ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨੂੰ ਫੀਲਡ ’ਚ ਰਹਿਣ ਦੇ ਹੁਕਮ
ਡਿਪਟੀ ਕਮਿਸ਼ਨਰ ਬਰਨਾਲਾ ਟੀ. ਬੈਨਿਥ ਵੱਲੋਂ ਅੱਜ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿੱਚ ਜ਼ਿਲ੍ਹੇ ਦੇ ਅਹਿਮ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਪਿਛਲੇ ਦਿਨੀਂ ਮੀਂਹ ਕਰਨ ਖੜ੍ਹੇ ਪਾਣੀ ਦੀ ਨਿਕਾਸੀ ਅਤੇ ਆਗਾਮੀ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਸਬੰਧਤ...
Advertisement
ਡਿਪਟੀ ਕਮਿਸ਼ਨਰ ਬਰਨਾਲਾ ਟੀ. ਬੈਨਿਥ ਵੱਲੋਂ ਅੱਜ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿੱਚ ਜ਼ਿਲ੍ਹੇ ਦੇ ਅਹਿਮ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਪਿਛਲੇ ਦਿਨੀਂ ਮੀਂਹ ਕਰਨ ਖੜ੍ਹੇ ਪਾਣੀ ਦੀ ਨਿਕਾਸੀ ਅਤੇ ਆਗਾਮੀ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਫੀਲਡ ਵਿਚ ਸਰਗਰਮ ਰਹਿਣ ਅਤੇ ਲੋਕਾਂ ਦੀਆਂ ਮੁਸ਼ਕਲਾਂ ਦੇ ਹੱਲ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਹਰੀਗੜ੍ਹ ਡਰੇਨ, ਧਨੌਲਾ ਡਰੇਨ, ਅਪਰ ਲਸਾੜਾ ਡਰੇਨ, ਕੁਰੜ ਡਰੇਨ, ਸ਼ਹਿਣਾ ਡਰੇਨ ਤੇ ਟੱਲੇਵਾਲ ਡਰੇਨ ਵਿੱਚ ਪਾਣੀ ਦੇ ਪੱਧਰ ਦਾ ਜਾਇਜ਼ਾ ਲਿਆ। ਐਕਸੀਅਨ ਪੀਡਬਲਿਊਡੀ ਨੇ ਦੱਸਿਆ ਗਿਆ ਕਿ 15 ਦੇ ਕਰੀਬ ਸੜਕਾਂ ਨੁਕਸਾਨੀਆਂ ਗਈਆਂ ਹਨ।
Advertisement
Advertisement
×