ਢੋਸ ਨੇ ‘ਆਪ’ ਦੀ ਚੋਣ ਮੁਹਿੰਮ ਭਖਾਈ
ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਨੇ ਅੱਜ ਪਿੰਡ ਰੇੜ੍ਹਵਾ ਵਿੱਚ ਪਾਰਟੀ ਦੇ ਉਮੀਦਵਾਰਾਂ ਦੇ ਹੱਕ ਵਿੱਚ ਭਰਵੀਆਂ ਚੋਣ ਸਭਾਵਾਂ ਨੂੰ ਸੰਬੋਧਨ ਕੀਤਾ। ਇਸ ਮੌਕੇ ‘ਆਪ’ ਦੇ ਜ਼ੋਨ ਜਲਾਲਾਬਾਦ ਪੂਰਬੀ ਤੋਂ ਜ਼ਿਲ੍ਹਾ ਪਰਿਸ਼ਦ ਉਮੀਦਵਾਰ ਹਰਿੰਦਰਪਾਲ ਕੌਰ ਪੰਡੋਰੀ ਅਤੇ ਪੰਚਾਇਤ ਸਮਿਤੀ ਉਮੀਦਵਾਰ...
Advertisement
ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਨੇ ਅੱਜ ਪਿੰਡ ਰੇੜ੍ਹਵਾ ਵਿੱਚ ਪਾਰਟੀ ਦੇ ਉਮੀਦਵਾਰਾਂ ਦੇ ਹੱਕ ਵਿੱਚ ਭਰਵੀਆਂ ਚੋਣ ਸਭਾਵਾਂ ਨੂੰ ਸੰਬੋਧਨ ਕੀਤਾ। ਇਸ ਮੌਕੇ ‘ਆਪ’ ਦੇ ਜ਼ੋਨ ਜਲਾਲਾਬਾਦ ਪੂਰਬੀ ਤੋਂ ਜ਼ਿਲ੍ਹਾ ਪਰਿਸ਼ਦ ਉਮੀਦਵਾਰ ਹਰਿੰਦਰਪਾਲ ਕੌਰ ਪੰਡੋਰੀ ਅਤੇ ਪੰਚਾਇਤ ਸਮਿਤੀ ਉਮੀਦਵਾਰ ਸਰਬਜੀਤ ਕੌਰ ਸਣੇ ‘ਆਪ’ ਦੇ ਹਲਕੇ ਦੇ ਵੱਡੀ ਗਿਣਤੀ ਵਿੱਚ ਆਗੂ ਹਾਜ਼ਰ ਸਨ। ਵਿਧਾਇਕ ਨੇ ਕਿਹਾ ਕਿ ਉਹ ਇਹ ਚੋਣਾਂ ਵਿਕਾਸ ਦੇ ਦਮ ’ਤੇ ਲੜ ਰਹੇ ਹਨ। ਉਨ੍ਹਾਂ ਕਿਹਾ ਕਿ ਹਲਕੇ ਦੇ ਵਿਕਾਸ ਕਾਰਜਾਂ ਦੇ ਕੰਮਾਂ ਦੀ ਲਿਸਟ ਬਹੁਤ ਲੰਬੀ ਹੈ। ਹਲਕੇ ਅੰਦਰ ਸਿਹਤ, ਸਿੱਖਿਆ, ਲਿੰਕ ਸੜਕਾਂ, ਖੇਡ ਮੈਦਾਨਾਂ, ਪਾਰਕਾਂ ਹਰ ਖੇਤ ਤੱਕ ਨਹਿਰੀ ਪਾਣੀ, ਪੀਣ ਵਾਲੇ ਸਵੱਛ ਪਾਣੀ ਦੇ ਨਵੇਂ ਢਾਂਚੇ ਵਿਕਸਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਸਾਡੇ ਵੱਲੋਂ ਕੀਤੇ ਵਿਕਾਸ ਕਾਰਜਾਂ ਤੇ ਵਿਰੋਧੀਆਂ ਦੇ ਕੰਮਾਂ ਦਾ ਮੁਲਾਂਕਣ ਸਭ ਦੇ ਸਾਹਮਣੇ ਹੈ। ਉਨ੍ਹਾਂ ਕਿਹਾ ਕਿ ਵਿਕਾਸ ਦੀ ਦਰ ਇਸੇ ਤਰ੍ਹਾਂ ਹੀ ਜਾਰੀ ਰਹੇਗੀ।
Advertisement
Advertisement
×

