ਜੰਗਲਾਤ ਮਹਿਕਮੇ ਦੇ ਕਰਮਚਾਰੀਆਂ ਵੱਲੋਂ ਪ੍ਰਦਰਸ਼ਨ

ਜੰਗਲਾਤ ਮਹਿਕਮੇ ਦੇ ਕਰਮਚਾਰੀਆਂ ਵੱਲੋਂ ਪ੍ਰਦਰਸ਼ਨ

ਫੋਟੋ: ਪਵਨ ਸ਼ਰਮਾ

ਸ਼ਗਨ ਕਟਾਰੀਆ
ਬਠਿੰਡਾ, 4 ਅਗਸਤ

ਜੰਗਲਾਤ ਵਰਕਰਜ਼ ਯੂਨੀਅਨ ਵੱਲੋਂ ਅੱਜ ਇਥੇ ਵਣ ਮੰਡਲ ਅਫਸਰ ਦੇ ਦਫ਼ਤਰ ਅੱਗੇ ਪੰਜਾਬ ਸਰਕਾਰ ਦਾ ਪੁਤਲਾ ਸਾੜਿਆ ਗਿਆ। ਯੂਨੀਅਨ ਦੇ ਸੂਬਾ ਜਨਰਲ ਸਕੱਤਰ ਜਸਵੀਰ ਸਿੰਘ ਸ਼ੇਰਾ ਨੇ ਇਸ ਮੌਕੇ ਕਿਹਾ ਕਿ ਨਾ ਤਾਂ ਸਰਕਾਰ ਉਨ੍ਹਾਂ ਦੀਆਂ ਸੇਵਾਵਾਂ ਨਿਯਮਿਤ ਕਰ ਰਹੀ ਹੈ ਅਤੇ ਨਾ ਹੀ ਲੰਮੇ ਅਰਸੇ ਤੋਂ ਤਨਖਾਹ ਦਿੱਤੀ ਜਾ ਰਹੀ ਹੈ। ਸਾਲ 2016 'ਚ ਬਾਦਲ ਸਰਕਾਰ ਵੱਲੋਂ ਬਣਾਇਆ ਮੁਲਾਜ਼ਮ ਐਕਟ ਵੀ ਮੌਜੂਦਾ ਸਰਕਾਰ ਨੇ ਠੰਢੇ ਬਸਤੇ ਪਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਯੂਨੀਅਨ 12 ਅਗਸਤ ਤੱਕ ਪੰਜਾਬ ਭਰ ਵਿੱਚ ਵਣ ਮੰਡਲ ਅਫਸਰਾਂ ਦੇ ਦਰਾਂ 'ਤੇ ਧਰਨੇ ਦੇਣ ਪਿੱਛੋਂ ਮੰਗਾਂ ਦੀ ਪੂਰਤੀ ਲਈ ਪੱਕਾ ਮੋਰਚਾ ਲਾਵੇਗੀ।

 

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਵਿਰੋਧੀ ਧਿਰ ਦੇ ਹੰਗਾਮੇ ਦੌਰਾਨ ਖੇਤੀ ਬਿੱਲ ਪਾਸ

ਵਿਰੋਧੀ ਧਿਰ ਦੇ ਹੰਗਾਮੇ ਦੌਰਾਨ ਖੇਤੀ ਬਿੱਲ ਪਾਸ

ਟੀਐੱਮਸੀ ਆਗੂ ਡੈਰੇਕ ਓ’ਬ੍ਰਾਇਨ ਨੇ ਉਪ ਚੇਅਰਮੈਨ ਤੋਂ ਖੋਹ ਕੇ ਰੂਲ ਬੁੱਕ...

ਮੋਦੀ ਵੱਲੋਂ ਖੇਤੀ ਬਿੱਲ ਕਿਸਾਨੀ ਲਈ ਇਤਿਹਾਸਕ ਕਰਾਰ

ਮੋਦੀ ਵੱਲੋਂ ਖੇਤੀ ਬਿੱਲ ਕਿਸਾਨੀ ਲਈ ਇਤਿਹਾਸਕ ਕਰਾਰ

ਪੰਜਾਬ ਦੇ ਕਿਸਾਨਾਂ ਲਈ ਪੰਜਾਬੀ ’ਚ ਕੀਤਾ ਟਵੀਟ

ਸ਼ਹਿਰ

View All