਨੋਈ ਸਮਾਜ ਦੀਆਂ ਮੰਗਾਂ ਜਲਦੀ ਮੰਨੀਆਂ ਜਾਣਗੀਆਂ: ਕੋਟਲੀ

ਬਿਸ਼ਨੋਈ ਸਮਾਜ ਦੀਆਂ ਮੰਗਾਂ ਜਲਦੀ ਮੰਨੀਆਂ ਜਾਣਗੀਆਂ: ਕੋਟਲੀ

ਸਮਾਗਮ ਦੌਰਾਨ ਸੰਬੋਧਨ ਕਰਦੇ ਹੋਏ ਕੈਬਨਟਿ ਮੰਤਰੀ ਗੁਰਕੀਰਤ ਸਿੰਘ ਕੋਟਲੀ।

ਨਿੱਜੀ ਪੱਤਰ ਪ੍ਰੇਰਕ

ਫਾਜ਼ਿਲਕਾ, 27 ਨਵੰਬਰ

ਪੰਜਾਬ ਦੇ ਉਦਯੋਗ ਅਤੇ ਵਣਜ, ਸੂਚਨਾ ਤਕਨਾਲੋਜੀ, ਵਿਗਿਆਨ ਤੇ ਤਕਨਾਲੋਜੀ ਮੰਤਰੀ ਗੁਰਕੀਰਤ ਸਿੰਘ ਕੋਟਲੀ ਨੇ ਅੱਜ ਪਿੰਡ ਸੁਖਚੈਨ ’ਚ ਗਊਸ਼ਾਲਾ ਸਦਨ ਵੇਲਫੇਅਰ ਸੁਸਾਇਟੀ ਵੱਲੋਂ ਕਰਵਾਈ ਜਾ ਰਹੀ ਧੇਨੂ ਮਾਨਸ ਗਿਆਨ ਯੱਗ ਕਥਾ ’ਚ ਹਾਜ਼ਰੀ ਭਰੀ। ਇਸ ਮੌਕੇ ਉਨ੍ਹਾਂ ਐਲਾਨ ਕੀਤਾ ਕਿ ਬਿਸ਼ਨੋਈ ਭਾਈਚਾਰੇ ਦੀਆਂ ਸਾਰੀਆਂ ਜਾਇਜ਼ ਮੰਗਾਂ ਨੂੰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਕੋਲ ਰੱਖ ਕੇ ਜਲਦ ਹੱਲ ਕਰਵਾਇਆ ਜਾਵੇਗਾ। ਬਿਸ਼ਨੋਈ ਭਾਈਚਾਰੇ ਵੱਲੋਂ ਵਾਤਾਵਰਨ ਅਤੇ ਜੰਗਲੀ ਜੀਵਾਂ ਦੀ ਰੱਖਿਆ ਲਈ ਨਿਭਾਈ ਜਾ ਰਹੀ ਅਹਿਮ ਭੂਮਿਕਾ ਦੀ ਸ਼ਲਾਘਾ ਕਰਦਿਆਂ ਸ੍ਰੀ ਕੋਟਲੀ ਨੇ ਕਿਹਾ ਕਿ ਬਿਸ਼ਨੋਈ ਭਾਈਚਾਰੇ ਵੱਲੋਂ ਚੌਗਿਰਦੇ ਦੀ ਸੰਭਾਲ ਲਈ ਕੀਤਾ ਜਾ ਰਿਹਾ ਕੰਮ ਪੂਰੀ ਦੁਨੀਆਂ ਲਈ ਪ੍ਰੇਰਣਾ ਸ੍ਰੋਤ ਹੈ। ਉਨ੍ਹਾਂ ਇਸ ਮੌਕੇ ਪਿੰਡ ਸੁਖਚੈਨ ਦੀ ਗਊਸ਼ਾਲਾ ਲਈ 5 ਲੱਖ ਰੁਪਏ ਦੀ ਗ੍ਰਾਂਟ ਦੇਣ ਦਾ ਐਲਾਨ ਵੀ ਕੀਤਾ। ਸਥਾਨਕ ਵਿਧਾਇਕ ਨੱਥੂ ਰਾਮ ਨੇ ਇਲਾਕੇ ਲਈ ਕੀਤੇ ਕੰਮਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ 6.40 ਕਰੋੜ ਰੁਪਏ ਦੀ ਲਾਗਤ ਨਾਲ ਸਾਰੀਆਂ ਢਾਣੀਆਂ ਤੱਕ ਬਿਜਲੀ ਪਹੁੰਚਾਈ ਗਈ ਹੈ ਅਤੇ 10 ਕਰੋੜ ਰੁਪਏ ਦੀ ਲਾਗਤ ਨਾਲ 45 ਕਿਲੋਮੀਟਰ ਲੰਬੀਆਂ ਸੜਕਾਂ ਬਣਾਈਆਂ ਜਾ ਰਹੀਆਂ ਹਨ। ਜਦਕਿ ਸੁਖਚੈਨ ਅਤੇ ਰਾਮਸਰਾ ਮਾਈਨਰ ਨਹਿਰ ਦਾ 36 ਕਰੋੜ ਨਾਲ ਨਿਰਮਾਣ ਜਲਦ ਸੁਰੂ ਹੋਵੇਗਾ। ਇਸ ਮੌਕੇ ਸਵਾਮੀ ਰਜਿੰਦਰਾ ਨੰਦ ਨੇ ਕਥਾ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸੁੰਦਰਤਾ ਮੁਕਾਬਲਿਆਂ ਦੇ ਓਹਲੇ ਓਹਲੇ...

ਸੁੰਦਰਤਾ ਮੁਕਾਬਲਿਆਂ ਦੇ ਓਹਲੇ ਓਹਲੇ...

ਕਿਵੇਂ ਭਜਾਈਏ ਵਾਇਰਸ...

ਕਿਵੇਂ ਭਜਾਈਏ ਵਾਇਰਸ...

ਭਾਰਤ ਦਾ ਪਰਮਾਣੂ ਸਿਧਾਂਤ ਅਤੇ ਸੁਰੱਖਿਆ

ਭਾਰਤ ਦਾ ਪਰਮਾਣੂ ਸਿਧਾਂਤ ਅਤੇ ਸੁਰੱਖਿਆ

ਫ਼ਰਜ਼ ਨਿਭਾਉਂਦੇ ਲੋਕ

ਫ਼ਰਜ਼ ਨਿਭਾਉਂਦੇ ਲੋਕ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਮੁੱਖ ਖ਼ਬਰਾਂ

ਹਾਈ ਕੋਰਟ ਵੱਲੋਂ ਮਜੀਠੀਆ ਨੂੰ ਰਾਹਤ, ਤਿੰਨ ਦਿਨ ਨਹੀਂ ਹੋਵੇਗੀ ਗ੍ਰਿਫ਼ਤਾਰੀ

ਹਾਈ ਕੋਰਟ ਵੱਲੋਂ ਮਜੀਠੀਆ ਨੂੰ ਰਾਹਤ, ਤਿੰਨ ਦਿਨ ਨਹੀਂ ਹੋਵੇਗੀ ਗ੍ਰਿਫ਼ਤਾਰੀ

ਸੁਪਰੀਮ ਕੋਰਟ ਤਕ ਪਹੁੰਚ ਲਈ ਦਿੱਤਾ ਤਿੰਨ ਦਿਨਾਂ ਦਾ ਸਮਾਂ

ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਅੰਮ੍ਰਿਤਸਰ ਰਿਹਾਇਸ਼ ’ਤੇ ਪੁਲੀਸ ਦਾ ਛਾਪਾ

ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਅੰਮ੍ਰਿਤਸਰ ਰਿਹਾਇਸ਼ ’ਤੇ ਪੁਲੀਸ ਦਾ ਛਾਪਾ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਸੋਮਵਾਰ ਨੂੰ ਅੰਤਿਰਮ ਜ਼ਮਾਨਤ ਖਾਰ...

ਸ਼ਹਿਰ

View All