ਇਨਸਾਫ਼ ਲਈ ਮਜ਼ਦੂਰ ਮੁਕਤੀ ਮੋਰਚਾ ਵੱਲੋਂ ਹਸਪਤਾਲ ਵਿੱਚ ਧਰਨਾ

ਜਬਰੀ ਪੋਸਟਮਾਰਟਮ ਕਰਾਉਣ ਤੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਦੀ ਮੰਗ ਲਈ ਨਿੱਤਰੇ

ਇਨਸਾਫ਼ ਲਈ ਮਜ਼ਦੂਰ ਮੁਕਤੀ ਮੋਰਚਾ ਵੱਲੋਂ ਹਸਪਤਾਲ ਵਿੱਚ ਧਰਨਾ

ਮਾਨਸਾ ਦੇ ਸਿਵਲ ਹਸਪਤਾਲ ਵਿੱਚ ਦਿੱਤੇ ਧਰਨੇ ਨੂੰ ਸੰਬੋਧਨ ਕਰਦਾ ਹੋਇਆ ਇੱਕ ਆਗੂ। -ਫੋਟੋ: ਸੁਰੇਸ਼

ਜੋਗਿੰਦਰ ਸਿੰਘ ਮਾਨ

ਮਾਨਸਾ, 25 ਜੁਲਾਈ

ਮਜ਼ਦੂਰ ਮੁਕਤੀ ਮੋਰਚਾ ਪੰਜਾਬ ਵੱਲੋਂ ਮਾਨਸਾ ਨੇੜਲੇ ਪਿੰਡ ਫਫੜੇ ਭਾਈਕੇ ਵਿੱਚ ਦਲਿਤ ਨੌਜਵਾਨ ਵਿੱਕੀ ਸਿੰਘ ਨੂੰ ਖੁਦਕੁਸ਼ੀ ਲਈ ਮਜਬੂਰ ਕਰਨ ਵਾਲਿਆਂ ਖ਼ਿਲਾਫ਼ ਐਸਸੀ/ਐਸਟੀ ਐਕਟ ਤਹਿਤ ਕੇਸ ਦਰਜ ਕਰਵਾਉਣ ਅਤੇ ਜਬਰਦਸਤੀ ਮ੍ਰਿਤਕ ਦਾ ਪੋਸਟ ਮਾਰਟਮ ਕਰਵਾਉਣ ਖਿਲਾਫ਼ ਸਿਵਲ ਹਸਪਤਾਲ ਮਾਨਸਾ ਵਿੱਚ ਧਰਨਾ ਦਿੱਤਾ ਗਿਆ। ਜਥੇਬੰਦੀ ਨੇ ਐਲਾਨ ਕੀਤਾ ਕਿ ਪੀੜਤ ਪਰਿਵਾਰ ਨੂੰ ਇਨਸਾਫ ਦਿਵਾਉਣ ਲਈ ਭਲਕੇ ਸਵੇਰੇ ਪਿੰਡ ਵਿੱਚ ਜਬਰ ਵਿਰੋਧੀ ਰੈਲੀ ਕੀਤੀ ਜਾਵੇਗੀ।

ਜਥੇਬੰਦੀ ਦੇ ਸੂਬਾਈ ਪ੍ਰਧਾਨ ਭਗਵੰਤ ਸਿੰਘ ਸਮਾਓ ਨੇ ਕਿਹਾ ਕਿ ਦਲਿਤ ਨੌਜਵਾਨ ਇੱਕ ਕਿਸਾਨ ਦੇ ਘਰ ਪਿਛਲੇ ਸਾਲ ਠੇਕੇ ’ਤੇ ਖੇਤਾਂ ਵਿੱਚ ਕੰਮ ਕਰਨ ਲਈ ਸਾਲ ਭਰ ਲਈ ਸੀਰੀ ਰਲਿਆ ਸੀ, ਪਰ ਜ਼ਿਮੀਂਦਾਰ ਵੱਲੋਂ ਕਈ ਵਾਰ ਕੀਤੀ ਕੁੱਟਮਾਰ ਅਤੇ ਗਾਲੀ-ਗਲੋਚ ਕਾਰਨ 6 ਮਹੀਨੇ ਕੰਮ ਕਰਨ ਤੋਂ ਬਾਅਦ ਕੰਮ ਤੋਂ ਹਟ ਚੁੱਕਿਆ ਸੀ, ਜਿਸ ਤੋਂ ਬਾਅਦ ਪਿੰਡ ਦੀ ਪੰਚਾਇਤ ਨੇ ਉਸ ਵੱਲ 78 ਹਜ਼ਾਰ ਰੁਪਏ ਕਰਜ਼ਾ ਕੱਢ ਦਿੱਤਾ। ਉਨ੍ਹਾਂ ਕਿਹਾ ਕਿ ਮ੍ਰਿਤਕ ਨੌਜਵਾਨ ਦੇ ਪਿਤਾ ਤੋਂ ਜ਼ਿਮੀਂਦਾਰ ਪਰਿਵਾਰ ਨੇ ਦੋ ਬਿਸਵੇ ਜ਼ਮੀਨ ਦਾ ਹਿੱਸਾ ਇਹ ਕਹਿ ਕੇ ਲਿਖਵਾ ਲਿਆ ਕਿ ਜੇਕਰ ਤੈਅ ਕੀਤੀ ਤਰੀਕ ਨੂੰ ਉਸ ਨੇ ਪੈਸੇ ਨਾ ਦਿੱਤੇ ਤਾਂ ਫਿਰ ਉਸ ਦੀ ਦੋ ਬਿਸਵੇ ਜ਼ਮੀਨ ਉੱਪਰ ਉਨ੍ਹਾਂ ਦਾ ਕਬਜ਼ਾ ਹੋ ਜਾਵੇਗਾ। ਉਨ੍ਹਾਂ ਦੱਸਿਆ ਕਿ ਤੈਅ ਸਮੇਂ ਤੋਂ 15 ਦਿਨ ਪਹਿਲਾਂ ਜ਼ਿਮੀਂਦਾਰ ਨੇ ਪਿਉ-ਪੁੱਤ ਨੂੰ ਆਪਣੇ ਨਿੱਜੀ ਵਕੀਲ ਤੋਂ ਕਰਜ਼ਾ ਵਸੂਲੀ ਦੇ ਜਾਅਲੀ ਨੋਟਿਸ ਕਢਵਾ ਦਿੱਤੇ, ਜਿਸ ਦੇ ਡਰ ਕਾਰਨ ਦਲਿਤ ਮਜ਼ਦੂਰ ਵਿੱਕੀ ਸਿੰਘ ਨੇ ਕੋਈ ਜ਼ਹਿਰੀਲੀ ਚੀਜ਼ ਪੀ ਕੇ ਖ਼ੁਦਕੁਸ਼ੀ ਕਰ ਲਈ। ਉਨ੍ਹਾਂ ਦੋਸ਼ ਲਾਇਆ ਕਿ ਥਾਣਾ ਭੀਖੀ ਦੇ ਐਸਐਚਓ ਸਮੇਤ ਪੁਲੀਸ ਮੁਲਾਜ਼ਮ ਸ਼ਿਵਜੀ ਰਾਮ ਨੇ ਦੋਸ਼ੀਆਂ ਨਾਲ ਮਿਲੀਭੁਗਤ ਕਰਕੇ ਮ੍ਰਿਤਕ ਦੀ ਪਤਨੀ ਤੋਂ ਖਾਲੀ ਕਾਗਜ਼ ’ਤੇ ਦਸਤਖ਼ਤ ਕਰਵਾ ਕੇ ਆਪਣੀ ਮਨਘੜਤ ਕਹਾਣੀ ਦੇ ਆਧਾਰ ’ਤੇ ਬਿਆਨ ਲਿਖ ਕੇ ਪਰਚਾ ਦਰਜ ਕਰ ਦਿੱਤਾ ਹੈ। 

ਉਨ੍ਹਾਂ ਐਸਐਸਪੀ ਮਾਨਸਾ ਤੋਂ ਮੰਗ ਕੀਤੀ ਕਿ ਦਲਿਤ ਨੌਜਵਾਨ ਨੂੰ ਆਤਮ ਹੱਤਿਆ ਕਰਨ ਵਾਲੇ ਕਸੂਰਵਾਰਾਂ ਖਿਲਾਫ਼ ਐਸ.ਸੀ/ਐਸ.ਟੀ ਐਕਟ ਦਾ ਪਰਚਾ ਦਰਜ ਕੀਤਾ ਜਾਵੇ ਅਤੇ ਕਸੂਰਵਾਰਾਂ ਨਾਲ ਮਿਲੀਭੁਗਤ ਕਰਨ ਵਾਲੇ  ਪੁਲੀਸ ਮੁਲਾਜ਼ਮਾਂ ਖਿਲਾਫ਼ ਸਖ਼ਤ ਕਾਨੂੰਨੀ ਕਰਵਾਈ ਕੀਤੀ ਜਾਵੇ। 

ਉਨ੍ਹਾਂ ਕਿਹਾ ਕਿ ਜੇਕਰ ਮੌਤ ਲਈ ਜ਼ਿੰਮੇਵਾਰ ਵਿਅਕਤੀਆਂ ਖਿਲਾਫ਼ ਕਾਰਵਾਈ ਕਰ ਕੇ ਤੁਰੰਤ ਗ੍ਰਿਫ਼ਤਾਰ ਨਾ ਕੀਤਾ ਤਾਂ ਜਥੇਬੰਦੀ ਸੰਘਰਸ਼ ਲਈ ਮਜਬੂਰ ਹੋਵੇਗੀ। ਇਸ ਮੌਕੇ ਗੁਰਸੇਵਕ ਸਿੰਘ ਮਾਨ, ਗੁਰਜੰਟ ਸਿੰਘ ਫੇਫੜੇ, ਜਰਨੈਲ ਸਿੰਘ ਮਾਨਸਾ ਨੇ ਵੀ ਸੰਬੋਧਨ ਕੀਤਾ।

ਪਿੰਡ ਫਫੜੇ ਭਾਈਕੇ ਦੇ ਸਰਪੰਚ ਇਕਬਾਲ ਸਿੰਘ ਸਿੱਧੂ ਨੇ ਦੱਸਿਆ ਕਿ ਮ੍ਰਿਤਕ ਦਲਿਤ ਨੌਜਵਾਨ ਦਾ ਸਮਝੌਤਾ ਜ਼ਿਮੀਂਦਾਰ ਨਾਲ ਪਿੰਡ ਦੀ ਪੰਚਾਇਤ ਵਿੱਚ ਹੋਇਆ ਸੀ, ਜਿਸ ਵਿੱਚ ਉਸ ਵੱਲ 78 ਹਜ਼ਾਰ ਰੁਪਏ ਕੱਢੇ ਗਏ ਸਨ ਪ੍ਰੰਤੂ ਕਰਜ਼ਾ ਵਸੂਲੀ ਦੇ ਨੋਟਿਸ ਦਾ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਨਹੀਂ ਹੈ।

ਪੀੜਤ ਪਰਿਵਾਰ ਨੇ ਥਾਣਾ ਸਿਟੀ-2 ਅੱਗੇ ਲਾਇਆ ਧਰਨਾ

ਥਾਣਾ ਸਿਟੀ-2 ਅੱਗੇ ਧਰਨਾ ਦਿੰਦੇ ਮਿ੍ਤਕ
ਨੌਜਵਾਨ ਦੇ ਪਰਿਵਾਰਕ ਮੈਂਬਰ ਤੇ ਹੋਰ। -ਫੋਟੋ: ਸੁਰੇਸ਼

ਮਾਨਸਾ: ਸ਼ਹਿਰ ਦੇ ਇੱਕ ਦੁਕਾਨਦਾਰ ਨੇ ਤਿੰਨ ਵਿਅਕਤੀਆਂ ਦੀਆਂ ਕਥਿਤ ਧਮਕੀਆਂ ਅਤੇ ਕੁੱਟਮਾਰ ਤੋਂ ਦੁਖੀ ਹੋ ਕੇ ਕੱਲ੍ਹ ਖੁਦਕੁਸ਼ੀ ਕਰ ਲਈ। ਥਾਣਾ ਸਿਟੀ-2 ਮਾਨਸਾ ਪੁਲੀਸ ਨੇ ਤਿੰਨ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰਕੇ ਇਸ ਦੀ ਪੜਤਾਲ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਨੌਜਵਾਨ ਦੀ ਮਾਤਾ ਸ਼ਿਮਲਾ ਦੇਵੀ ਅਤੇ ਹੋਰ ਵਿਅਕਤੀਆਂ ਨੇ ਥਾਣਾ ਸਿਟੀ-2 ਅੱਗੇ ਧਰਨਾ ਦੇ ਕੇ ਮਾਨਸਾ ਦੇ ਐਸਐਸਪੀ ਤੋਂ ਇਨਸਾਫ਼ ਦੀ ਮੰਗ ਕਰਦਿਆਂ ਗਗਨਦੀਪ ਗੋਪੀ ਦੀ ਮੌਤ ਲਈ ਜ਼ਿੰਮੇਵਾਰ ਵਿਅਕਤੀਆਂ ਖਿਲਾਫ਼ ਕਾਰਵਾਈ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਜੇਕਰ ਪੁਲੀਸ ਨੇ ਕਸੂਰਵਾਰ ਵਿਅਕਤੀਆਂ ਖਿਲਾਫ਼ ਕੋਈ ਕਾਰਵਾਈ ਨਾ ਕੀਤੀ ਤਾਂ ਭਲਕੇ ਥਾਣਾ ਅੱਗੇ ਮ੍ਰਿਤਕ ਨੌਜਵਾਨ ਦੀ ਲਾਸ਼ ਰੱਖ ਕੇ ਪ੍ਰਦਰਸ਼ਨ ਕਰਨਗੇ। ਥਾਣਾ ਸਿਟੀ-2 ਦੇ ਮੁਖੀ ਗੁਰਪ੍ਰੀਤ ਕੌਰ ਨੇ ਕਿਹਾ ਕਿ ਪੁਲੀਸ ਨੇ ਇਸ ਮਾਮਲੇ ਵਿੱਚ ਮ੍ਰਿਤਕ ਦੀ ਮਾਤਾ ਸ਼ਿਮਲਾ ਦੇਵੀ ਦੇ ਬਿਆਨਾਂ ’ਤੇ ਤਿੰਨ ਵਿਅਕਤੀਆਂ ਦੇ ਖਿਲਾਫ਼ ਮਾਮਲਾ ਦਰਜ ਕੀਤਾ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਦਰਿਆ ਅਗਨ ਦਾ ਤਰਨਾ ਹੈ

ਦਰਿਆ ਅਗਨ ਦਾ ਤਰਨਾ ਹੈ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਇਹ ਸਾਡੀ ਫ਼ਿਤਰਤ ਨਹੀਂ !

ਇਹ ਸਾਡੀ ਫ਼ਿਤਰਤ ਨਹੀਂ !

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਲਖੀਮਪੁਰ ਮਾਮਲਾ ਅਤੇ ਸਰਕਾਰ

ਲਖੀਮਪੁਰ ਮਾਮਲਾ ਅਤੇ ਸਰਕਾਰ

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਮੁੱਖ ਖ਼ਬਰਾਂ

ਬੀਐੱਸਐੱਫ ਦਾ ਅਧਿਕਾਰ ਖੇਤਰ ਵਧਾਉਣ ਖ਼ਿਲਾਫ਼ ਨਿੱਤਰੇ ਪੰਜਾਬ ਦੇ ਸਿਆਸੀ ਦਲ

ਬੀਐੱਸਐੱਫ ਦਾ ਅਧਿਕਾਰ ਖੇਤਰ ਵਧਾਉਣ ਖ਼ਿਲਾਫ਼ ਨਿੱਤਰੇ ਪੰਜਾਬ ਦੇ ਸਿਆਸੀ ਦਲ

ਚੰਨੀ ਵੱਲੋਂ ਸੱਦੀ ਗਈ ਸਰਬ ਪਾਰਟੀ ਮੀਟਿੰਗ ਵਿੱਚ ਭਾਜਪਾ ਸ਼ਾਮਲ ਨਾ ਹੋਈ; ...

ਜੰਮੂ-ਕਸ਼ਮੀਰ ਦੇ ਵਿਕਾਸ ਲਈ ਨੌਜਵਾਨਾਂ ਨੂੰ ਲਿਆ ਜਾਵੇਗਾ ਭਰੋਸੇ ਵਿੱਚ: ਅਮਿਤ ਸ਼ਾਹ

ਜੰਮੂ-ਕਸ਼ਮੀਰ ਦੇ ਵਿਕਾਸ ਲਈ ਨੌਜਵਾਨਾਂ ਨੂੰ ਲਿਆ ਜਾਵੇਗਾ ਭਰੋਸੇ ਵਿੱਚ: ਅਮਿਤ ਸ਼ਾਹ

ਫਾਰੂਕ ਅਬਦੁੱਲ੍ਹਾ ਵੱਲੋਂ ਪਾਕਿਸਤਾਨ ਨਾਲ ਗੱਲਬਾਤ ਕਰਨ ਦੇ ਦਿੱਤੇ ਗਏ ਸੁ...

ਨਰਮਾ ਪੱਟੀ ਦੇ ਕਿਸਾਨਾਂ ਨੇ ਬਠਿੰਡਾ ਦਾ ਮਿੰਨੀ ਸਕੱਤਰੇਤ ਘੇਰਿਆ

ਨਰਮਾ ਪੱਟੀ ਦੇ ਕਿਸਾਨਾਂ ਨੇ ਬਠਿੰਡਾ ਦਾ ਮਿੰਨੀ ਸਕੱਤਰੇਤ ਘੇਰਿਆ

ਗੁਲਾਬੀ ਸੁੰਡੀ ਨਾਲ ਨੁਕਸਾਨੇ ਨਰਮੇ ਦਾ ਮੁਆਵਜ਼ਾ ਮੰਗਿਆ

ਵੈੱਬ ਸੀਰੀਜ਼ ‘ਆਸ਼ਰਮ’ ਦੇ ਨਿਰਦੇਸ਼ਕ ਪ੍ਰਕਾਸ਼ ਝਾਅ ਉੱਤੇ ਸਿਆਹੀ ਸੁੱਟੀ

ਵੈੱਬ ਸੀਰੀਜ਼ ‘ਆਸ਼ਰਮ’ ਦੇ ਨਿਰਦੇਸ਼ਕ ਪ੍ਰਕਾਸ਼ ਝਾਅ ਉੱਤੇ ਸਿਆਹੀ ਸੁੱਟੀ

ਬਜਰੰਗ ਦਲ ਦੇ ਕਾਰਕੁਨਾਂ ਨੇ ਸੈੱਟ ’ਤੇ ਪਹੁੰਚ ਕੇ ਭੰਨਤੋੜ ਕੀਤੀ

ਸ਼ਹਿਰ

View All