ਨਿੱਜੀ ਪੱਤਰ ਪ੍ਰੇਰਕ
ਫਰੀਦਕੋਟ, 12 ਅਕਤੂਬਰ
ਪੰਜਾਬ ਦੇ ਵੱਖ-ਵੱਖ 17 ਜ਼ਿਲ੍ਹਿਆਂ ਵਿੱਚ ਕੰਮ ਕਰ ਰਹੇ ਨਵ-ਨਿਯੁਕਤ 6635 ਅਧਿਆਪਕ ਪਿਛਲੇ ਤਿੰਨ ਮਹੀਨਿਆਂ ਤੋਂ ਤਨਖਾਹਾਂ ਨਾ ਮਿਲਣ ਕਰਕੇ ਅਤੇ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਕੰਮ ਕਰਦੇ ਈ.ਟੀ.ਟੀ ਟੀਚਰ, ਹੈੱਡ ਟੀਚਰ, ਸੈਂਟਰ ਹੈੱਡ ਟੀਚਰ ਅਤੇ ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਵੀ ਵਿੱਤ ਅਤੇ ਸਿੱਖਿਆ ਵਿਭਾਗ ਪੰਜਾਬ ਵੱਲੋਂ ਤਨਖਾਹਾਂ ਲਈ ਲੋੜੀਂਦਾ ਬਜਟ ਨਾ ਭੇਜਣ ਕਰਕੇ ਤਿੰਨ ਮਹੀਨਿਆਂ ਤੋਂ ਤਨਖਾਹਾਂ ਤੋਂ ਵਾਂਝੇ ਹਨ ਅਤੇ ਜਿਸ ਕਰਕੇ ਇਨ੍ਹਾਂ ਅਧਿਆਪਕਾਂ ਵੱਲੋਂ ਸਰਕਾਰ ਪ੍ਰਤੀ ਰੋਸ ਹੈ ਅਤੇ ਕਾਲੀ ਦੀਵਾਲੀ ਮਨਾਉਣ ਦਾ ਫੈਸਲਾ ਕੀਤਾ ਗਿਆ ਹੈ। ਉਧਰ, ਨਵ-ਨਿਯੁਕਤ ਅਧਿਆਪਕਾਂ ਨੁੰ ਆਪਣਾ ਪਰਾਣ ਨੰਬਰ ਅਲਾਟ ਕਰਵਾਉਣ ਲਈ ਕਾਫੀ ਖੱਜਲ ਖੁਆਰ ਹੋਣਾ ਪੈ ਰਿਹਾ ਹੈ।