ਨਿੱਜੀ ਪੱਤਰ ਪ੍ਰੇਰਕ
ਸ੍ਰੀ ਮੁਕਤਸਰ ਸਾਹਿਬ, 15 ਅਕਤੂਬਰ
ਦੇਸ਼ ਭਗਤ ਯੂਨੀਵਰਸਿਟੀ ਦੇ ਚਾਂਸਲਰ ਡਾ. ਜ਼ੋਰਾ ਸਿੰਘ, ਪ੍ਰੋ. ਚਾਂਸਲਰ ਡਾ. ਤੇਜਿੰਦਰ ਕੌਰ, ਪ੍ਰਧਾਨ ਡਾ. ਸੰਦੀਪ ਸਿੰਘ ਅਤੇ ਉਪ ਪ੍ਰਧਾਨ ਡਾ. ਹਰਸ਼ ਸਦਾਵਰਤੀ ਨੇ ਦੱਸਿਆ ਕਿ ਦੇਸ਼ ਭਗਤ ਯੂਨੀਵਰਸਿਟੀ ਕਈ ਸਾਲਾਂ ਤੋਂ ਸਿੱਖਿਆ, ਨਵੀਨਤਾ ਅਤੇ ਉੱਦਮਤਾ ਦੇ ਖੇਤਰਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰ ਰਹੀ ਹੈ| ਉਨ੍ਹਾਂ ਕਿਹਾ ਕਿ ਜਲਦੀ ਹੀ ਦੇਸ਼ ਭਗਤ ਯੂਨੀਵਰਸਿਟੀ ਵਿਸ਼ਵ ਪੱਧਰ ਦੀ ਸਿੱਖਿਆ ਦੇਣ ਦੇ ਸਮਰੱਥ ਹੋ ਜਾਵੇਗੀ| ਉਨ੍ਹਾਂ ਕਿਹਾ ਕਿ ਇਕ ਵਾਰ ਕੀਤੀ ਪੜ੍ਹਾਈ ਜਾਇਆ ਨਹੀਂ ਹੁੰਦੀ| ਇਸ ਨਾਲ ਪੜ੍ਹਾਈ ਕਰਨੀ ਸੁਖਾਲੀ ਹੋ ਜਾਵੇਗੀ|