ਸਿਵਲ ਸਰਜਨ ਦਫ਼ਤਰ ਅੱਗੇ ਪ੍ਰਦਰਸ਼ਨ

ਸਿਵਲ ਸਰਜਨ ਦਫ਼ਤਰ ਅੱਗੇ ਪ੍ਰਦਰਸ਼ਨ

ਫਾਜ਼ਿਲਕਾ ਦੇ ਸਿਵਲ ਸਰਜਨ ਦਫ਼ਤਰ ਸਾਹਮਣੇ ਰੋਸ ਪ੍ਰਦਰਸ਼ਨ ਕਰਦੇ ਹੋਏ ਸਟਾਫ ਮੈਂਬਰ।

ਨਿੱਜੀ ਪੱਤਰ ਪ੍ਰੇਰਕ

ਫਾਜ਼ਿਲਕਾ, 12 ਮਾਰਚ

ਸਿਹਤ ਵਿਭਾਗ ਦੇ ਮਨਿਸਟੀਰੀਅਲ ਸਟਾਫ਼ (ਕਲੈਰੀਕਲ) ਯੂਨੀਅਨ ਵੱਲੋਂ ਅੱਜ ਆਪਣੀਆਂ ਮੰਗਾਂ ਸਬੰਧੀ ਸਿਵਲ ਸਰਜਨ ਦਫ਼ਤਰ ਫਾਜ਼ਿਲਕਾ ਦੇ ਸਾਹਮਣੇ ਕਲਮਛੋੜ ਹੜਤਾਲ ਕਰਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਪਾਲ, ਜਨਰਲ ਸਕੱਤਰ ਸੰਦੀਪ ਕੁਮਾਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਿਹਤ ਵਿਭਾਗ ਅਤੇ ਮੈਡੀਕਲ ਸਿੱਖਿਆ ਅਤੇ ਖੋਜ ਵਿਭਾਗ ਦੇ ਕਾਮਨ ਕਾਡਰ ਨੂੰ ਦੋ ਫਾੜ ਕਰਨ ਦੇ ਮੁਲਾਜ਼ਮ ਮਾਰੂ ਫ਼ੈਸਲੇ ਸਬੰਧੀ ਕਰਮਚਾਰੀਆਂ ’ਚ ਭਾਰੀ ਰੋਸ ਹੈ।

ਉਨ੍ਹਾਂ ਕਿਹਾ ਕਿ ਡੀਆਰਐੱਮਈ ਅਤੇ ਡੀਐੱਚਐੱਸ ਪੰਜਾਬ ਦੇ ਕਾਮਨ ਕਾਡਰ ਨੂੰ ਵੱਖ ਵੱਖ ਕਰਨ ਨਾਲ ਕਲੈਰੀਕਲ ਕਰਮਚਾਰੀਆਂ ਦੀਆਂ 250 ਪੋਸਟਾਂ ਅਤੇ ਪੈਰਾ ਮੈਡੀਕਲ ਦੀਆਂ ਲਗਭਗ 1000 ਪੋਸਟਾਂ ਖ਼ਤਮ ਕਰਨ ਨਾਲ ਸਿਹਤ ਵਿਭਾਗ ਦੇ ਕਲੈਰੀਕਲ ਕਾਡਰ ਅਤੇ ਪੈਰਾ ਮੈਡੀਕਲ ਸਟਾਫ਼ ਦੀਆਂ ਤਰੱਕੀਆਂ ਖ਼ਤਮ ਕਰ ਦਿੱਤੀਆਂ ਹਨ।

ਇਸ ਨਾਲ ਬੀਤੇ ਕਈ ਵਰ੍ਹਿਆਂ ਤੋਂ ਕੰਮ ਕਰਦੇ ਕਰਮਚਾਰੀ ਤਰੱਕੀਆਂ ਲੈਣ ਤੋਂ ਵਾਂਝੇ ਹੋ ਜਾਣਗੇ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਹੜਤਾਲ ਸਰਕਾਰ ਵੱਲੋਂ ਕਾਡਰ ਨੂੰ ਦੋ ਫਾੜ ਕਰਨ ਦਾ ਫ਼ੈਸਲਾ ਵਾਪਸ ਲੈਣ ਤੱਕ ਜਾਰੀ ਰਹੇਗੀ। ਇਸ ਮੌਕੇ ਕਰਮਚਾਰੀਆਂ ਵੱਲੋਂ ਆਪਣੀਆਂ ਮੰਗਾਂ ਸਬੰਧੀ ਸਿਵਲ ਸਰਜਨ ਨੂੰ ਮੰਗ ਪੱਤਰ ਵੀ ਸੌਂਪਿਆ ਗਿਆ। ਇਸ ਮੌਕੇ ਨਿਸ਼ਾਂਤ ਬਜਾਜ, ਈਸ਼ਰ ਸਿੰਘ, ਰਜਿੰਦਰ ਕੁਮਾਰ, ਰਾਜਪਾਲ, ਪੂਜਾ, ਗੀਤਾ, ਨੀਰੂ, ਪ੍ਰਿਯੰਕਾ, ਸਤੀਸ਼ ਕੁਮਾਰ, ਕਰਨ ਕੁਮਾਰ, ਵਿਸ਼ਵਦੀਪ ਅਤੇ ਹੋਰ ਕਰਮਚਾਰੀ ਹਾਜ਼ਰ ਸਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸ਼ਾਇਰ ਤੇ ਮਿੱਟੀ ਦੋ ਨਹੀਂ...

ਸ਼ਾਇਰ ਤੇ ਮਿੱਟੀ ਦੋ ਨਹੀਂ...

ਬੀਬੀ ਰਾਣੀ

ਬੀਬੀ ਰਾਣੀ

ਸ਼ਹਿਰ

View All