ਧਨੌਲਾ: ਭਾਕਿਯੂ ਏਕਤਾ ਉਗਰਾਹਾਂ ਬਲਾਕ ਬਰਨਾਲਾ ਵੱਲੋਂ ਆਦਰਸ਼ ਸਕੂਲ ਕਾਲੇਕੇ ਦੀ ਮੈਨੇਜਮੈਂਟ ਖ਼ਿਲਾਫ਼ ਲਗਾਇਆ ਮੋਰਚਾ ਅੱਜ ਪੰਜਵੇ ਦਿਨ ਵੀ ਜਾਰੀ ਰਿਹਾ। ਭਾਕਿਯੂ ਏਕਤਾ ਉਗਰਾਹਾਂ ਦੇ ਆਗੂ, ਵਰਕਰ, ਵਿਦਿਆਰਥੀਆ ਦੇ ਮਾਪੇ, ਅਧਿਆਪਕ ਆਪਣੇ ਪਰਿਵਾਰ ਸਮੇਤ ਧਰਨੇ ਵਿੱਚ ਸ਼ਾਮਲ ਹੋਏ ਅਤੇ ਸੂਬਾ ਸਰਕਾਰ ਸਮੇਤ ਮੈਨੇਜਮੈਂਟ ਕਮੇਟੀ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਉਨ੍ਹਾਂ ਕਿਹਾ ਕਿ ਆਦਰਸ਼ ਕਾਲੇਕੇ ਦੇ ਬਰਖ਼ਾਸਤ ਕੀਤੇ ਮੁਲਾਜ਼ਮਾਂ ਨੂੰ ਮੁਲਾਜ਼ਮਾਂ ਨੂੰ ਅੱਜ 43 ਦਿਨ ਹੋ ਗਏ ਹਨ ਪਰ ਹੁਣ ਤੱਕ ਕਿਸੇ ਵੀ ਸਿਆਸੀ ਅਤੇ ਪ੍ਰਸ਼ਾਸਨਿਕ ਵਿਅਕਤੀ ਵੱਲੋਂ ਸਾਰ ਨਹੀਂ ਲਈ ਗਈ। ਉਨ੍ਹਾਂ ਮੰਗ ਕੀਤੀ ਕਿ ਨੌਕਰੀ ਤੋਂ ਜਬਰੀ ਸੇਵਾ ਮੁਕਤ ਕੀਤੇ ਗਏ ਕਰਮਚਾਰੀਆਂ ਨੂੰ ਬਿਨਾਂ ਸ਼ਰਤ ਬਹਾਲ ਕੀਤਾ ਜਾਵੇ ਤੇ ਕਰਮਚਾਰੀਆਂ ਦੀਆਂ ਪੂਰੀਆਂ ਤਨਖਾਹਾਂ ਜਾਰੀ ਕੀਤੀਆਂ ਜਾਣ। -ਪੱਤਰ ਪ੍ਰੇਰਕ