DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਹੈਂਡੀਕੈਪਡ ਯੂਨੀਅਨ ਵੱਲੋਂ ਪ੍ਰਦਰਸ਼ਨ

ਹੈਂਡੀਕੈਪਡ ਯੂਨੀਅਨ ਵੱਲੋਂ ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਸੂਬਾ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ। ਯੂਨੀਅਨ ਦੇ ਆਹੁਦੇਦਾਰਾਂ ਨੇ ਦੋਸ਼ ਲਾਇਆ ਕਿ ਸਰਕਾਰ ਨੇ ਵਾਅਦਾਖ਼ਿਲਾਫ਼ੀ ਕਰਦਿਆਂ ਉਨ੍ਹਾਂ ਦੀ ਇੱਕ ਵੀ ਮੰਗ ਨਹੀਂ ਮੰਨੀ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇ ਉਨ੍ਹਾਂ ਦੀਆਂ...

  • fb
  • twitter
  • whatsapp
  • whatsapp
featured-img featured-img
ਡੀ ਸੀ ਦਫ਼ਤਰ ਅੱਗੇ ਨਾਅਰੇਬਾਜ਼ੀ ਕਰਦੇ ਹੋਏ ਹੈਂਡੀਕੈਪਡ ਯੂਨੀਅਨ ਦੇ ਕਾਰਕੁਨ।
Advertisement

ਹੈਂਡੀਕੈਪਡ ਯੂਨੀਅਨ ਵੱਲੋਂ ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਸੂਬਾ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ। ਯੂਨੀਅਨ ਦੇ ਆਹੁਦੇਦਾਰਾਂ ਨੇ ਦੋਸ਼ ਲਾਇਆ ਕਿ ਸਰਕਾਰ ਨੇ ਵਾਅਦਾਖ਼ਿਲਾਫ਼ੀ ਕਰਦਿਆਂ ਉਨ੍ਹਾਂ ਦੀ ਇੱਕ ਵੀ ਮੰਗ ਨਹੀਂ ਮੰਨੀ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇ ਉਨ੍ਹਾਂ ਦੀਆਂ ਮੰਗਾਂ ਨਾ ਸੁਣੀਆਂ ਗਈਆਂ ਤਾਂ ਉਹ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦਾ ਘਿਰਾਓ ਕਰਨਗੇ। ਆਸੁਲ ਮੰਚ ਪੰਜਾਬ ਦੇ ਪ੍ਰਧਾਨ ਸੁਖਰਾਜ ਸਿੰਘ ਨੇ ਕਿਹਾ ਕਿ ਸੱਤਾ ਸੰਭਾਲਣ ਤੋਂ ਬਾਅਦ ਸਰਕਾਰ ਨੇ ਅਪਾਹਜਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਦਾ ਵਾਅਦਾ ਕੀਤਾ ਸੀ। ਉਨ੍ਹਾਂ ਕਿਹਾ ਕਿ ਪੈਨਸ਼ਨ ਵਧਾ ਕੇ 2,500 ਰੁਪਏ ਕਰਨ ਅਤੇ ਅਪਾਹਜਾਂ ਨੂੰ ਨੌਕਰੀਆਂ ਦੇਣ ਸਮੇਤ ਕਈ ਮੰਗਾਂ ਕੀਤੀਆਂ ਗਈਆਂ ਸਨ ਪਰ ਅੱਜ ਤੱਕ ਇਨ੍ਹਾਂ ’ਤੇ ਕੋਈ ਕਾਰਵਾਈ ਨਹੀਂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਅਪਾਹਜਾਂ ਲਈ 1754 ਪੋਸਟਾਂ ਨੂੰ ਕਲੀਅਰ ਕਰਨ ਦਾ ਦਾਅਵਾ ਕੀਤਾ ਸੀ ਪਰ ਇਸ ਦਾ ਨੋਟੀਫਿਕੇਸ਼ਨ ਜਾਰੀ ਨਹੀਂ ਕੀਤਾ ਗਿਆ ਹੈ।

Advertisement
Advertisement
×