ਨਿਜੀ ਪੱਤਰ ਪ੍ਰੇਰਕ
ਸ੍ਰੀ ਮੁਕਤਸਰ ਸਾਹਿਬ, 5 ਸਤੰਬਰ
ਡੈਮੋਕ੍ਰੈਟਿਕ ਜੰਗਲਾਤ ਮੁਲਾਜ਼ਮ ਯੂਨੀਅਨ ਵੱਲੋਂ ਅੱਜ ਵਣ ਰੇਂਜ ਦਫਤਰ ਅੱਗੇ ਮੰਡਲ ਪ੍ਰਧਾਨ ਜਗਸੀਰ ਸਿੰਘ ਸੀਰਾ ਦੀ ਅਗਵਾਈ ਹੇਠ ਧਰਨਾ ਲਾਇਆ ਗਿਆ ਅਤੇ ਤਨਖਾਹਾਂ ਨਾ ਮਿਲਣ ‘ਤੇ ਪੰਜਾਬ ਸਰਕਾਰ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ| ਮਲੋਟ ਰੇਂਜ ਦੇ ਮੱਖਣ ਸਿੰਘ ਅਤੇ ਜਤਿੰਦਰ ਸਿੰਘ, ਲੰਬੀ ਰੇਂਜ ਦੇ ਗੁਰਮੇਲ ਸਿੰਘ ਨੇ ਇਸ ਮੌਕੇ ਸੰਬੋਧਨ ਕਰਦਿਆਂ ਕਿਹਾ ਕਿ ਜੰਗਲਾਤ ਵਰਕਰਾਂ ਨੂੰ ਪਿਛਲੇ ਪੰਜ ਮਹੀਨਿਆਂ ਤੋਂ ਤਨਖਾਹਾਂ ਨਹੀਂ ਮਿਲੀਆਂ ਹਨ| ਡੀਟੀਐਫ ਦੇ ਸੂਬਾ ਕਮੇਟੀ ਮੈਂਬਰ ਪਵਨ ਕੁਮਾਰ ਨੇ ਦੱਸਿਆ ਕਿ ਪੰਜ ਮਹੀਨਿਆਂ ਤੋਂ ਨਾ ਮਿਲਣ ਕਾਰਨ ਮੁਲਾਜ਼ਮਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।