ਪੱਤਰ ਪ੍ਰੇਰਕ
ਮਾਨਸਾ, 8 ਜੁਲਾਈ
ਸਿਵਲ ਸਰਜਨ ਡਾ. ਜਸਵਿੰਦਰ ਸਿੰਘ ਨੇ ਕਿਹਾ ਕਿ ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਡੇਂਗੂ ਤੇ ਮਲੇਰੀਏ ਦੇ ਬਚਾਅ ਸਬੰਧੀ ਡਰਾਈ ਡੇਅ ਫਰਾਈ-ਡੇਅ ਮੌਕੇ ’ਤੇ ਜਾਗਰੂਕ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਬਰਸਾਤ ਦੇ ਮੌਸਮ ਕਾਰਨ ਡੇਂਗੂ ਅਤੇ ਮਲੇਰੀਆ ਦੇ ਮਰੀਜ਼ਾਂ ਵਿਚ ਵਾਧਾ ਹੋਣ ਲਗਦਾ ਹੈ। ਉਨ੍ਹਾਂ ਦੱਸਿਆ ਕਿ ਮਲੇਰੀਆ ਮਾਦਾ ਐਨੋਫਲੀਜ਼ ਮੱਛਰ ਦੇ ਕੱਟਣ ਨਾਲ ਅਤੇ ਡੇਂਗੂ ਏਡੀਜ਼ ਅਜਿਪਟੀ ਮੱਛਰ ਦੇ ਕੱਟਣ ਨਾਲ ਫੈਲਦਾ ਹੈ। ਇਸ ਤੋਂ ਬਚਣ ਲਈ ਆਪਣੇ ਆਲੇ ਦੁਆਲੇ ਗਲੀਆਂ ਘਰਾਂ ਵਿੱਚ ਪਏ ਗਮਲਿਆਂ, ਬਰਤਨਾਂ, ਟਾਇਰਾਂ ਆਦਿ ਵਿੱਚ ਪਾਣੀ ਖੜਾ ਨਾ ਹੋਣ ਦਿੱਤਾ ਜਾਵੇ।