ਡੀਆਈਜੀ ਹਰਚਰਨ ਸਿੰਘ ਭੁੱਲਰ ਨੇ ਚਾਰਜ ਸੰਭਾਲਿਆ
ਨਿੱਜੀ ਪੱਤਰ ਪ੍ਰੇਰਕ ਬਠਿੰਡਾ, 26 ਸਤੰਬਰ ਡਾਇਰੈਕਟਰ ਇੰਸਪੈਕਟਰ ਜਨਰਲ (ਡੀਆਈਜੀ) ਬਠਿੰਡਾ ਰੇਂਜ ਹਰਚਰਨ ਸਿੰਘ ਭੁੱਲਰ ਨੇ ਅੱਜ ਇੱਥੇ ਆਪਣਾ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਉਨ੍ਹਾਂ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜ਼ਿਲ੍ਹੇ ਅੰਦਰ ਕਾਨੂੰਨ ਦੀ ਵਿਵਸਥਾ ਨੂੰ ਪੂਰਨ ਤੌਰ...
Advertisement
ਨਿੱਜੀ ਪੱਤਰ ਪ੍ਰੇਰਕ
ਬਠਿੰਡਾ, 26 ਸਤੰਬਰ
Advertisement
ਡਾਇਰੈਕਟਰ ਇੰਸਪੈਕਟਰ ਜਨਰਲ (ਡੀਆਈਜੀ) ਬਠਿੰਡਾ ਰੇਂਜ ਹਰਚਰਨ ਸਿੰਘ ਭੁੱਲਰ ਨੇ ਅੱਜ ਇੱਥੇ ਆਪਣਾ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਉਨ੍ਹਾਂ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜ਼ਿਲ੍ਹੇ ਅੰਦਰ ਕਾਨੂੰਨ ਦੀ ਵਿਵਸਥਾ ਨੂੰ ਪੂਰਨ ਤੌਰ ’ਤੇ ਬਰਕਰਾਰ ਰੱਖਿਆ ਜਾਵੇਗਾ। ਇੱਕ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਪੰਚਾਇਤੀ ਚੋਣਾਂ ਬਿਨਾਂ ਕਿਸੇ ਡਰ ਭੈਅ ਅਤੇ ਪਾਰਦਰਸ਼ੀ ਢੰਗ ਨਾਲ ਕਰਵਾਈਆਂ ਜਾਣਗੀਆਂ। ਇਸ ਤੋਂ ਪਹਿਲਾਂ ਸ੍ਰੀ ਭੁੱਲਰ ਦੇ ਇਥੇ ਪੁੱਜਣ ’ਤੇ ਪੁਲੀਸ ਦੀ ਟੁਕੜੀ ਵੱਲੋਂ ‘ਗਾਰਡ ਆਫ਼ ਆਨਰ’ ਨਾਲ ਸਨਮਾਨਿਤ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦੇ ਨਾਲ ਐੱਸਐੱਸਪੀ ਅਮਨੀਤ ਕੌਂਡਲ, ਐੱਸਪੀ (ਐਚ) ਗੁਰਮੀਤ ਸਿੰਘ, ਐੱਸਪੀ (ਸਿਟੀ) ਨਰਿੰਦਰ ਸਿੰਘ ਉਨ੍ਹਾਂ ਦੇ ਨਾਲ ਮੌਜੂਦ ਰਹੇ।
Advertisement
Advertisement
×

