ਸਫ਼ਾਈ ਸੇਵਕਾਂ ਵੱਲੋਂ ਕੰਮ ਮੁਕੰਮਲ ਬੰਦ ਰੱਖ ਕੇ ਮੁਜ਼ਾਹਰੇ

ਸਫ਼ਾਈ ਸੇਵਕਾਂ ਵੱਲੋਂ ਕੰਮ ਮੁਕੰਮਲ ਬੰਦ ਰੱਖ ਕੇ ਮੁਜ਼ਾਹਰੇ

ਮਾਨਸਾ ਦੇ ਬੱਸ ਸਟੈਂਡ ਸਾਹਮਣੇ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦੇ ਹੋਏ ਸਫ਼ਾਈ ਸੇਵਕ। -ਫੋਟੋ: ਸੁਰੇਸ਼

ਪੱਤਰ ਪ੍ਰੇਰਕ

ਮਾਨਸਾ, 10 ਜੂਨ

ਸਫ਼ਾਈ ਸੇਵਕ ਯੂਨੀਅਨ ਮਾਨਸਾ ਵੱਲੋਂ 29ਵੇਂ ਦਿਨ ਵੀ ਸਫ਼ਾਈ ਦਾ ਕੰਮ ਮੁਕੰਮਲ ਬੰਦ ਰੱਖਦਿਆਂ ਸ਼ਹਿਰ ਵਿੱਚ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨਕਾਰੀ ਮੰਗ ਕਰ ਰਹੇ ਸਨ ਕਿ ਕੱਚੇ ਮੁਲਾਜ਼ਮਾ ਨੂੰ ਪੱਕਾ ਕਰਨਾ, ਡੀਏ ਦੀ ਕਿਸ਼ਤ, ਪੁਰਾਣੀ ਪੈਨਸ਼ਨ ਲਾਗੂ ਕਰਨਾ ਅਤੇ ਪੇਅ ਕਮਿਸ਼ਨ ਦੀ ਰਿਪੋਰਟ ਲਾਗੂ ਕੀਤੀ ਜਾਵੇ।

ਧਰਨਾਕਾਰੀਆਂ ਨੂੰ ਸੰਬੋਧਨ ਕਰਦਿਆਂ ਰੂਪ ਚੰਦ ਪਰੋਚਾ ਨੇ ਕਿਹਾ ਕਿ ਉਹ ਪਿਛਲੇ ਲੰਬੇ ਤੋਂ ਨਿਗੂਣੀਆਂ ਤਨਖਾਹ ਉਤੇ ਕੰਮ ਕਰ ਰਹੇ ਹਨ ਅਤੇ ਸਰਕਾਰ ਉਨ੍ਹਾਂ ਨੂੰ ਰੈਗੂਲਰ ਨਹੀਂ ਰਹੀ ਹੈ। ਉਨ੍ਹਾਂ ਕਿਹਾ ਕਿ ਉਚ ਅਧਿਕਾਰੀਆਂ ਨਾਲ ਵਾਰ-ਵਾਰ ਮੀਟਿੰਗਾਂ ’ਤੇ ਬਾਵਜੂਦ ਉਨ੍ਹਾਂ ਦੀਆਂ ਮੰਗਾਂ ਨੂੰ ਬੂਰ ਨਹੀਂ ਪਿਆ ਹੈ ਅਤੇ ਉਨ੍ਹਾਂ ਅੱਕ ਕੇ ਸੰਘਰਸ਼ ਦਾ ਰਾਹ ਅਖਤਿਆਰ ਕਰਨਾ ਪਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਸੂਬਾ ਸਰਕਾਰ ਉਨ੍ਹਾਂ ਦੀਆਂ ਮੰਗਾਂ ਨੂੰ ਨਹੀਂ ਮੰਨਦੀ ਤਾਂ 15 ਜੂਨ ਨੂੰ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਦੀ ਪਟਿਆਲਾ ਵਿਖੇ ਕੋਠੀ ਦਾ ਘਿਰਾਓ ਕੀਤਾ ਜਾਵੇਗਾ।

ਭੁੱਚੋ ਮੰਡੀ(ਪੱਤਰ ਪ੍ਰੇਰਕ): ਨਗਰ ਕੌਂਸਲ ਦੇ ਸਫ਼ਾਈ ਸੇਵਕਾਂ ਵੱਲੋਂ ਆਪਣੀਆਂ ਮੰਗਾਂ ਮੰਨਵਾਉਣ ਲਈ ਨਗਰ ਕੌਂਸਲ ਦੇ ਦਫ਼ਤਰ ਅੱਗੇ ਦਿੱਤਾ ਧਰਨਾ ਅੱਜ 28ਵੇਂ ਦਿਨ ਵੀ ਜਾਰੀ ਰਿਹਾ। ਉਨ੍ਹਾਂ ਪੰਜਾਬ ਸਰਕਾਰ ਦੀ ਬੇਰੁਖੀ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਮੌਕੇ ਆਗੂ ਰਮੇਸ਼ ਕੁਮਾਰ, ਦਿਲਬਾਗ ਰਾਏ, ਦਰਸ਼ਨਾ ਰਾਣੀ, ਪੱਪੂ ਰਾਮ, ਜੈਪਾਲ, ਸਤਵੀਰ ਕੁਮਾਰ, ਸ਼ਸ਼ੀ ਕੁਮਾਰ ਅਤੇ ਧਰਮਪਾਲ ਨੇ ਕਿਹਾ ਕਿ ਅਧਿਕਾਰੀਆਂ ਦੇ ਭਰੋਸੇ ਮਗਰੋਂ ਸਫ਼ਾਈ ਸੇਵਕਾਂ ਨੇ 9 ਜੂਨ ਦੇ ਘਿਰਾਓ ਸੰਘਰਸ਼ ਨੂੰ ਮੁਲਤਵੀ ਕਰ ਦਿੱਤਾ ਸੀ। ਮੀਟਿੰਗ ਬੇਸਿੱਟਾ ਰਹਿਣ ਕਾਰਨ ਹੁਣ ਸਫਾਈ ਸੇਵਕ 15 ਜੂਨ ਨੂੰ ਪਟਿਆਲਾ ਵਿੱਚ ਸਥਾਨਕ ਸਰਕਾਰਾਂ ਬਾਰੇ ਮੰਤਰੀ ਬ੍ਰਹਮ ਮਹਿੰਦਰਾ ਦੀ ਕੋਠੀ ਦਾ ਪਰਿਵਾਰਾਂ ਸਮੇਤ ਘਿਰਾਓ ਕਰਨਗੇ ਅਤੇ ਆਪਣੀਆਂ ਹੱਕੀ ਮੰਗਾਂ ਦੀ ਭੂਰਤੀ ਤੱਕ ਲੜਾਈ ਜਾਰੀ ਰੱਖਣਗੇ।  

ਕੌਂਸਲ ਦਫ਼ਤਰ ਅਤੇ ਪ੍ਰਧਾਨ ਦੇ ਘਰ ਮੂਹਰੇ ਕੂੜਾ ਸੁੱਟਿਆ

ਸ੍ਰੀ ਮੁਕਤਸਰ ਸਾਹਿਬ (ਗੁਰਸੇਵਕ ਸਿੰਘ ਪ੍ਰੀਤ): ਪਿਛਲੇ ਕਰੀਬ ਤਿੰਨ ਹਫ਼ਤਿਆਂ ਤੋਂ ਸਫਾਈ ਕਰਮੀਆਂ ਦੀ ਹੜਤਾਲ ਕਾਰਨ ਸ਼ਹਿਰ ਦੇ ਗਲੀ-ਮੁਹੱਲਿਆਂ ’ਚ ਇਕੱਠੇ ਹੋਏ ਕੂੜੇ ਨੇ ਲੋਕਾਂ ਦਾ ਜਿਉਣਾ ਦੁੱਬਰ ਕੀਤਾ ਹੋਇਆ ਹੈ ਜਿਸਦੇ ਚੱਲਦਿਆਂ ਅੱਜ ਆਮ ਆਦਮੀ ਪਾਰਟੀ ਨੇ ਇਸ ਗੰਦਗੀ ਲਈ ਕੌਂਸਲ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਆਪਣਾ ਰੋਸ ਦਰਜ ਕਰਾਉਂਦਿਆਂ ਕੌਂਸਲ ਦੇ ਦਫਤਰ ਅਤੇ ਕੌਂਸਲ ਦੇ ਪ੍ਰਧਾਨ ਦੇ ਘਰ ਮੂਹਰੇ ਕੂੜਾ ਸੁੱਟਿਆ। ‘ਆਪ’ ਦੇ ਯੂਥ ਵਿੰਗ ਦੇ ਮੀਤ ਪ੍ਰਧਾਨ ਜਗਦੀਪ ਸਿੰਘ ਸੰਧੂ ਦੀ ਅਗਵਾਈ ਹੇਠ ਸ਼ਹਿਰ ਵਿੱਚ ਖਿੱਲਰਿਆ ਕੂੜਾ ਚੁੱਕਕੇ ਕੌਂਸਲ ਪ੍ਰਧਾਨ ਸ਼ਮ੍ਹੀ ਤੇਹਰੀਆ ਦੇ ਘਰ ਅਤੇ ਕੌਂਸਲ ਦਫਤਰ ਮੂਹਰੇ ਢੇਰੀ ਕਰ ਦਿੱਤਾ। ਇਸ ਮੌਕੇ ਰਾਜਪਾਲ ਸਿੰਘ ਸਿੱਧੂ, ਹਰਦੀਪ ਸਿੰਘ ਕਾਲਾ ਕੌਂਸਲਰ, ਭੁਪਿੰਦਰ ਸਿੰਘ, ਬੋਹੜ ਸਿੰਘ, ਸਤਨਾਮ ਸਿੰਘ, ਸਤਪਾਲ ਬੰਟੀ, ਸੁਧੀਰ ਕੁਮਾਰ, ਕਿਸ਼ਨ ਕੁਮਾਰ, ਜੋਤ ਸਿੰਘ ਹਰਜੀਤ ਸਿੰਘ ਹੋਰਾਂ ਨੇ ਕਿਹਾ ਕਿ ਸਰਕਾਰ ਨਾ ਤਾਂ ਸਫਾਈ ਸੇਵਕਾਂ ਦੀਆਂ ਮੰਗਾਂ ਪ੍ਰਵਾਨ ਕਰ ਰਹੀ ਹੈ ਅਤੇ ਨਾ ਹੀ ਸਫਾਈ ਦਾ ਕੋਈ ਬਦਲਵਾਂ ਪ੍ਰਬੰਧ ਕਰ ਰਹੀ ਹੈ ਜਿਸ ਲਈ ਪ੍ਰਸ਼ਾਸਨ ਜ਼ਰੂਰੀ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਇਤਿਹਾਸ ਦੀ ਰਾਖੀ ਲਈ ਲੜਾਈ

ਇਤਿਹਾਸ ਦੀ ਰਾਖੀ ਲਈ ਲੜਾਈ

ਆਦਿ ਧਰਮ ਲਹਿਰ ਅਤੇ ਬਾਬੂ ਮੰਗੂ ਰਾਮ

ਆਦਿ ਧਰਮ ਲਹਿਰ ਅਤੇ ਬਾਬੂ ਮੰਗੂ ਰਾਮ

ਪੱਛਮੀ ਏਸ਼ੀਆ ਦਾ ਤਣਾਅ ਅਤੇ ਫਲਸਤੀਨ

ਪੱਛਮੀ ਏਸ਼ੀਆ ਦਾ ਤਣਾਅ ਅਤੇ ਫਲਸਤੀਨ

ਵੀਹਵੀਂ ਸਦੀ ਦੇ ਚੋਣਵੇਂ ਸਿੱਖ ਆਗੂਆਂ ਦੇ ਬਰਤਾਨਵੀ ਸਾਮਰਾਜ ਦੇ ਅਨੁਭਵ

ਵੀਹਵੀਂ ਸਦੀ ਦੇ ਚੋਣਵੇਂ ਸਿੱਖ ਆਗੂਆਂ ਦੇ ਬਰਤਾਨਵੀ ਸਾਮਰਾਜ ਦੇ ਅਨੁਭਵ

ਦਲਿਤ ਭਾਈਚਾਰਾ, ਸਿਆਸਤ ਤੇ 2022 ਦੀਆਂ ਚੋਣਾਂ

ਦਲਿਤ ਭਾਈਚਾਰਾ, ਸਿਆਸਤ ਤੇ 2022 ਦੀਆਂ ਚੋਣਾਂ

ਮਾਡਲ ਕਿਰਾਇਆ ਕਾਨੂੰਨ: ਇਕ ਚੰਗਾ ਕਦਮ

ਮਾਡਲ ਕਿਰਾਇਆ ਕਾਨੂੰਨ: ਇਕ ਚੰਗਾ ਕਦਮ

ਸ਼ਹਿਰ

View All