ਸ਼ਹਿਣਾ: ਬਲਾਕ ਸ਼ਹਿਣਾ ਦੇ ਪਿੰਡ ਮੌੜ ਨਾਭਾ ਦੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਤੋਂ ਬੱਚਿਆਂ ਨੂੰ ਡੇਂਗੂ, ਮਲੇਰੀਆ ਬੁਖਾਰ ਅਤੇ ਪਾਣੀ ਤੋਂ ਹੋਣ ਵਾਲੀਆਂ ਹੋਰ ਬਿਮਾਰੀਆਂ ਤੋਂ ਬਚਾਅ ਸਬੰਧੀ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਇਸ ਦੌਰਾਨ ਮਲਟੀਪਰਪਜ਼ ਹੈਲਥ ਵਰਕਰ ਕੁਲਦੀਪ ਸਿੰਘ ਨੇ ਬੱਚਿਆਂ ਨੂੰ ਮੱਛਰਾਂ ਦੀ ਪੈਦਾਇਸ਼, ਡੇਂਗੂ ਬੁਖਾਰ ਦੇ ਲੱਛਣਾਂ ਤੇ ਬਚਾਅ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਡੇਂਗੂ ਬੁਖਾਰ ਦੀ ਜਾਣਕਾਰੀ ਨਾਲ ਸਬੰਧਿਤ ਪੈਂਫਲਿਟ ਵੀ ਵੰਡੇ ਗਏ। ਇਸ ਮੌਕੇ ਸਕੂਲ ਇੰਚਾਰਜ ਮਾਸਟਰ ਸਤਪਾਲ ਤੇ ਹੋਰ ਅਧਿਆਪਕ ਹਾਜ਼ਰ ਸਨ। -ਪੱਤਰ ਪ੍ਰੇਰਕ