DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

development work: ਵਿਧਾਇਕ ਨੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ

ਵਿਧਾਨ ਸਭਾ ਹਲਕਾ ਰਾਮਪੁਰਾ ਫੂਲ ਦੇ ਵਿਧਾਇਕ ਬਲਕਾਰ ਸਿੰਘ ਸਿੱਧੂ ਨੇ ਪਿੰਡ ਨਵਾਂ ਕੇਸਰ ਸਿੰਘ ਵਾਲਾ ਵਿੱਚ ਰੰਗਲਾ ਪੰਜਾਬ ਸਕੀਮ ਤਹਿਤ 20 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ ਵੱਖ-ਵੱਖ ਗਲੀਆਂ ਦੇ ਨਿਰਮਾਣ ਕਾਰਜਾਂ ਦਾ ਉਦਘਾਟਨ ਕੀਤਾ। ਇਸ ਮੌਕੇ ਨਗਰ...

  • fb
  • twitter
  • whatsapp
  • whatsapp
featured-img featured-img
ਵਿਕਾਸ ਕਾਰਜਾਂ ਦਾ ਉਦਘਾਟਨ ਕਰਦੇ ਹੋਏ ਵਿਧਾਇਕ ਬਲਕਾਰ ਸਿੱਧੂ।
Advertisement

ਵਿਧਾਨ ਸਭਾ ਹਲਕਾ ਰਾਮਪੁਰਾ ਫੂਲ ਦੇ ਵਿਧਾਇਕ ਬਲਕਾਰ ਸਿੰਘ ਸਿੱਧੂ ਨੇ ਪਿੰਡ ਨਵਾਂ ਕੇਸਰ ਸਿੰਘ ਵਾਲਾ ਵਿੱਚ ਰੰਗਲਾ ਪੰਜਾਬ ਸਕੀਮ ਤਹਿਤ 20 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ ਵੱਖ-ਵੱਖ ਗਲੀਆਂ ਦੇ ਨਿਰਮਾਣ ਕਾਰਜਾਂ ਦਾ ਉਦਘਾਟਨ ਕੀਤਾ। ਇਸ ਮੌਕੇ ਨਗਰ ਸੁਧਾਰ ਟਰੱਸਟ ਬਠਿੰਡਾ ਦੇ ਚੇਅਰਮੈਨ ਜਤਿੰਦਰ ਸਿੰਘ ਭੱਲਾ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਵਿਧਾਇਕ ਬਲਕਾਰ ਸਿੱਧੂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਲਗਾਤਾਰ ਯਤਨਸ਼ੀਲ ਹੈ। ਸਰਕਾਰ ਦਾ ਮਕਸਦ ਹਲਕੇ ਦੇ ਹਰ ਪਿੰਡ ’ਚ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾ ਕੇ ਲੋਕਾਂ ਦੇ ਜੀਵਨ ਪੱਧਰ ਨੂੰ ਬਿਹਤਰ ਬਣਾਉਣਾ ਹੈ। ਵਿਧਾਇਕ ਸਿੱਧੂ ਨੇ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਮਾਲਕੀ ਹੱਕ ਦੇਣ ਲਈ ਚਲਾਈ ਜਾ ਰਹੀ ‘ਮੇਰਾ ਘਰ ਮੇਰੇ ਨਾਮ’ ਮੁਹਿੰਮ ਤਹਿਤ ਪਿੰਡ ਬੁਰਜ ਲੱਧਾ ਵਿੱਚ 215 ਪਰਿਵਾਰਾਂ ਨੂੰ ਉਨ੍ਹਾਂ ਦੇ ਘਰਾਂ ਨਾਲ ਸਬੰਧਤ ਮਾਲਕੀ ਹੱਕਾਂ ਦੇ ਦਸਤਾਵੇਜ਼ ਵੰਡੇ।

ਇਸ ਮੌਕੇ ਐੱਸ ਡੀ ਐੱਮ ਫੂਲ ਬਲਕਰਨ ਸਿੰਘ ਮਾਹਲ, ਚੇਅਰਮੈਨ ਬੇਅੰਤ ਸਿੰਘ ਸਲਾਬਤਪੁਰਾ, ਪ੍ਰਧਾਨ ਦੀਪ ਜੰਡੂ, ਸੁਰੇਸ਼ ਕੁਮਾਰ ਸੇਤੀਆ ਤੇ ਬਿੰਦਰ ਸਿੰਘ ਖਾਨਦਾਨ ਹਾਜ਼ਰ ਸਨ।

Advertisement

Advertisement
Advertisement
×