ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਮਾਨਸਾ ’ਚ ਡੇਂਗੂ, ਮਲੇਰੀਆ ਅਤੇ ਚਿਕੁਨਗੁਨੀਆ ਦੇ ਕੇਸ ਵਧੇ

ਡੀ ਸੀ ਨੇ ਅਧਿਕਾਰੀਆਂ ਨੂੰ ਤੁਰੰਤ ਕਾਰਵਾਈ ਕਰਨ ਦੇ ਦਿੱਤੇ ਹੁਕਮ; ਸ਼ੱਕੀ ਕੇਸਾਂ ਦੀ ਰੋਜ਼ਾਨਾ ਰਿਪੋਰਟ ਲੈਣ ਦੀ ਹਦਾਇਤ
ਡਿਪਟੀ ਕਮਿਸ਼ਨਰ ਨਵਜੋਤ ਕੌਰ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ।
Advertisement

ਮਾਨਸਾ ਜ਼ਿਲ੍ਹੇ ’ਚ ਡੇਂਗੂ, ਮਲੇਰੀਆ ਅਤੇ ਚਿਕੁਨਗੁਨੀਆਂ ਦੇ ਲਗਾਤਾਰ ਵੱਧ ਰਹੇ ਕੇਸਾਂ ਨੂੰ ਲੈ ਕੇ ਜ਼ਿਲ੍ਹਾ ਪ੍ਰਸ਼ਾਸਨ ਹਰਕਤ ਵਿੱਚ ਆ ਗਿਆ ਹੈ। ਮਰੀਜ਼ਾਂ ਦੀ ਦਿਨੋਂ-ਦਿਨ ਵੱਧ ਰਹੀ ਗਿਣਤੀ ਤੋਂ ਬਾਅਦ ਅੱਜ ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਕਲਾਸ ਲਾਈ ਅਤੇ ਉਨ੍ਹਾਂ ਨੂੰ ਹਦਾਇਤ ਕੀਤੀ ਕਿ ਉਹ ਬਿਮਾਰੀਆਂ ਤੋਂ ਬਚਾਅ ਤੇ ਰੋਕਥਾਮ ਬਾਰੇ ਤੁਰੰਤ ਕਾਰਵਾਈ ਕਰਨ। ਉਨ੍ਹਾਂ ਕਿਹਾ ਕਿ ਬਚਾਅ ਲਈ ਜਾਗਰੂਕਤਾ ਅਭਿਆਨ ਵਿੱਚ ਹਰ ਹਰੇਕ ਵਿਭਾਗ ਦੇ ਅਧਿਕਾਰੀਆਂ ਕਰਮਚਾਰੀਆਂ ਵੱਲੋਂ ਯੋਗਦਾਨ ਪਾਇਆ ਜਾਵੇ।

ਡਿਪਟੀ ਕਮਿਸ਼ਨਰ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਸਖ਼ਤੀ ਨਾਲ ਕਿਹਾ ਕਿ ਡੇਂਗੂ, ਮਲੇਰੀਆ ਤੇ ਚਿਕੁਨਗੁਨੀਆਂ ਦੀ ਰੋਕਥਾਮ ਲਈ ਉਪਰਾਲੇ ਤੇਜ਼ ਕੀਤੇ ਜਾਣ। ਉਨ੍ਹਾਂ ਕਿਹਾ ਕਿ ਪ੍ਰਾਈਵੇਟ ਹਸਪਤਾਲਾਂ ਤੋਂ ਰੋਜ਼ਾਨਾ ਸ਼ੱਕੀ ਡੇਂਗੂ ਕੇਸਾਂ ਦੀ ਰਿਪੋਰਟ ਲੈਣਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਸ਼ੱਕੀ ਕੇਸਾਂ ਦੇ ਸੈਂਪਲ ਲੈ ਕੇ ਮੈਕ ਐਲੀਜਾ (ਕਨਫਰਮੇਸ਼ਨ) ਟੈਸਟ ਕਰਵਾਇਆ ਜਾਵੇ ਅਤੇ ਉਸ ਦਾ ਇਲਾਜ ਵੀ ਤੁਰੰਤ ਸ਼ੁਰੂ ਕਰਵਾਇਆ ਜਾਵੇ। ਉਨ੍ਹਾਂ ਕਿਹਾ ਕਿ ਜਿਸ ਇਲਾਕੇ ਵਿੱਚ ਡੇਂਗੂ, ਚਿਕੁਨਗੁਨੀਏ ਜਾਂ ਮਲੇਰੀਆ ਦੇ ਕੇਸ ਵੱਧ ਪਾਏ ਜਾਂਦੇ ਹਨ, ਉਥੇ ਤੁਰੰਤ ਸਪਰੇਅ ਕਰਵਾਈ ਜਾਵੇ ਅਤੇ ਉਥੇ ਸਿਹਤ ਕਰਮਚਾਰੀਆਂ ਤੇ ਆਸ਼ਾ ਵਰਕਰ ਲਾ ਕੇ ਸਰਵੇ ਕਰਵਾਇਆ ਜਾਵੇ।

Advertisement

ਉਨ੍ਹਾਂ ਸਿਹਤ ਵਿਭਾਗ ਤੋਂ ਬਿਨਾਂ ਪੇਂਡੂ ਤੇ ਪੰਚਾਇਤ ਵਿਭਾਗ ਨੂੰ ਹਦਾਇਤ ਕੀਤੀ ਕਿ ਪਿੰਡਾਂ ਵਿੱਚ ਲਗਾਤਾਰ ਫੌਗਿੰਗ ਕਰਵਾਈ ਜਾਵੇ ਅਤੇ ਮਿਉਂਸਿਪਲ ਕਮੇਟੀਆਂ ਵੱਲੋਂ ਸ਼ਹਿਰਾਂ ਵਿੱਚ ਲਗਾਤਾਰ ਫੌਗਿੰਗ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ ਫੌਗਿੰਗ ਦੀ ਯੋਜਨਾ ਸਿਹਤ ਵਿਭਾਗ ਨਾਲ ਸਾਂਝੀ ਕੀਤੀ ਜਾਵੇ ਅਤੇ ਜਿਹੜੇ ਪਲਾਟ ਖਾਲੀ ਪਏ ਹਨ, ਜੇਕਰ ਉਸ ਦੀ ਸਫਾਈ ਨਹੀਂ ਕੀਤੀ ਗਈ ਤਾਂ ਉਨ੍ਹਾਂ ਦੇ ਮਾਲਕਾਂ ਦਾ ਚਲਾਨ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰੀ ਅਤੇ ਪ੍ਰਾਈਵੇਟ ਇਮਾਰਤਾਂ, ਕਬਾੜੀਆਂ ਦੀਆਂ ਦੁਕਾਨਾਂ ਦੀ ਚੈਕਿੰਗ ਕਰਵਾ ਕੇ ਕੋਈ ਵਾਧੂ ਪਾਣੀ ਨਾ ਖੜ੍ਹਨ ਦਿੱਤਾ ਜਾਵੇ। ਉਨ੍ਹਾਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਰਕਾਰੀ ਸਕੂਲਾਂ ਵਿੱਚ ਬੱਚਿਆਂ ਨੂੰ ਡੇਂਗੂ, ਮਲੇਰੀਆ ਅਤੇ ਚਿਕੁਨਗੁਨੀਆ ਦੇ ਲੱਛਣ ਅਤੇ ਬਚਾਅ ਬਾਰੇ ਰੋਜ਼ਾਨਾ ਪ੍ਰਾਰਥਨਾ ਸਭਾ ਦੌਰਾਨ ਜਾਗਰੂਕ ਕੀਤਾ ਜਾਵੇ।

ਸਿਵਲ ਸਰਜਨ ਡਾ. ਹਰਿੰਦਰ ਕੁਮਾਰ ਸ਼ਰਮਾ ਨੇ ਦੱਸਿਆ ਕਿ ਡੇਂਗੂ, ਮਲੇਰੀਏ ਅਤੇ ਚਿਕੁਨਗੁਨੀਆ ਦੇ ਸੀਜ਼ਨ ਨੂੰ ਮੁੱਖ ਰੱਖਦੇ ਹੋਏ ਸਿਹਤ ਵਿਭਾਗ ਦੀਆਂ ਟੀਮਾਂ ਸ਼ਹਿਰੀ ਅਤੇ ਪੇਂਡੂ ਇਲਾਕਿਆਂ ਵਿੱਚ ਲਗਾਤਾਰ ਕੰਮ ਕਰ ਰਹੀਆਂ ਹਨ, ਜਿੱਥੇ ਕਿੱਥੇ ਪਾਜ਼ੇਟਿਵ ਕੇਸ ਪਾਇਆ ਜਾਂਦਾ ਹੈ, ਉੱਥੇ ਆਲੇ-ਦੁਆਲੇ ਦੇ 40-50 ਘਰਾਂ ਵਿੱਚ ਸਪਰੇਅ ਕਰਵਾਈ ਜਾਂਦੀ ਹੈ। ਉਨ੍ਹਾਂ ਕਿਹਾ ਕਿ ਘਰਾਂ ਤੋਂ ਬਾਹਰ ਫੌਗਿੰਗ ਕਰਵਾਈ ਜਾਂਦੀ ਹੈ, ਜਿੱਥੇ ਲਾਰਵਾ ਮਿਲਦਾ ਹੈ, ਉੱਥੇ ਲਾਰਵੀਸਾਈਡ ਦਾ ਛਿੜਕਾਅ ਕੀਤਾ ਜਾਂਦਾ ਹੈ।

Advertisement
Show comments