ਜਸਵੰਤ ਸਿੰਘ ਥਿੰਦ
ਮਮਦੋਟ, 31 ਮਈ
ਕਿਸਾਨ ਮਜ਼ਦੂਰ ਏਕਤਾ ਸੰਘਰਸ਼ ਕਮੇਟੀ ਵੱਲੋਂ ਥਾਣਾ ਲੱਖੋ ਕੇ ਬਹਿਰਾਮ ਅੱਗੇ ਬੀਤੇ ਦਿਨ ਤੋਂ ਧਰਨਾ ਲਾ ਕੇ ਪੁਲੀਸ ਪ੍ਰਸ਼ਾਸਨ ਵਿਰੁੱਧ ਰੋਸ ਪ੍ਰਗਟਾਇਆ ਜਾ ਰਿਹਾ ਹੈ। ਜ਼ੋਨ ਪ੍ਰਧਾਨ ਧਰਮ ਸਿੰਘ ਸਿੱਧੂ ਨੇ ਦੱਸਿਆ ਕਿ ਕਰੀਬ ਪੰਦਰਾਂ ਦਿਨ ਪਹਿਲਾਂ ਬਿਜਲੀ ਕਰਮਚਾਰੀਆਂ ਵੱਲੋਂ ਪਿੰਡ ਚੱਕ ਸ਼ਿਕਾਰਗਾਹ ਵਿਖੇ ਛਾਪਾ ਮਾਰਿਆ ਗਿਆ ਜਿਸ ਦੌਰਾਨ ਕੁਝ ਬਿਜਲੀ ਕਰਮਚਾਰੀਆਂ ਤੇ ਪਿੰਡ ਦੇ ਨੌਜਵਾਨਾਂ ਦਰਮਿਆਨ ਮਾਮੂਲੀ ਤਕਰਾਰ ਤੋਂ ਹੱਥੋਪਾਈ ਹੋਈ ਜਿਸ ਨੂੰ ਆਧਾਰ ਬਣਾ ਕੇ ਪੁਲੀਸ ਵੱਲੋਂ ਪਿੰਡ ਵਾਸੀਆਂ ਵਿਰੁੱਧ ਬੇਲੋੜੀਆਂ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਪਿੰਡ ਵਾਸੀਆਂ ਨੂੰ ਗ੍ਰਿਫਤਾਰ ਕਰਨ ਲਈ ਛਾਪੇ ਮਾਰੇ ਜਾ ਰਹੇ ਹਨ। ਇਸ ਮੌਕੇ ਰਣਜੀਤ ਸਿੰਘ, ਦਰਸ਼ਨ ਸਿੰਘ, ਪਿਆਰਾ ਸਿੰਘ, ਸ਼ਿੰਗਾਰਾ ਸਿੰਘ, ਬੂਟਾ ਸਿੰਘ, ਜਸਵਿੰਦਰ ਸਿੰਘ ਸ਼ਾਮਲ ਸਨ।