ਫ਼ਾਸ਼ੀ ਹਮਲਿਆਂ ਵਿਰੋਧੀ ਫਰੰਟ ਨੇ ਕੀਤਾ ਹਕੂਮਤ ਦੇ ਇਰਾਦਿਆਂ ਦਾ ਪਰਦਾਫਾਸ਼

ਸ਼ਗਨ ਕਟਾਰੀਆ
ਬਠਿੰਡਾ, 8 ਜੁਲਾਈ

‘ਫਾਸ਼ੀ ਹਮਲਿਆਂ ਵਿਰੋਧੀ ਫਰੰਟ’ ਵੱਲੋਂ ਅੱਜ ਇਥੇ ਸ਼ਹਿਰ ਵਿਚ ਰੋਸ ਮਾਰਚ ਕੀਤਾ ਗਿਆ। ਇਹ ਪ੍ਰਦਰਸ਼ਨ ਫਰੰਟ ਵਿੱਚ ਸ਼ਾਮਲ ਪਾਰਟੀਆਂ ਭਾਰਤੀ ਕਮਿਊਨਿਸਟ ਪਾਰਟੀ (ਸੀਪੀਆਈ), ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰਐੱਮਪੀਆਈ), ਸੀਪੀਆਈ (ਐੱਮਐੱਲ) ਨਿਊ ਡੈਮੋਕਰੇਸੀ, ਇਨਕਲਾਬੀ ਕੇਂਦਰ ਪੰਜਾਬ ਅਤੇ ਲੋਕ ਸੰਗਰਾਮ ਮੋਰਚਾ, ਸੀਪੀਆਈ (ਐੱਮਐੱਲ) ਲਿਬਰੇਸ਼ਨ ਨੇ ਕੀਤਾ। ਰੋਜ਼ ਗਾਰਡਨ ਦੇ ਸਾਹਮਣੇ ਇਕੱਠੇ ਹੋਏ ਵਿਖਾਵਾਕਾਰੀਆਂ ਨੂੰ ਸਾਥੀ ਮਹੀਪਾਲ, ਬਲਵੰਤ ਮਹਿਰਾਜ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਹਕੂਮਤ ਵੱਲੋਂ ਦੇਸ਼ ਨੂੰ ਫ਼ਾਸ਼ੀਵਾਦ ਦੀ ਅੱਗ ਵਿਚ ਸੁੱਟ ਕੇ ਆਪਣੇ ਤਖ਼ਤ ਦੀ ਉਮਰ ਲੰਮੀ ਕਰਨ ਦਾ ਕੀਤਾ ਜਾ ਰਿਹਾ ਉਪਰਾਲਾ ਦੇਸ਼ ਲਈ ਘਾਤਕ ਹੈ। ਉਨ੍ਹਾਂ ਤੇਲ ਦੀਆਂ ਵਧਦੀਆਂ ਕੀਮਤਾਂ, ਮੁਲਕ ’ਚ ਵਧਦੇ ਨਿੱਜੀਕਰਨ ਦੇ ਪਾਸਾਰੇ ਅਤੇ ਹੋਰ ਭਖ਼ਦੇ ਮਸਲਿਆਂ ’ਤੇ ਵੀ ਸਰਕਾਰਾਂ ਦੀਆਂ ਬਦਨੀਤੀਆਂ ’ਤੇ ਉਂਗਲ ਚੁੱਕੀ। ਉਨ੍ਹਾਂ ਕਿਸਾਨ-ਮਜ਼ਦੂਰ ਵਿਰੋਧੀ ਆਰਡੀਨੈਂਸਾਂ ਨੂੰ ਲੈ ਕੇ ਕੇਂਦਰ ਸਰਕਾਰ ਦੀ ਸਖ਼ਤ ਆਲੋਚਨਾ ਕਰਦਿਆਂ ਭਾਜਪਾ ਸਰਕਾਰ ਨੂੰ ਆਪਣੀਆਂ ਨੀਤੀਆਂ ’ਚ ਬਦਲਾਓ ਲਿਆਉਣ ਦੀ ਮੰਗ ਕੀਤੀ।

 

ਫ਼ਾਜ਼ਿਲਕਾ(ਪਰਮਜੀਤ ਸਿੰਘ): ਅੱਜ ਫਾਸ਼ੀ ਹਮਲਿਆਂ ਵਿਰੋਧੀ ਫਰੰਟ ਪੰਜਾਬ ਦੇ ਸੱਦੇ 'ਤੇ ਇਥੇ ਡੀਸੀ ਦਫ਼ਤਰ ਸਾਹਮਣੇ ਵੱਖ ਵੱਖ ਖੱਬੇ ਪੱਖੀ ਪਾਰਟੀਆਂ ਅਤੇ ਇਨਕਲਾਬੀ ਜਥੇਬੰਦੀਆਂ ਵੱਲੋਂ ਆਮ ਲੋਕਾਂ ਦੀਆਂ ਮੰਗਾਂ ਅਤੇ ਮਸਲੇ ਹੱਲ ਕਰਵਾਉਣ ਲਈ ਪ੍ਰਦਰਸ਼ਨ ਕਰਦਿਆਂ ਡਿਪਟੀ ਕਮਿਸ਼ਨਰ ਫ਼ਾਜ਼ਿਲਕਾ ਨੂੰ ਯਾਦ ਪੱਤਰ ਦਿੱਤਾ ਗਿਆ। ਪ੍ਰਦਰਸ਼ਨ ਦੀ ਅਗਵਾਈ ਸੀਪੀਆਈ ਜ਼ਿਲ੍ਹਾ ਫਾਜਿਲਕਾ ਦੇ ਸਕੱਤਰ ਕਾਮਰੇਡ ਹੰਸ ਰਾਜ ਗੋਲਡਨ, ਆਰਐੱਮਪੀਆਈ ਦੇ ਜ਼ਿਲ੍ਹਾ ਸਕੱਤਰ ਗੁਰਮੇਜ ਲਾਲ ਗੇਜੀ, ਕਾਮਰੇਡ ਸੁਰਿੰਦਰ ਢੰਡੀਆਂ, ਪਰਮਜੀਤ ਢਾਬਾਂ, ਦਰਸ਼ਨ ਲਾਧੂਕਾ, ਸ਼ੁਬੇਗ ਝੰਗੜ ਭੈਣੀ ਅਤੇ ਦੀਵਾਨ ਸਿੰਘ ਨੇ ਕੀਤੀ। ਆਗੂਆਂ ਨੇ ਕਿਹਾ ਕਿ ਦੇਸ਼ ਸਮੇਤ ਪੰਜਾਬ ਭਰ ’ਚ ਸਿਆਸੀ ਸਮਾਜਿਕ ਜਨਤਕ ਇਕੱਠਾਂ ’ਤੇ ਲਾਈ ਪਾਬੰਦੀ ਤੁਰੰਤ ਖ਼ਤਮ ਕੀਤੀ ਜਾਵੇ, ਕਰੋਨਾ ਮਹਾਂਮਾਰੀ ਦੌਰਾਨ ਆਮ ਲੋਕਾਂ 'ਤੇ ਮੜ੍ਹੇ ਝੂਠੇ ਕੇਸ ਰੱਦ ਕੀਤੇ ਜਾਣ, ਖੇਤੀ ਖੇਤਰ ਲਈ ਲਿਆਂਦੇ ਤਿੰਨੇ ਆਰਡੀਨੈੱਸ ਤੇ ਬਿਜਲੀ ਐਕਟ ਨੂੰ ਰੱਦ ਕੀਤੇ ਜਾਣ। ਜਥੇਬੰਦੀਆਂ ਅਤੇ ਖੱਬੇ ਪੱਖੀ ਰਾਜਸੀ ਪਾਰਟੀਆਂ ਵੱਲੋਂ ਦੇਸ਼ ਦੇ ਪ੍ਰਧਾਨ ਮੰਤਰੀ ਦੇ ਨਾਂ ਡਿਪਟੀ ਕਮਿਸ਼ਨਰ ਰਾਹੀਂ ਮੰਗ ਪੱਤਰ ਭੇਜਿਆ ਗਿਆ। ਇਸ ਮੌਕੇ ਮਿੱਡ ਡੇਅ ਮੀਲ ਵਰਕਰਜ਼ ਯੂਨੀਅਨ ਦੀ ਆਗੂ ਬਿਮਲਾ ਰਾਣੀ, ਕਿਸਾਨ ਆਗੂ ਬਲਵੰਤ ਚੌਹਾਨ ,ਹਰਦੀਪ ਸਿੰਘ, ਤੇਜਾ ਫਤਿਹਗੜ੍ਹ, ਸ਼ਕਤੀ ਕੁਮਾਰ, ਭਰਪੂਰ ਸਿੰਘ, ਜੱਗਾ ਸਿੰਘ, ਜੈਮਲ ਰਾਮ, ਅਵਤਾਰ ਸਿੰਘ, ਹਰਦੀਪ ਸਿੰਘ,ਰਮੇਸ਼ ਵਡੇਰਾ,ਜਰਨੈਲ ਢਾਬਾਂ,ਹੁਸ਼ਿਆਰ ਨਵਾਂ ਸਲੇਮ ਸ਼ਾਹ ਅਤੇ ਗੁਰਦੀਪ ਘੁਰੀ ਨੇ ਸੰਬੋਧਨ ਕੀਤਾ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਟੈਕਸ ਅਦਾਇਗੀ ਚਾਰਟਰ ਦੇਸ਼ ਭਰ ’ਚ ਲਾਗੂ

ਟੈਕਸ ਅਦਾਇਗੀ ਚਾਰਟਰ ਦੇਸ਼ ਭਰ ’ਚ ਲਾਗੂ

ਪ੍ਰਧਾਨ ਮੰਤਰੀ ਵੱਲੋਂ ‘ਪਾਰਦਰਸ਼ੀ ਟੈਕਸ ਪ੍ਰਬੰਧ ਮੰਚ’ ਦੀ ਸ਼ੁਰੂਆਤ, ਫੇਸਲ...

ਪਾਇਲਟ ਨਾਲ ਮਿਲ ਕੇ ਗਹਿਲੋਤ ਅੱਜ ਹਾਸਲ ਕਰਨਗੇ ਭਰੋਸੇ ਦਾ ਵੋਟ

ਪਾਇਲਟ ਨਾਲ ਮਿਲ ਕੇ ਗਹਿਲੋਤ ਅੱਜ ਹਾਸਲ ਕਰਨਗੇ ਭਰੋਸੇ ਦਾ ਵੋਟ

ਭਾਜਪਾ ਨੇ ਬੇਭਰੋਸਗੀ ਮਤਾ ਲਿਆਉਣ ਦਾ ਕੀਤਾ ਐਲਾਨ; ਗਹਿਲੋਤ ਅਤੇ ਪਾਇਲਟ ਨ...

ਕਰੋਨਾ ਮਹਾਮਾਰੀ: ਰਾਹੁਲ ਦਾ ਮੋਦੀ ’ਤੇ ਤਨਜ਼

ਕਰੋਨਾ ਮਹਾਮਾਰੀ: ਰਾਹੁਲ ਦਾ ਮੋਦੀ ’ਤੇ ਤਨਜ਼

‘ਜੇ ਹੁਣ ਹਾਲਾਤ ਕਾਬੂ ਹੇਠ ਤਾਂ ਖਰਾਬ ਕਿਸ ਨੂੰ ਆਖਾਂਗੇ’

ਐੱਮਆਈ ਇੰਡੀਆ ਵਲੋਂ 2,500 ਸਮਾਰਟਫੋਨ ਦਾਨ ਦੇਣ ਦਾ ਐਲਾਨ

ਐੱਮਆਈ ਇੰਡੀਆ ਵਲੋਂ 2,500 ਸਮਾਰਟਫੋਨ ਦਾਨ ਦੇਣ ਦਾ ਐਲਾਨ

ਵਿਦਿਆਰਥੀਆਂ ਦੀ ਆਨਲਾਈਨ ਸਿੱਖਿਆ ਲਈ ਊਪਰਾਲਾ

ਸ਼ਹਿਰ

View All