DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਕੁੱਲ ਹਿੰਦ ਕਿਸਾਨ ਸਭਾ ਤੇ ਖੇਤ ਮਜ਼ਦੂਰ ਯੂਨੀਅਨ ਵੱਲੋਂ ਪ੍ਰਦਰਸ਼ਨ

ਰਾਜਪਾਲ ਦੇ ਨਾਂ ਮੰਗ ਪੱਤਰ ਸੌਂਪਿਆ

  • fb
  • twitter
  • whatsapp
  • whatsapp
featured-img featured-img
ਬਰਨਾਲਾ ਡੀ ਸੀ ਦਫ਼ਤਰ ਵਿੱਚ ਨਾਅਰੇਬਾਜ਼ੀ ਕਰਦੇ ਹੋਏ ਕਿਸਾਨ ਤੇ ਮਜ਼ਦੂਰ। -ਫੋਟੋ: ਬੱਲੀ
Advertisement

ਕੁੱਲ ਹਿੰਦ ਕਿਸਾਨ ਸਭਾ ਅਤੇ ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਵੱਲੋਂ ਵੀ ਬੀ ਜੀ ਰਾਮ ਜੀ ਕਾਨੂੰਨ ਵਾਪਸ ਕਰਵਾ ਕੇ ਮਗਨਰੇਗਾ ਕਾਨੂੰਨ ਬਹਾਲੀ ਦੇ ਨਾਲ ਨਾਲ ਹੋਰ ਕਿਸਾਨ ਮਜ਼ਦੂਰ ਮੰਗਾਂ ਸਬੰਧੀ ਸਾਬਕਾ ਵਿਧਾਇਕ ਚੰਦ ਸਿੰਘ ਚੋਪੜਾ ਦੀ ਅਗਵਾਈ ਹੇਠ ਕੇਂਦਰ ਸਰਕਾਰ ਅਤੇ ਸੂਬਾ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ ਅਤੇ ਰਾਜਪਾਲ ਪੰਜਾਬ ਦੇ ਨਾਂ ਮੰਗ ਪੱਤਰ ਭੇਜਿਆ।

ਇਸ ਮੌਕੇ ਸੰਬੋਧਨ ਕਰਦਿਆਂ ਸਾਬਕਾ ਵਿਧਾਇਕ ਚੰਦ ਸਿੰਘ ਚੋਪੜਾ, ਕੁਲ ਹਿੰਦ ਕਿਸਾਨ ਸਭਾ ਦੇ ਜ਼ਿਲ੍ਹਾ ਸਕੱਤਰ ਰਜਿੰਦਰ ਸਿੰਘ ਕਾਹਨੇਕੇ ਕਿਹਾ ਕਿ ਕੇਂਦਰ ਸਰਕਾਰ ਨੇ ਚਹੇਤੇ ਕਾਰਪੋਰੇਟ ਘਰਾਣਿਆਂ ਪੱਖੀ ਨੀਤੀਆਂ ਲਾਗੂ ਕਰਕੇ ਆਮ ਲੋਕਾਂ ਨੂੰ ਹਾਸ਼ੀਏ ‘ਤੇ ਧੱਕ ਦਿੱਤਾ ਹੈ। ਮੰਦੀ ਦੀ ਮਾਰ ਹੇਠ ਦੱਬੇ ਕਿਸਾਨਾਂ ਨੂੰ ਜਿਣਸਾਂ ਦੇ ਲਾਹੇਵੰਦ ਭਾਅ ਤੇ ਮਜ਼ਦੂਰਾਂ ਨੂੰ ਲੋੜੀਂਦੀਆਂ ਉਜ਼ਰਤਾਂ ਨਹੀਂ ਦਿੱਤੀਆਂ ਜਾ ਰਹੀਆਂ, ਬਲਕਿ ਪਹਿਲਾਂ ਬਣੇ ਮਜ਼ਦੂਰ ਪੱਖੀ ਕਨੂੰਨਾਂ ਨੂੰ ਵੱਖ ਵੱਖ ਕੋਡਾਂ ਵਿੱਚ ਵੰਡ ਕੇ ਖਾਤਮੇ ਦੀਆਂ ਸਾਜ਼ਿਸਾਂ ਕੀਤੀਆਂ ਜਾ ਰਹੀਆਂ ਹਨ।

Advertisement

ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਦੀਆਂ ਮਾੜੀਆਂ ਨੀਤੀਆਂ ਵਿਰੁੱਧ ਸਾਰੀਆਂ ਪਾਰਟੀਆਂ ਨੂੰ ਇੱਕ ਪਲੇਟਫਾਰਮ ‘ਤੇ ਇਕੱਠੇ ਹੋ ਕੇ ਮੰਗਾਂ ਦੀ ਪ੍ਰਾਪਤੀ ਲਈ ਇੱਕਜੁੱਟ ਆਵਾਜ਼ ਉਠਾਉਣੀ ਚਾਹੀਦੀ ਹੈ। ਆਗੂਆਂ ਕਿਹਾ ਕਿ ਪੰਜਾਬ ਸਰਕਾਰ ਵੀ ਕੇਂਦਰ ਸਰਕਾਰ ਦੀਆਂ ਨੀਤੀਆਂ ਤੇ ਚੱਲ ਰਹੀ ਹੈ। ਦੋਵਾਂ ਸਰਕਾਰਾਂ ਖਿਲਾਫ ਨਾਅਰੇਬਾਜ਼ੀ ਕੀਤੀ ਗਈ ਤੇ ਰਾਜਪਾਲ ਦੇ ਨਾਂ ਮੰਗ ਪੱਤਰ ਸੌਂਪਿਆ ਗਿਆ।

Advertisement

ਇਸ ਮੌਕੇ ਜਰਨੈਲ ਸਿੰਘ, ਜਗਤਾਰ ਸਿੰਘ, ਅਵਤਾਰ ਸਿੰਘ, ਗੁਰਜੀਤ ਸਿੰਘ, ਹਰਨੇਕ ਸਿੰਘ, ਛੋਟਾ ਸਿੰਘ ਧਨੋਲਾ, ਗੁਰਜੰਟ ਸਿੰਘ, ਨਾਹਰ ਸਿੰਘ, ਬੰਤ ਸਿੰਘ, ਜੰਗੀਰ ਸਿੰਘ, ਲੀਲਾ ਸਿੰਘ, ਰਾਮ ਸਿੰਘ, ਗੁਰਨਾਮ ਸਿੰਘ ਹਾਜ਼ਰ ਸਨ।

Advertisement
×