ਢਿੱਲਵਾਂ ਵਾਸੀਆਂ ਵੱਲੋਂ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ
ਪਿੰਡ ਢਿੱਲਵਾਂ (ਨਾਭਾ) ਦੀ ਨੱਥਾ ਪੱਤੀ ’ਚ ਮੀਂਹ ਦੇ ਪਾਣੀ ਦਾ ਨਿਕਾਸ ਨਾ ਹੋਣ ਕਾਰਨ ਪਿੰਡ ਵਾਸੀਆਂ ਨੇ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਜਗਰੂਪ ਸਿੰਘ, ਕੁਲਦੀਪ ਸਿੰਘ, ਪਿੰਨਾ ਸਿੰਘ, ਲਾਡੀ, ਕਾਲੂ ਸਿੰਘ ਅਤੇ ਸੁਖਾ ਸਿੰਘ ਨੇ ਦੱਸਿਆ ਕਿ ਇੱਥੇ ਪਾਣੀ ਦੇ...
Advertisement
ਪਿੰਡ ਢਿੱਲਵਾਂ (ਨਾਭਾ) ਦੀ ਨੱਥਾ ਪੱਤੀ ’ਚ ਮੀਂਹ ਦੇ ਪਾਣੀ ਦਾ ਨਿਕਾਸ ਨਾ ਹੋਣ ਕਾਰਨ ਪਿੰਡ ਵਾਸੀਆਂ ਨੇ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਜਗਰੂਪ ਸਿੰਘ, ਕੁਲਦੀਪ ਸਿੰਘ, ਪਿੰਨਾ ਸਿੰਘ, ਲਾਡੀ, ਕਾਲੂ ਸਿੰਘ ਅਤੇ ਸੁਖਾ ਸਿੰਘ ਨੇ ਦੱਸਿਆ ਕਿ ਇੱਥੇ ਪਾਣੀ ਦੇ ਨਿਕਾਸ ਦੀ ਸਮੱਸਿਆ ਕਈ ਸਾਲਾਂ ਤੋਂ ਹੈ। ਇਸ ਬਾਰੇ ਕਿਸੇ ਸਰਕਾਰ ਨੇ ਕੋਈ ਕਾਰਵਾਈ ਨਹੀਂ ਕੀਤੀ। ਇਸ ਕਾਰਨ ਆਮ ਲੋਕਾਂ ਤੋਂ ਇਲਾਵਾ ਸਕੂਲੀ ਬੱਚਿਆਂ ਅਤੇ ਬਜ਼ੁਰਗਾਂ ਨੂੰ ਇੱਥੋਂ ਲੰਘਣ ਸਮੇਂ ਦਿੱਕਤਾਂ ਤਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਪ੍ਰਸ਼ਾਸਨ ਨੂੰ ਚਿਤਾਵਨੀ ਦਿੱਤੀ ਕਿ ਜੇ ਸਮੱਸਿਆਂ ਹੱਲ ਨਾ ਕੀਤਾ ਤਾਂ ਸਖ਼ਤ ਕਦਮ ਚੁੱਕੇ ਜਾਣਗੇ। ਸਰਪੰਚ ਕੁਲਵਿੰਦਰ ਸਿੰਘ ਕਿੰਦੀ ਨੇ ਕਿਹਾ ਕਿ ਇਸ ਪੁਰਾਣੀ ਸਮੱਸਿਆ ਦੇ ਹੱਲ ਲਈ 50 ਲੱਖ ਰੁਪਏ ਦੀ ਲਾਗਤ ਆਵੇਗੀ ਪਰ ਫੰਡਾਂ ਦੀ ਥੁੜ੍ਹ ਕਾਰਨ ਸਮੱਸਿਆ ਦਾ ਹੱਲ ਨਹੀਂ ਹੋ ਰਿਹਾ।
Advertisement
Advertisement
×