ਡਿਪਟੀ ਕਮਿਸ਼ਨਰ ਵੱਲੋਂ ਸਵੱਛ ਭਾਰਤ ਮਿਸ਼ਨ ਦਾ ਜਾਇਜ਼ਾ
ਮਾਨਸਾ ਦੇ ਡਿਪਟੀ ਕਮਿਸ਼ਨਰ ਨਵਜੋਤ ਕੌਰ ਵੱਲੋਂ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਅਤੇ ਪੰਚਾਇਤੀ ਰਾਜ ਨਾਲ ਮੀਟਿੰਗ ਕਰਦਿਆਂ ਜ਼ਿਲ੍ਹੇ ਅੰਦਰ ਸਵੱਛ ਭਾਰਤ ਮਿਸ਼ਨ ਤਹਿਤ ਚੱਲ ਰਹੇ ਕੰਮਾਂ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਅਧਿਕਾਰੀ ਆਪਣੇ ਨਾਲ ਸਬੰਧਤ ਕੰਮਾਂ ਨੂੰ ਪੂਰਾ...
Advertisement
ਮਾਨਸਾ ਦੇ ਡਿਪਟੀ ਕਮਿਸ਼ਨਰ ਨਵਜੋਤ ਕੌਰ ਵੱਲੋਂ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਅਤੇ ਪੰਚਾਇਤੀ ਰਾਜ ਨਾਲ ਮੀਟਿੰਗ ਕਰਦਿਆਂ ਜ਼ਿਲ੍ਹੇ ਅੰਦਰ ਸਵੱਛ ਭਾਰਤ ਮਿਸ਼ਨ ਤਹਿਤ ਚੱਲ ਰਹੇ ਕੰਮਾਂ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਅਧਿਕਾਰੀ ਆਪਣੇ ਨਾਲ ਸਬੰਧਤ ਕੰਮਾਂ ਨੂੰ ਪੂਰਾ ਕਰਨ ਤਾਂ ਜੋ ਪਿੰਡਾਂ ਨੂੰ ਰੋਲ ਮਾਡਲ ਬਣਾਇਆ ਜਾ ਸਕੇ। ਉਨ੍ਹਾਂ ਪਿੰਡਾਂ ਵਿਚ ਤਰਲ ਤੇ ਠੋਸ ਕੂੜੇ ਦੇ ਪ੍ਰਬੰਧਨ, ਸਾਫ-ਸਫਾਈ ਅਤੇ ਹਰ ਘਰ ਵਿਚ ਪਖਾਨਿਆਂ ਦੀ ਸਹੂਲਤ ਦੇ ਲਾਭ ਬਾਰੇ ਸਮੀਖਿਆ ਕੀਤੀ। ਉਨ੍ਹਾਂ ਕਿਹਾ ਕਿ ਸਵੱਛ ਭਾਰਤ ਮਿਸ਼ਨ ਤਹਿਤ ਉਲੀਕੇ ਗਏ ਕੰਮਾਂ ਅਤੇ ਟੀਚਿਆਂ ਨੂੰ ਸਮਾਂਬੱਧ ਢੰਗ ਨਾਲ ਨੇਪਰੇ ਚਾੜ੍ਹਿਆ ਜਾਵੇ। ਇਸ ਮੌਕੇ ਜਲ ਸਪਲਾਈ ਤੇ ਸੇਨੀਟੇਸ਼ਨ ਵਿਭਾਗ ਦੇ ਕਾਰਜਕਾਰੀ ਇੰਜਨੀਅਰ ਕੇਵਲ ਗਰਗ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਕਵਿਤਾ ਗਰਗ ਤੇ ਹੋਰ ਅਧਿਕਾਰੀ ਵੀ ਮੌਜੂਦ ਸਨ।
Advertisement
Advertisement
×