ਪੱਤਰ ਪ੍ਰੇਰਕ
ਮਾਨਸਾ, 8 ਦਸੰਬਰ
ਐੱਨਐੱਚਐੱਮ ਐਪਲਾਈਜ਼ ਯੂਨੀਅਨ ਦੇ ਸੂਬਾ ਕਮੇਟੀ ਮੈਂਬਰ ਜਗਦੇਵ ਸਿੰਘ ਮਾਨ ਦੀ ਅਗਵਾਈ ਹੇਠ ਸਿਹਤ ਕਰਮਚਾਰੀਆਂ ਨੇ ‘ਪੋਲ ਖੋਲ੍ਹ ਪਰਚੇ ਵੰਡ ਮੁਹਿੰਮ’ ਦੌਰਾਨ ਮਾਨਸਾ ਸ਼ਹਿਰ ਵਿੱਚ ਪਰਚੇ ਵੰਡੇ। ਆਗੂਆਂ ਨੇ ਦੱਸਿਆ ਕਿ ਲੋਕਾਂ ਨੂੰ ਚੋਣਾਂ ਤੋਂ ਪਹਿਲਾਂ ਕਾਂਗਰਸ ਸਰਕਾਰ ਦੇ ਝੂਠੇ ਐਲਾਨਾਂ ਬਾਰੇ ਜਾਗਰੂਕ ਕੀਤਾ ਗਿਆ।
ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਰਵਿੰਦਰ ਕੁਮਾਰ ਨੇ ਕਿਹਾ ਕਿ ਇਸ ਮੁਹਿੰਮ ਦੌਰਾਨ ਲੋਕਾਂ ਨੂੰ ਦੱਸਿਆ ਗਿਆ ਕਿ ਸਰਕਾਰ ਵੱਲੋਂ 36 ਹਜ਼ਾਰ ਮੁਲਾਜਮਾਂ ਨੂੰ ਪੱਕੇ ਕਰਨ ਦਾ ਝੂਠ ਫੈਲਾਇਆ ਜਾ ਰਿਹਾ ਹੈ। ਇਸ ਮੌਕੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਮੁਲਾਜ਼ਮ ਆਗੂਆਂ ਨੇ ਕਿਹਾ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਮੰਨੀਆਂ ਨਹੀਂ ਜਾਂਦੀਆਂ ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਹਰ ਵਿਅਕਤੀ ਨੂੰ ਕਾਂਗਰਸ ਦੇ ਲਾਰਿਆਂ ਬਾਰੇ ਜਾਗਰੂਕ ਕੀਤਾ ਜਾਵੇਗਾ। ਇਸ ਮੌਕੇ ਜਥੇਬੰਦਕ ਬੇਅੰਤ ਕੌਰ, ਕੁਲਵਿੰਦਰ ਕੌਰ, ਵਰਿੰਦਰ ਮਹਿਤਾ, ਕਿਰਨਾ ਦੇਵੀ, ਪਰਮਿੰਦਰ ਕੌਰ, ਹੈਰੀ ਗੋਇਲ, ਰੋਬਿਨ ਮਿੱਤਲ, ਲਲਿਤ ਕੁਮਾਰ ਨੇ ਵੀ ਸੰਬੋਧਨ ਕੀਤਾ।