Development Grant: ਵਿਧਾਇਕ ਨੇ ਸ਼ਹਿਣਾ ਨੂੰ 20 ਲੱਖ ਦੀ ਗਰਾਂਟ ਦਿੱਤੀ
ਵਿਧਾਇਕ ਲਾਭ ਸਿੰਘ ਉੱਗੋਕੇ ਨੇ ਕਸਬਾ ਸ਼ਹਿਣਾ ਦੀ ਗ੍ਰਾਮ ਪੰਚਾਇਤ ਨੂੰ ਗਲੀਆਂ ਅਤੇ ਨਾਲੀਆਂ ਦੇ ਨਿਰਮਾਣ ਲਈ 20 ਲੱਖ 76 ਹਜ਼ਾਰ ਰੁਪਏ ਦੀ ਗਰਾਂਟ ਜਾਰੀ ਕੀਤੀ ਹੈ। ਉਨ੍ਹਾਂ ਇਹ ਚੈੱਕ ਅੱਜ ਸਰਪੰਚ ਨਾਜਮ ਸਿੰਘ ਨੂੰ ਸੌਂਪਿਆ। ਇਸ ਮੌਕੇ ਵਿਧਾਇਕ ਨੇ...
Advertisement
ਵਿਧਾਇਕ ਲਾਭ ਸਿੰਘ ਉੱਗੋਕੇ ਨੇ ਕਸਬਾ ਸ਼ਹਿਣਾ ਦੀ ਗ੍ਰਾਮ ਪੰਚਾਇਤ ਨੂੰ ਗਲੀਆਂ ਅਤੇ ਨਾਲੀਆਂ ਦੇ ਨਿਰਮਾਣ ਲਈ 20 ਲੱਖ 76 ਹਜ਼ਾਰ ਰੁਪਏ ਦੀ ਗਰਾਂਟ ਜਾਰੀ ਕੀਤੀ ਹੈ। ਉਨ੍ਹਾਂ ਇਹ ਚੈੱਕ ਅੱਜ ਸਰਪੰਚ ਨਾਜਮ ਸਿੰਘ ਨੂੰ ਸੌਂਪਿਆ।
ਇਸ ਮੌਕੇ ਵਿਧਾਇਕ ਨੇ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਦੇ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦੇਵੇਗੀ। ਉਨ੍ਹਾਂ ਕਿਹਾ ਕਿ ਸਰਕਾਰ ਨੇ ਹਰੇਕ ਵਰਗ ਦਾ ਧਿਆਨ ਰੱਖਦਿਆਂ 600 ਯੂਨਿਟ ਮੁਫ਼ਤ ਬਿਜਲੀ ਦੀ ਸਹੂਲਤ ਦਿੱਤੀ ਹੈ। ਆਜ਼ਾਦੀ ਤੋਂ ਬਾਅਦ ਇਹ ਪਹਿਲੀ ਸਰਕਾਰ ਹੈ ਜਿਸ ਨੇ ਜਨਰਲ ਵਰਗ ਨੂੰ ਵੀ ਇਸ ਛੋਟ ਦੇ ਘੇਰੇ ਵਿੱਚ ਲਿਆਂਦਾ ਹੈ।
Advertisement
ਉਨ੍ਹਾਂ ਭਰੋਸਾ ਦਿੱਤਾ ਕਿ ਪਿੰਡਾਂ ਵਿੱਚ ਸੜਕਾਂ ਦੀ ਹਾਲਤ ਸੁਧਾਰਨ ਲਈ ਲਗਾਤਾਰ ਉਸਾਰੂ ਕਦਮ ਚੁੱਕੇ ਜਾ ਰਹੇ ਹਨ ਤਾਂ ਜੋ ਲੋਕਾਂ ਨੂੰ ਸਹੂਲਤ ਮਿਲ ਸਕੇ। ਇਸ ਮੌਕੇ ਪੰਚਾਇਤ ਮੈਂਬਰ ਗੁਰਪ੍ਰੀਤ ਸਿੰਘ ਪੀਤਾ, ਆਮ ਆਦਮੀ ਪਾਰਟੀ ਦੇ ਆਗੂ ਯਾਦਵਿੰਦਰ ਸਿੰਘ ਵੈਦ ਅਤੇ ਹੋਰ ਪਤਵੰਤੇ ਹਾਜ਼ਰ ਸਨ।
Advertisement
Advertisement
×

