ਕੱਚੇ ਮੁਲਾਜ਼ਮਾਂ ਵੱਲੋਂ ਪੱਕੇ ਹੋਣ ਲਈ ਮੁਜ਼ਾਹਰੇ

ਕੱਚੇ ਮੁਲਾਜ਼ਮਾਂ ਵੱਲੋਂ ਪੱਕੇ ਹੋਣ ਲਈ ਮੁਜ਼ਾਹਰੇ

ਮਾਨਸਾ ਵਿੱਚ ਪੰਜਾਬ ਸਰਕਾਰ ਦੀ ਅਰਥੀ ਫੂਕਦੇ ਹੋਏ ਠੇਕਾ ਮੁਲਾਜ਼ਮ।-ਫੋਟੋ:ਸੁਰੇਸ਼

ਪੱਤਰ ਪ੍ਰੇਰਕ

ਮਾਨਸਾ, 27 ਨਵੰਬਰ

ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਸੱਦੇ ’ਤੇ ਮਾਨਸਾ ਵਿੱਚ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ ਕੰਮ ਕਰਦੇ ਠੇਕਾ ਮੁਲਾਜ਼ਮਾਂ ਵਲੋਂ ਮੁੱਖ ਮੰਤਰੀ ਪੰਜਾਬ, ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਹੰਕਾਰ ਵਿਰੁੱਧ ਅਰਥੀ ਫੂਕ ਕੇ ਪੰਜਾਬ ਸਰਕਾਰ ਦੇ ਠੇਕਾ ਮੁਲਾਜ਼ਮਾਂ ਪ੍ਰਤੀ ਹੰਕਾਰੀ ਵਿਹਾਰ ਦੀ ਜ਼ੋਰਦਾਰ ਨਿਖੇਧੀ ਕੀਤੀ ਗਈ। ਇਸ ਮੌਕੇ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਦੇ ਜ਼ਿਲ੍ਹਾ ਆਗੂਆਂ ਰੌਕੀ ਸਿੰਘ ਨੇ ਕਿਹਾ ਕਿ 26 ਨਵੰਬਰ ਨੂੰ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਫ਼ੈਸਲੇ ਮੁਤਾਬਕ ਠੇਕਾ ਮੁਲਾਜ਼ਮਾਂ ਵਲੋਂ ਸ੍ਰੀ ਮੁਕਤਸਰ ਸਾਹਿਬ ਵਿੱਚ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਤੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਫੇਰੀ ਦੌਰਾਨ ਲੋਕਾਂ ਨਾਲ ਕੀਤੇ ਵਾਅਦਿਆਂ ਪ੍ਰਤੀ ਪੰਜਾਬ ਸਰਕਾਰ ਨੂੰ ਸਵਾਲ-ਜਵਾਬ ਕਰਨ ਲਈ ਪੂਰਅਮਨ ਵਿਰੋਧ ਪ੍ਰਦਰਸ਼ਨ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਆਗੂਆਂ ਵਿਰੁੱਧ ਨਫ਼ਰਤ ਨਾਲ ਭਰੇ ਮੰਤਰੀਆਂ ਵੱਲੋਂ ਕਾਮਿਆਂ ਦੇ ਸਵਾਲਾਂ ਦਾ ਜਵਾਬ ਦੇਣ ਦੀ ਥਾਂ, ਹੰਕਾਰੀ ਲਹਿਜੇ ’ਚ ਡਰਾਉਣ ਧਮਕਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਗਈਆਂ ਹਨ। ਆਗੂਆਂ ਨੇ ਕਿਹਾ ਕਿ ਆਊਟਸੋਰਸਡ, ਇਨਲਿਸਟਮੈਂਟ, ਕੰਪਨੀਆਂ, ਸੁਸਾਇਟੀਆਂ, ਟੈਂਪਰੇਰੀ, ਕੇਂਦਰੀ ਸਕੀਮਾਂ ਤਹਿਤ ਪਿਛਲੇ 15-20 ਸਾਲਾਂ ਦੇ ਸਮੇਂ ਤੋਂ ਸਰਕਾਰੀ ਵਿਭਾਗਾਂ ਵਿਚ ਕੰਮ ਕਰਦੇ ਹਰ ਕੈਟਾਗਿਰੀ ਦੇ ਠੇਕਾ ਮੁਲਾਜ਼ਮ ਨੂੰ ਰੈਗੂਲਰ ਕਰਨ ਵਾਲਾ ਕਾਨੂੰਨ ਬਣਾਇਆ ਜਾਵੇ ਨਹੀਂ ਤਾਂ ਇਹ ਸੰਘਰਸ਼ ਭਵਿੱਖ ਵਿਚ ਵੀ ਜਾਰੀ ਰਹੇਗਾ।

ਬਠਿੰਡਾ (ਨਿੱਜੀ ਪੱਤਰ ਪ੍ਰੇਰਕ): ਠੇਕਾ ਮੁਲਾਜ਼ਮ ਸੰਘਰਸ਼ ਮੋਰਚੇ ਵੱਲੋਂ ਅੱਜ ਇੱਥੇ ਭਾਈ ਘਨ੍ਹੱਈਆ ਚੌਕ ਵਿੱਚ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਪੁਤਲਾ ਸਾੜਿਆ। ਮੋਰਚੇ ਦੇ ਵਰਕਰ ਲੰਘੇ ਸ਼ੁੱਕਰਵਾਰ ਮੁਕਤਸਰ ਵਿੱਚ ਠੇਕਾ ਮੁਲਾਜ਼ਮਾਂ ਨਾਲ ਦੋਵਾਂ ਆਗੂਆਂ ਵੱਲੋਂ ਕੀਤੇ ‘ਦੁਰਵਿਹਾਰ’ ਖ਼ਿਲਾਫ਼ ਰੋਸ ਜਿਤਾ ਰਹੇ ਸਨ। ਇਸ ਮੌਕੇ ਮੋਰਚੇ ਦੇ ਆਗੂ ਗੁਰਵਿੰਦਰ ਸਿੰਘ ਪੰਨੂ ਨੇ ਦਾਅਵਾ ਕੀਤਾ ਕਿ 26 ਨਵੰਬਰ ਨੂੰ ਠੇਕਾ ਮੁਲਾਜ਼ਮ ਸੰਘਰਸ਼ ਮੋਰਚੇ ਦੇ ਕਾਰਕੁੰਨਾਂ ਵੱਲੋਂ ਦੋਵੇਂ ਮੰਤਰੀਆਂ ਦਾ ਪੁਰਅਮਨ ਵਿਰੋਧ ਕਰਦਿਆਂ, ਕੀਤੇ ਵਾਅਦਿਆਂ ਪ੍ਰਤੀ ਪੰਜਾਬ ਸਰਕਾਰ ਦੀ ਜਵਾਬਦੇਹੀ ਲਈ ਸੁਆਲ-ਜੁਆਬ ਕੀਤੇ ਜਾਣੇ ਸਨ। ਉਨ੍ਹਾਂ ਕਿਹਾ ਕਿ ਸਰਕਾਰ ਧੱਕਾਸ਼ਾਹੀ ਕਰਕੇ ਲੋਕ ਆਵਾਜ਼ ਨੂੰ ਬੰਦ ਕਰਨ ਦੇ ਰਾਹ ਪੈ ਗਈ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਭੁੱਚੋ ਮੰਡੀ (ਪੱਤਰ ਪ੍ਰੇਰਕ): ਐਂਪਲਾਈਜ਼ ਫੈਡਰੇਸ਼ਨ ਗੁਰੂ ਹਰਗੋਬਿੰਦ ਥਰਮਲ ਪਲਾਂਟ ਲਹਿਰਾ ਮੁਹੱਬਤ ਦੇ ਆਗੂਆਂ ਵੱਲੋਂ ਬਿਜਲੀ ਮੁਲਾਜ਼ਮਾਂ ਨੂੰ ਮੰਨੀਆਂ ਮੰਗਾਂ ਪੂਰੀਆਂ ਕਰਵਾਉਣ ਲਈ ਚੱਲ ਰਹੇ ਸੰਘਰਸ਼ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ ਗਈ। ਫੈਡਰੇਸ਼ਨ ਦੇ ਪ੍ਰਧਾਨ ਅਤੇ ਮੁਲਾਜ਼ਮ ਫਰੰਟ ਪੰਜਾਬ ਦੇ ਸੂਬਾ ਆਗੂ ਬਲਜੀਤ ਸਿੰਘ ਬਰਾੜ ਬੋਦੀ ਵਾਲਾ ਅਤੇ ਜਨਰਲ ਸਕੱਤਰ ਤਰਸੇਮ ਸਿੰਘ ਨੇ ਕਿਹਾ ਕਿ ਪੀਐੱਸਈਬੀ ਐਂਪਲਾਈਜ਼ ਜੁਆਇੰਟ ਫੋਰਮ ਵੱਲੋਂ 26 ਨਵੰਬਰ ਤੱਕ ਚੱਲਣ ਵਾਲੇ ਸੰਘਰਸ਼ ਨੂੰ ਵਧਾ ਕੇ 2 ਦਸੰਬਰ ਤੱਕ ਕਰ ਦਿੱਤਾ ਹੈ ਅਤੇ 2 ਦਸੰਬਰ ਨੂੰ ਮੋਰਿੰਡਾ ਵਿੱਚ ਵੱਡੀ ਰੈਲੀ ਕਰਕੇ ਮੁੱਖ ਮੰਤਰੀ ਦੇ ਘਰ ਵੱਲ ਰੋਸ ਮਾਰਚ ਕਰਨ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ।

ਬਰਨਾਲਾ (ਨਿੱਜੀ ਪੱਤਰ ਪ੍ਰੇਰਕ): ਇੱਥੇ ਅੱਜ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਬਰਨਾਲਾ ਫੇਰੀ ਦੌਰਾਨ ਬਠਿੰਡਾ-ਜ਼ੀਰਕਪੁਰ ਸੜਕ ’ਤੇ ਰੋਸ ਪ੍ਰਦਰਸ਼ਨ ਕਰਨ ਦੌਰਾਨ ਗ੍ਰਿਫ਼ਤਾਰ ਕੀਤੇ ਐੱਨਐਚਐਮ ਦੇ ਕੱਚੇ ਸਿਹਤ ਮੁਲਾਜ਼ਮਾਂ ਨੇ ਅੱਜ ਸ਼ਾਮ ਰਿਹਾਈ ਉਪਰੰਤ ਇਸੇ ਤਰ੍ਹਾਂ ਸੰਘਰਸ਼ ਜਾਰੀ ਰੱਖਣ ਦਾ ਐਲਾਨ ਕੀਤਾ ਹੈ। ਜ਼ਿਕਰਯੋਗ ਹੈ ਕਿ ਪੁਲੀਸ ਦੀ ਵਧੀਕੀ ਖ਼ਿਲਾਫ਼ ਕਿਸਾਨ ਜਥੇਬੰਦੀਆਂ ਵੱਲੋਂ ਰੋਸ ਜ਼ਾਹਿਰ ਕਰਨ ਬਾਅਦ ਅੱਜ ਸ਼ਾਮ ਨੂੰ ਕੱਚੇ ਮੁਲਾਜ਼ਮ ਰਿਹਾਅ ਕਰ ਦਿੱਤੇ ਗਏ। ਐੱਨਐੱਚਐੱਮ ਯੂਨੀਅਨ ਦੀ ਜ਼ਿਲ੍ਹਾ ਪ੍ਰਧਾਨ ਕਮਲਜੀਤ ਕੌਰ ਪੱਤੀ ਨੇ ਕਿਹਾ ਕਿ ਮੰਗਾਂ ਨਾ ਮੰਨਣ ਕਾਰਨ ਅੱਜ ਰੋਸ ਪ੍ਰਦਰਸ਼ਨ ਕਰਨ ਦਾ ਫੈਸਲਾ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਪੁਲੀਸ ਵੱਲੋਂ ਕੱਚੇ ਮੁਲਾਜ਼ਮਾਂ ਨਾਲ ਧੱਕੇਸ਼ਾਹੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਉਨ੍ਹਾਂ ਨੂੰ ਰੈਗੂਲਰ ਨਹੀਂ ਕੀਤਾ ਜਾਂਦਾ ਤਾਂ ਅੱਗੇ ਵੀ ਮੁੱਖ ਮੰਤਰੀ ਤੇ ਹੋਰ ਮੰਤਰੀਆਂ ਦਾ ਇਸੇ ਤਰ੍ਹਾਂ ਘਿਰਾਓ ਕੀਤਾ ਜਾਵੇਗਾ।

ਬਾਜ਼ਾਰਾਂ ਵਿੱਚ ਰੋਸ ਮਾਰਚ ਕਰਦਿਆਂ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ

ਬਠਿੰਡਾ (ਪੱਤਰ ਪ੍ਰੇਰਕ): ਬਿਜਲੀ ਕਾਮਿਆਂ ਨੇ ਆਪਣੇ ਸਾਂਝੇ ਫ਼ੋਰਮ ਦੇ ਸੱਦੇ ’ਤੇ ਅੱਜ ਪ੍ਰਦਰਸ਼ਨ ਨੂੰ ਹੋਰ ਮਘਾ ਦਿੱਤਾ। ਬਠਿੰਡਾ ਦੇ ਬੱਸ ਅੱਡੇ ਸਾਹਮਣੇ ਸੜਕੀ ਆਵਾਜਾਈ ਰੋਕੀ ਗਈ ਅਤੇ ਜੈਤੋ ਦੇ ਬਾਜ਼ਾਰਾਂ ’ਚ ਰੋਸ ਮਾਰਚ ਕਰਦਿਆਂ ਸਰਕਾਰ ਖ਼ਿਲਾਫ਼ ਨਾਅਰੇ ਲਾਏ। ਬਠਿੰਡਾ ’ਚ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਦੇ ਆਗੂ ਰੇਸ਼ਮ ਸਿੰਘ ਬਰਾੜ ਨੇ ਚਿਤਾਵਨੀ ਦਿੱਤੀ ਕਿ ਮੰਗਾਂ ਨਾ ਮੰਨੀਆਂ ਤਾਂ ਅਗਾਮੀ ਚੋਣਾਂ ’ਚ ਕਾਂਗਰਸ ਦਾ ਵਿਰੋਧ ਕੀਤਾ ਜਾਵੇਗਾ। ਇਸੇ ਤਰ੍ਹਾਂ ਜੈਤੋ ’ਚ ਰੋਸ ਮਾਰਚ ਕਰ ਰਹੇ ਬਿਜਲੀ ਕਾਮਿਆਂ ਨੇ ਦੋਸ਼ ਲਾਏ ਕਿ ਪਾਵਰਕੌਮ ਦੀ ਮੈਨੇਜਮੈਂਟ ਵੱਲੋਂ ਕਰਮਚਾਰੀਆਂ ਦੀਆਂ ਮੰਗਾਂ ਮੰਨਣ ਦੇ ਭਰੋਸੇ ਤੋਂ ਭੱਜਣ ਕਾਰਣ ਉਹ ਸੰਘਰਸ਼ ਦੇ ਰਾਹ ਤੁਰੇ ਹਨ। ਪਿਛਲੇ ਕਈ ਦਿਨਾਂ ਤੋਂ ਸਮੂਹਿਕ ਛੁੱਟੀ ’ਤੇ ਚੱਲ ਰਹੇ ਬਿਜਲੀ ਕਾਮਿਆਂ ਨੇ ਕਿਹਾ ਕਿ 2 ਦਸੰਬਰ ਨੂੰ ਮੋਰਿੰਡਾ ਵਿੱਚ ਪੰਜਾਬ ਪੱਧਰੀ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਮੌਕੇ ਨਰਿੰਦਰਜੀਤ ਸਿੰਘ, ਦਰਸ਼ਨ ਸਰਾਵਾਂ, ਰੇਸ਼ਮ ਸਿੰਘ, ਅਵਤਾਰ ਸਿੰਘ, ਸਿਮਰਜੀਤ ਸਿੰਘ, ਸੁਖਮੰਦਰ ਸਿੰਘ ਹਾਜ਼ਰ ਸਨ।

ਮੰਗਾਂ ਨੂੰ ਲੈ ਕੇ ਆਸ਼ਾ ਵਰਕਰਾਂ ਵੱਲੋਂ ਹਾਈਵੇਅ ਜਾਮ

ਸਰਦੂਲਗੜ੍ਹ (ਪੱਤਰ ਪ੍ਰੇਰਕ): ਆਪਣੀਆਂ ਮੰਗਾਂ ਨੂੰ ਲੈ ਕੇ ਧਰਨੇ ’ਤੇ ਬੈਠੀਆ ਆਸ਼ਾ ਵਰਕਰਾਂ ਨੇ ਘੱਗਰ ਦੇ ਪੁਲ ’ਤੇ ਧਰਨਾ ਲਗਾ ਕੇ ਕੌਮੀ ਮਾਰਗ ਜਾਮ ਕਰ ਦਿੱਤਾ। ਆਸ਼ਾ ਵਰਕਰ ਤੇ ਫੈਸਿਲੀਟੇਟਰ ਯੂਨੀਅਨ ਪੰਜਾਬ ਦੇ ਸੱਦੇ ਤੇ ਵੱਡੀ ਗਿਣਤੀ ਆਸ਼ਾ ਵਰਕਰਾਂ ਨੇ ਘੱਗਰ ਪੁਲ ’ਤੇ ਧਰਨਾ ਲਗਾ ਕੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਸੂਬਾ ਸਰਕਾਰ ਤੇ ਸਬੰਧਤ ਮਹਿਕਮੇ ਦਾ ਪਿੱਟ ਸ਼ਿਆਪਾ ਕੀਤਾ। ਇਸ ਮੌਕੇ ਵੀਰਪਾਲ ਕੌਰ ਸਰਦੂਲਗੜ੍ਹ ਅਤੇ ਕਿਰਨਦੀਪ ਕੌਰ ਟਾਹਲੀਆ ਨੇ ਮੰਗਾਂ ਮੰਨਣ ਦੀ ਅਪੀਲ ਕੀਤੀ। ਜਾਮ ਲੱਗਣ ਕਾਰਨ ਮਾਨਸਾ-ਸਿਰਸਾ ਕੌਮੀ ਮਾਰਗ ਪੂਰੀ ਤਰ੍ਹਾਂ ਬੰਦ ਹੋ ਗਿਆਂ ਜਿਸ ਕਰਕੇ ਲੋਕਾਂ ਨੂੰ ਕਾਫੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆਂ। ਧਰਨਾਕਾਰੀਆਂ ਨੇ 2 ਘੰਟੇ ਬਆਦ ਧਰਨਾ ਚੁੱਕ ਦਿੱਤਾ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸਨਅਤੀ ਨਿਕਾਸ ਅਤੇ ਭੋਜਨ ਦੀ ਗੁਣਵੱਤਾ

ਸਨਅਤੀ ਨਿਕਾਸ ਅਤੇ ਭੋਜਨ ਦੀ ਗੁਣਵੱਤਾ

ਪਾਕਿਸਤਾਨ ਲਈ ਕੋਈ ਸੌਖਾ ਰਾਹ ਨਹੀਂ

ਪਾਕਿਸਤਾਨ ਲਈ ਕੋਈ ਸੌਖਾ ਰਾਹ ਨਹੀਂ

ਵਕਤੋਂ ਖੁੰਝ ਗਈ ਆਰਬੀਆਈ

ਵਕਤੋਂ ਖੁੰਝ ਗਈ ਆਰਬੀਆਈ

ਨਵ-ਉਦਾਰਵਾਦੀ ਦੌਰ ਅਤੇ ਕਿਰਤ ਦੀ ਬੇਕਦਰੀ

ਨਵ-ਉਦਾਰਵਾਦੀ ਦੌਰ ਅਤੇ ਕਿਰਤ ਦੀ ਬੇਕਦਰੀ

ਸ਼ਹਿਰ

View All