ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਡਿਪਟੀ ਕਮਿਸ਼ਨਰ ਵੱਲੋਂ ਤਪਾ ਤਹਿਸੀਲ ਕੰਪਲੈਕਸ ਦਾ ਦੌਰਾ

ਫ਼ਰਦ ਕੇਂਦਰ ’ਚ ਆਪਣੇ ਕੰਮਕਾਰ ਲਈ ਆਏ ਲੋਕਾਂ ਨਾਲ ਗੱਲਬਾਤ
Advertisement

ਰੋਹਿਤ ਗੋਇਲ/ਸੀ. ਮਾਰਕੰਡਾ

ਤਪਾ ਮੰਡੀ, 1 ਜੁਲਾਈ

Advertisement

ਡਿਪਟੀ ਕਮਿਸ਼ਨਰ ਬਰਨਾਲਾ ਟੀ. ਬੈਨਿਥ ਵੱਲੋਂ ਅੱਜ ਤਹਿਸੀਲ ਕੰਪਲੈਕਸ ਤਪਾ ਦਾ ਦੌਰਾ ਕੀਤਾ ਗਿਆ। ਉਨ੍ਹਾਂ ਨਾਲ ਐੱਸਡੀਐੱਮ ਤਪਾ ਸਿਮਰਪ੍ਰੀਤ ਕੌਰ ਵੀ ਮੌਜੂਦ ਸਨ। ਡਿਪਟੀ ਕਮਿਸ਼ਨਰ ਨੇ ਸਬ ਰਜਿਸਟਰਾਰ ਦਫ਼ਤਰ ਤੇ ਫਰਦ ਕੇਂਦਰ ਵਿੰਚ ਆਪਣੇ ਕੰਮਾਂ ਸਬੰਧੀ ਆਏ ਲੋਕਾਂ ਨਾਲ ਗੱਲਬਾਤ ਕੀਤੀ ਅਤੇ ਸਬ-ਰਜਿਸਟਰਾਰ ਦਫ਼ਤਰ, ਫਰਦ ਕੇਂਦਰ ਅਤੇ ਇਸਦੇ ਕਰਮਚਾਰੀਆਂ ਬਾਰੇ ਉਨ੍ਹਾਂ ਤੋਂ ਫੀਡਬੈਕ ਲਈ ਅਤੇ ਹੋਰ ਸੁਧਾਰਾਂ ਬਾਰੇ ਸੁਝਾਅ ਲਏ।

ਡੀਸੀ ਨੇ ਕਿਹਾ ਕਿ ਫਰਦ ਕੇਂਦਰ ਤੇ ਰਜਿਸਟ੍ਰੇਸ਼ਨ ਸਬੰਧੀ ਸਰਕਾਰ ਵੱਲੋਂ ਨਵਾਂ ਪ੍ਰਾਜੈਕਟ ਲਾਂਚ ਕੀਤਾ ਜਾ ਰਿਹਾ ਹੈ ਜਿਸ ਦਾ ਜਾਇਜ਼ਾ ਲੈਣ ਲਈ ਉਹ ਇੱਥੇ ਪਹੁੰਚੇ ਹਨ। ਫ਼ਰਦ ਕੇਂਦਰ ਦੇ ਨਿਰੀਖਣ ਦੌਰਾਨ ਉਨ੍ਹਾਂ ਆਦੇਸ਼ ਦਿੱਤੇ ਕਿ ਕੰਮ ਕਰਵਾਉਣ ਵਾਲੇ ਹਰੇਕ ਵਿਅਕਤੀ ਨੂੰ ਟੋਕਨ ਦੇਣਾ ਅਤੇ ਉਸ ਦਾ ਸਮੇਂ-ਸਿਰ ਕੰਮ ਕਰਨਾ ਯਕੀਨੀ ਬਣਾਇਆ ਜਾਵੇ। ਡਿਪਟੀ ਕਮਿਸ਼ਨਰ ਵੱਲੋਂ ਤਹਿਸੀਲ ਦਫ਼ਤਰ ਦਾ ਵੀ ਦੌਰਾ ਕਰਕੇ ਦਫ਼ਤਰੀ ਕੰਮਕਾਜ ਦਾ ਨਿਰੀਖਣ ਕੀਤਾ ਗਿਆ ਤੇ ਦਫ਼ਤਰੀ ਸਟਾਫ ਨੂੰ ਸਖਤ ਦਿਸ਼ਾ ਨਿਰਦੇਸ਼ ਜਾਰੀ ਕਰਦੇ ਹੋਏ ਕਿਹਾ ਕਿ ਉਹ ਆਪਣੇ ਕੰਮਾਂ ਸਬੰਧੀ ਆਉਣ ਵਾਲੇ ਵਿਅਕਤੀਆਂ ਨੂੰ ਬਿਨ੍ਹਾਂ ਕਿਸੇ ਅਸੁਵਿਧਾ ਦੇ ਪੂਰਾ ਕਰਨ ਵਿਚ ਸਹਾਇਤਾ ਕਰਨ ਤਾਂ ਜੋ ਲੋਕਾਂ ਨੂੰ ਆਪਣੇ ਕੰਮ ਕਰਵਾਉਣ ਵਿਚ ਕਿਸੇ ਪ੍ਰਕਾਰ ਦੀ ਦਿੱਕਤ ਪੇਸ਼ ਨਾ ਆਵੇ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਅਵਾਮ ਦੀ ਸੇਵਾ ਵਿਚ ਹਰ ਸਮੇਂ ਹਾਜ਼ਰ ਹੈ ਅਤੇ ਦਫ਼ਤਰੀ ਕੰਮਾਂ-ਕਾਜਾਂ ਲਈ ਆਉਣ ਵਾਲੇ ਲੋਕਾਂ ਨੂੰ ਕਿਸੇ ਪ੍ਰਕਾਰ ਦੀ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ।

Advertisement