ਢਿੱਲਵਾਂ ਨੇ ਚੇਅਰਮੈਨ ਦਾ ਅਹੁਦਾ ਸੰਭਾਲਿਆ
ਭਦੌੜ: ਮਾਰਕੀਟ ਕਮੇਟੀ ਭਦੌੜ ਦੇ ਨਵ-ਨਿਯੁਕਤ ਚੇਅਰਮੈਨ ਅੰਮ੍ਰਿਤ ਸਿੰਘ ਢਿੱਲਵਾਂ ਨੇ ਅੱਜ ਹਲਕਾ ਵਿਧਾਇਕ ਲਾਭ ਸਿੰਘ ਉਗੋਂਕੇ ਅਤੇ ਹਲਕਾ ਮਹਿਲਕਲਾਂ ਦੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਦੀ ਹਾਜ਼ਰੀ ’ਚ ਆਪਣਾ ਅਹੁਦਾ ਸੰਭਾਲ ਲਿਆ। ਸਮਾਗਮ ਨੂੰ ਸੰਬੋਧਨ ਕਰਦੇ ਹੋਏ ਹਲਕਾ ਭਦੌੜ ਦੇ...
Advertisement
ਭਦੌੜ: ਮਾਰਕੀਟ ਕਮੇਟੀ ਭਦੌੜ ਦੇ ਨਵ-ਨਿਯੁਕਤ ਚੇਅਰਮੈਨ ਅੰਮ੍ਰਿਤ ਸਿੰਘ ਢਿੱਲਵਾਂ ਨੇ ਅੱਜ ਹਲਕਾ ਵਿਧਾਇਕ ਲਾਭ ਸਿੰਘ ਉਗੋਂਕੇ ਅਤੇ ਹਲਕਾ ਮਹਿਲਕਲਾਂ ਦੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਦੀ ਹਾਜ਼ਰੀ ’ਚ ਆਪਣਾ ਅਹੁਦਾ ਸੰਭਾਲ ਲਿਆ। ਸਮਾਗਮ ਨੂੰ ਸੰਬੋਧਨ ਕਰਦੇ ਹੋਏ ਹਲਕਾ ਭਦੌੜ ਦੇ ਵਿਧਾਇਕ ਲਾਭ ਸਿੰਘ ਉਗੋਕੇ ਤੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਚੇਅਰਮੈਨ ਅੰਮ੍ਰਿਤ ਸਿੰਘ ਨੂੰ ਵਧਾਈ ਦਿੱਤੀ। ਨਵ ਨਿਯੁਕਤ ਚੇਅਰਮੈਨ ਅੰਮ੍ਰਿਤ ਸਿੰਘ ਢਿੱਲਵਾ ਨੇ ਹਲਕਾ ਵਿਧਾਇਕ ਲਾਭ ਸਿੰਘ ਉਗੋਂਕੇ ਤੇ ਸਮੁੱਚੀ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਲੀਡਰਸ਼ਿਪ ਦਾ ਧੰਨਵਾਦ ਕੀਤਾ। ਇਸ ਮੌਕੇ ਮਾਰਕੀਟ ਕਮੇਟੀ ਦੇ ਸੈਕਟਰੀ ਹਰਦੀਪ ਸਿੰਘ ਗਿੱਲ, ਕੌਂਸਲਰ ਜਗਦੀਪ ਸਿੰਘ ਜੱਗੀ , ਸ਼ੈਲਰ ਅੇੈਸੋਸੀਏਸ਼ਨ ਦੇ ਪ੍ਰਧਾਨ ਹਰੀਸ਼ ਗਰਗ ਹਾਜ਼ਰ ਸਨ। -ਪੱਤਰ ਪ੍ਰੇਰਕ
Advertisement
Advertisement
×