ਢੋਸ ਨੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ
ਧਰਮਕੋਟ: ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਨੇ ਇਥੇ 4 ਕਰੋੜ 57 ਲੱਖ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਿਆ। ਵਿਧਾਇਕ ਢੋਸ ਨੇ ਕਿਹਾ ਕਿ ਧਰਮਕੋਟ ਨੂੰ ਸਰਕਾਰ ਸਾਰੀਆਂ ਸ਼ਹਿਰੀ ਸਹੂਲਤਾਂ ਨਾਲ ਲੈੱਸ ਕਰੇਗੀ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਵਿਕਾਸ...
Advertisement
ਧਰਮਕੋਟ: ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਨੇ ਇਥੇ 4 ਕਰੋੜ 57 ਲੱਖ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਿਆ। ਵਿਧਾਇਕ ਢੋਸ ਨੇ ਕਿਹਾ ਕਿ ਧਰਮਕੋਟ ਨੂੰ ਸਰਕਾਰ ਸਾਰੀਆਂ ਸ਼ਹਿਰੀ ਸਹੂਲਤਾਂ ਨਾਲ ਲੈੱਸ ਕਰੇਗੀ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਵਿਕਾਸ ਲਈ ਪੜਾਅ ਵਾਰ ਕਾਰਜ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਅਕਾਲੀ ਦਲ ਅਤੇ ਕਾਂਗਰਸ ਪਾਰਟੀ ਦੇ ਵਿਧਾਇਕਾਂ ਨੇ ਹਲਕੇ ਦੇ ਵਿਕਾਸ ਕਾਰਜਾਂ ਵੱਲ ਕੋਈ ਤਵੱਜੋ ਨਹੀਂ ਦਿੱਤੀ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਨੇ ਹਲਕੇ ਨਾਲੋਂ ਪੱਛੜਿਆ ਸ਼ਬਦ ਹਟਾ ਕੇ ਧਰਮਕੋਟ ਦਾ ਨਾਮ ਸੁਰਖੀਆਂ ਵਿੱਚ ਲਿਆਂਦਾ ਹੈ। ਇਸ ਮੌਕੇ ਬਲਾਕ ਪ੍ਰਧਾਨ ਗੁਰਮੀਤ ਮਖੀਜਾ, ਚੇਅਰਮੈਨ ਹਰਪ੍ਰੀਤ ਸਿੰਘ ਰਿੱਕੀ, ਮੰਗਾਂ ਮੰਤਰੀ, ਭਜਨ ਸਿੰਘ ਬੱਤਰਾ ਆਦਿ ਹਾਜ਼ਰ ਸਨ। -ਪੱਤਰ ਪ੍ਰੇਰਕ
Advertisement
Advertisement
×