DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਮਾਲਵੇ ’ਚ ਸੰਘਣੀ ਧੁੰਦ ਤੇ ਸੀਤ ਲਹਿਰ ਨੇ ਲੋਕ ਠਾਰੇ

ਅਗਲੇ ਦੋ ਦਿਨ ਸੰਘਣੀ ਧੁੰਦ ਅਤੇ ਕੜਾਕੇ ਦੀ ਠੰਢ ਪੈਣ ਦੀ ਚਿਤਾਵਨੀ

  • fb
  • twitter
  • whatsapp
  • whatsapp
Advertisement

ਪਹਾੜਾਂ ਉਤੇ ਹੋਈ ਬਰਫ਼ਬਾਰੀ ਕਾਰਨ ਮਾਲਵਾ ਖੇਤਰ ਵਿੱਚ ਸੀਤ ਹਵਾ ਚੱਲਣੀ ਸ਼ੁਰੂ ਹੋ ਗਈ ਹੈ ਜਿਸ ਕਾਰਨ ਠੰਢ ਅਤੇ ਧੁੰਦ ਨੇ ਲੋਕਾਂ ਨੂੰ ਠਾਰ ਦਿੱਤਾ ਹੈ। ਧੁੰਦ ਨੇ ਲੋਕਾਂ ਦੀ ਜ਼ਿੰਦਗੀ ਨੂੰ ਬਰੇਕ ਲਾ ਦਿੱਤੀ ਹੈ। ਧੁੰਦ ਕਾਰਨ ਰੇਲਗੱਡੀਆਂ ਅਤੇ ਬੱਸਾਂ ਸਮੇਤ ਹਰ ਤਰ੍ਹਾਂ ਦੇ ਵਾਹਨਾਂ ਨੂੰ ਲਾਈਟਾਂ ਲਗਾ ਕੇ ਚੱਲਣਾ ਪੈ ਰਿਹਾ ਹੈ ਅਤੇ ਇਹ ਆਵਾਜਾਈ ਦੇ ਸਾਧਨ ਆਪਣੇ ਨਿਰਧਾਰਿਤ ਸਮੇਂ ਤੋਂ ਹਰ ਥਾਂ ਦੁਪਹਿਰ ਤੱਕ ਅੱਜ ਲੇਟ ਪੁੱਜਦੇ ਰਹੇ ਹਨ। ਮੌਸਮ ਵਿਭਾਗ ਨੇ ਅਗਲੇ ਦੋ ਦਿਨ ਸੰਘਣੀ ਧੁੰਦ ਅਤੇ ਕੜਾਕੇ ਦੀ ਠੰਢ ਪੈਣ ਦੀ ਚਿਤਾਵਨੀ ਦਿੱਤੀ ਹੈ।

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਮੌਸਮ ਵਿਭਾਗ ਦੇ ਵਿਗਿਆਨੀ ਦੀ ਰਿਪੋਰਟ ਮੁਤਾਬਕ ਮਾਨਸਾ, ਬਠਿੰਡਾ, ਬਰਨਾਲਾ, ਫਰੀਦਕੋਟ, ਫਾਜ਼ਿਲਕਾ, ਫਿਰੋਜ਼ਪੁਰ, ਮੁਕਤਸਰ, ਲੁਧਿਆਣਾ, ਸੰਗਰੂਰ, ਫ਼ਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਸੰਘਣੀ ਧੁੰਦ ਦੇ ਨਾਲ-ਨਾਲ ਅਗਲੇ 48 ਘੰਟੇ ਸੀਤ ਲਹਿਰ ਚੱਲਣ ਦੀ ਸੰਭਾਵਨਾ ਹੈ। ਉਨ੍ਹਾਂ ਦੱਸਿਆ ਕਿ ਅਗਲੇ 2-3 ਦਿਨ ਬੱਦਲਬਾਈ ਬਣੀ ਰਹੇਗੀ। ਵੱਧ ਤੋਂ ਵੱਧ ਤਾਪਮਾਨ 16.0 ਤੋਂ 18.0 ਅਤੇ ਘੱਟ ਤੋਂ ਘੱਟ ਤਾਪਮਾਨ 8.0 ਤੋਂ 9.0 ਡਿਗਰੀ ਸੈਂਟੀਗਰੇਡ ਦੇ ਵਿਚਕਾਰ ਰਹੇਗਾ, ਜਦੋਂ ਕਿ ਹਵਾ ਵਿੱਚ ਨਮੀ ਦੀ ਔਸਤ ਮਾਤਰਾ 96 ਤੋਂ 80 ਪ੍ਰਤੀਸ਼ਤ ਦੇ ਵਿਚਕਾਰ ਅਤੇ ਹਵਾਵਾਂ ਦੀ ਰਫ਼ਤਾਰ 5.2 ਤੋਂ 9.7 ਕਿਲੋਮੀਟਰ ਪ੍ਰਤੀ ਘੰਟਾ ਰਹਿਣ ਦਾ ਅਨੁਮਾਨ ਹੈ। ਮੌਸਮ ਵਿਭਾਗ ਅਨੁਸਾਰ ਮਾਲਵਾ ਖੇਤਰ ਨੂੰ ਛੱਡਕੇ ਬਾਕੀ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ।

Advertisement

ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਗੋਰਾ ਸਿੰਘ ਭੈਣੀਬਾਘਾ ਨੇ ਕਿਹਾ ਕਿ ਕਈ ਖੇਤਰਾਂ ਵਿੱਚ ਧੁੰਦ ਕਾਰਨ ਦੇਰੀ ਨਾਲ ਸੂਰਜ ਨਿਕਲਣ ਕਰਕੇ ਫ਼ਸਲਾਂ ਦੇ ਪੱਤੇ ਵੀ ਪੀਲੇ ਪੈਣ ਲੱਗੇ ਹਨ,ਕਿਉਂਕਿ ਅਜਿਹੇ ਮੌਸਮ ਕਾਰਨ ਉਹ ਆਪਣੀ ਖੁਰਾਕ ਨਹੀਂ ਬਣਾ ਪਾ ਰਹੇ। ਉਧਰ ਖੇਤੀ ਮਾਹਿਰਾਂ ਦਾ ਕਹਿਣਾ ਹੈ ਕਿ ਬੇਸ਼ੱਕ ਠੰਢ ਨੇ ਇੱਕ ਵਾਰ ਫ਼ਸਲਾਂ ਦਾ ਵਾਧਾ ਰੋਕ ਦਿੱਤਾ ਹੈ ਪਰ ਅਗਲੇ ਦਿਨਾਂ ਵਿੱਚ ਮੌਸਮ ਖੁੱਲ੍ਹਣ ਤੋਂ ਬਾਅਦ ਫ਼ਸਲਾਂ ਮੁੜ ਚੰਗੀ ਹਾਲਤ ਵਿੱਚ ਟਹਿਕਣ ਲੱਗ ਪੈਣਗੀਆਂ।

Advertisement

Advertisement
×