ਪੱਤਰ ਪ੍ਰੇਰਕ
ਮਾਨਸਾ, 16 ਸਤੰਬਰ
ਇਨਕਲਾਬੀ ਨੌਜਵਾਨ ਸਭਾ ਮਾਨਸਾ ਦੀ ਅਗਵਾਈ ਵਿੱਚ ਸਥਾਨਕ ਮਾਤਾ ਸੁੰਦਰੀ ਕਾਲਜ ਦੀਆਂ ਵਿਦਿਆਰਥਣਾਂ ਵੱਲੋਂ ਪੰਜਾਬੀ ਯੂਨੀਵਰਸਟੀ ਵੱਲੋਂ ਜ਼ਿਆਦਾ ਰੀਅਪੀਅਰਾਂ ਕੱਢਣ ਖ਼ਿਲਾਫ ਕਾਲਜ ਤੋਂ ਲੈ ਕੇ ਸ਼ਹੀਦ ਸੇਵਾ ਸਿੰਘ ਠੀਕਰੀਵਾਲਾ ਚੌਕ ਤੱਕ ਰੋਸ ਮੁਜ਼ਾਹਰਾ ਕੀਤਾ ਗਿਆ।
ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਇਨਕਲਾਬੀ ਨੌਜਵਾਨ ਸਭਾ ਦੇ ਸੂਬਾ ਕਨਵੀਨਰ ਵਿੰਦਰ ਔਲਖ ਨੇ ਕਿਹਾ ਕਿ ਪੰਜਾਬੀ ਯੂਨੀਵਰਸਟੀ ਪਟਿਆਲਾ ਵੱਲੋਂ ਵਿਦਿਆਰਥੀਆਂ ਦੀਆਂ ਜ਼ਿਆਦਾ ਰੀਅਪੀਅਰਾਂ ਕੱਢ ਕੇ ਉਨ੍ਹਾਂ ਦੇ ਭਵਿੱਖ ਨਾਲ਼ ਖਿਲਵਾੜ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਵਿਦਿਆਰਥੀਆਂ ਨੂੰ ਮਾਨਸਿਕ ਪ੍ਰੇਸ਼ਾਨ ਕਰਨ ਦੇ ਨਾਲ-ਨਾਲ਼ ਉਨ੍ਹਾਂ ਦੀ ਆਰਥਿਕ ਲੁੱਟ ਕਰ ਰਹੀ ਹੈ। ਉਨ੍ਹਾਂ ਮੰਗ ਕੀਤੀ ਕਿ ਰੀਅਪੀਅਰਾਂ ਨੂੰ ਪੂਰਨ ਰੂਪ ਵਿੱਚ ਰੱਦ ਕਰ ਕੇ ਮੁੜ ਤੋਂ ਪੜਤਾਲ ਕਰ ਕੇ ਸਹੀ ਨਤੀਜਾ ਜਾਰੀ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜੇ ਜਲਦ ਸਹੀ ਨਤੀਜਾ ਜਾਰੀ ਨਾ ਕੀਤਾ ਗਿਆ ਤਾਂ ਵਿਦਿਆਰਥੀ ਤਿੱਖਾ ਅੰਦੋਲਨ ਕਰਨ ਲਈ ਮਜਬੂਰ ਹੋਣਗੇ।