ਡੀਆਈਜੀ ਵੱਲੋਂ ਨਸ਼ਿਆਂ ਤੇ ਗੈਂਗਸਟਰਾਂ ਖ਼ਿਲਾਫ਼ ਸਖ਼ਤੀ ਵਰਤਣ ਦੇ ਹੁਕਮ
ਇਥੇ ਫ਼ਰੀਦਕੋਟ ਰੇਂਜ ਦੀ ਡੀਆਈਜੀ ਨੀਲਾਂਬਰੀ ਜਗਦਲੇ ਵਿਜੇ ਨੇ ਵਿਭਾਗੀ ਮੀਟਿੰਗ ਕਰ ਕੇ ਅਪਰਾਧ ਦੀ ਰੋਕਥਾਮ ਲਈ ਰਣਨੀਤੀ ਦੀ ਸਮੀਖਿਆ ਕੀਤੀ। ਇਸ ਮੌਕੇ ਐੱਸਐੱਸਪੀ ਅਜੇ ਗਾਂਧੀ, ਐੱਸਪੀਜ਼, ਡੀਐੱਸਪੀਜ਼ ਤੇ ਥਾਣਾ ਮੁਖੀ ਅਧਿਕਾਰੀ ਵੀ ਮੌਜੂਦ ਸਨ।
ਡੀਆਈਜੀ ਨੀਲਾਂਬਰੀ ਜਗਦਲੇ ਵਿਜੇ ਨੇ ਲਟਕਦੇ ਅਪਰਾਧਿਕ ਮਾਮਲਿਆਂ ਨੂੰ ਖਤਮ ਕਰਨ, ਅਣਸੁਲਝੇ ਮਾਮਲਿਆਂ ਦੇ ਬੈਕਲਾਗ ਨੂੰ ਦੂਰ ਕਰਨ ਅਤੇ ਯੁੱਧ ਨਸ਼ਿਆਂ ਵਿਰੁੱਧ ਮਾਮਲੇ ਅਤੇ ਹੋਰਨਾਂ ਕੇਸਾਂ ਲਈ ਸਮੇਂ-ਸਿਰ ਜਾਂਚ ਨੂੰ ਯਕੀਨੀ ਬਣਾਉਣ ਸਬੰਧੀ ਹਦਾਇਤਾਂ ਕੀਤੀਆਂ। ਉਨ੍ਹਾਂ ਕਿਹਾ ਕਿ ਪੁਲੀਸ ਫੋਰਸ ਵਿੱਚ ਜਨਤਾ ਦਾ ਭਰੋਸਾ ਕਾਇਮ ਰੱਖਣ ਲਈ ਤੁਰੰਤ ਅਤੇ ਪੂਰੀ ਜਾਂਚ ਬਹੁਤ ਜਰੂਰੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਪੁਲੀਸ ਅਧਿਕਾਰੀ ਜਾਂ ਮੁਲਜ਼ਮ ਦੀ ਨਸ਼ਿਆਂ ਬਾਰੇ ਕੋਤਾਹੀ ਸਾਹਮਣੇ ਆਏ ਤਾਂ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਪੁਲੀਸ ਉੱਭਰ ਰਹੀਆਂ ਚੁਣੌਤੀਆਂ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ। ਨਸ਼ਿਆਂ ਤੇ ਗੈਂਗਸਟਰਾਂ ਦੇ ਖਾਤਮੇ ਲਈ ਸਖਤੀ ਵਰਤਣ ਦੇ ਨਿਰਦੇਸ਼ ਦਿੰਦੇ ਕਿਹਾ ਕਿ ਸੂਬੇ ਵਿੱਚ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਕਾਨੂੰਨ ਤੋੜਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਖੁੱਲ੍ਹ ਦਿੱਤੀ ਗਈ ਹੈ। ਉਨ੍ਹਾਂ ਅਧਿਕਾਰੀਆਂ ਨੂੰ ਨਸ਼ਿਆਂ ਦੀ ਸਪਲਾਈ ਚੇਨ ਨੂੰ ਤੋੜਨ ਲਈ ਵੱਡੇ ਤਸਕਰਾਂ ਦੀ ਸਨਾਖਤ ਕਰਕੇ ਉਨ੍ਹਾਂ ਵਿਰੁੱਧ ਸਖਤ ਕਾਰਵਾਈ ਕਰਨ ਅਤੇ ਰਾਤ ਨੂੰ ਗਸ਼ਤ ਆਦਿ ਰਾਂਹੀ ਚੌਕਸੀ ਵਰਤਣ ਲਈ ਆਖਿਆ। ਉਨ੍ਹਾਂ ਕਿਹਾ ਕਿ ਲਗਾਤਾਰ ਨਸਾ ਤਸਕਰਾਂ ਅਤੇ ਮਾੜੇ ਅਨਸਰਾਂ ਦੇ ਖਿਲਾਫ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਆਉਣ ਵਾਲੇ ਸਮੇਂ ਦੇ ਵਿੱਚ ਵੀ ਅਸੀਂ ਲਾ ਐਂਡ ਆਰਡਰ ਨੂੰ ਮੇਨਟੇਨ ਕਰਨ ਲਈ ਅਤੇ ਨਸੇ ਨੂੰ ਖਤਮ ਕਰਨ ਲਈ ਹੋਰ ਸਖਤੀ ਕਰ ਰਹੇ ਹਾਂ। ਨਸਾ ਤਸਕਰਾਂ ਦੇ ਵੱਡੇ ਮਗਰਮੱਛਾਂ ਦੀਆਂ ਜਾਇਦਾਦ ਜਬਤ ਕਰਨ ਅਤੇ ਕਾਨੁੰਨੀ ਪ੍ਰੀਕਿਰਿਆ ਰਾਂਹੀ ਢਾਹੀਆਂ ਜਾਣਗੀਆਂ। ਉਨ੍ਹਾਂ ਉੱਪਰ ਸਿਕੰਜਾ ਕੱਸਿਆ ਜਾ ਰਿਹਾ ਹੈ।ਅਜਿਹੇ ‘ਚ ਜਿੱਥੇ ਕਿਤੇ ਵੀ ਨਸਾ ਤਸਕਰੀ ਦਾ ਮਾਮਲਾ ਸਾਹਮਣੇ ਆਉਂਦਾ ਹੈ, ਉੱਥੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਹੋਵੇਗੀ ਫੜੇ ਜਾਣ ਵਾਲੇ ਨਸ਼ਾ ਤਸਕਰ ਦੇ ਸਬੰਧਾਂ ਦਾ ਪਤਾ ਲਗਾਇਆ ਜਾਵੇ ਤਾਂ ਜੋ ਇਨ੍ਹਾਂ ਲੋਕਾਂ ਦੀ ਚੇਨ ਆਸਾਨੀ ਨਾਲ ਤੋੜੀ ਜਾ ਸਕੇ।