ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਡਿਜੀਟਲ ਐਕਸ-ਰੇਅ ਸੈਂਟਰ ਲੋਕਾਂ ਨੂੰ ਸਮਰਪਿਤ

ਸਪੀਕਰ ਸੰਧਵਾਂ ਵੱਲੋਂ ਹੈਲਪਿੰਗ ਹੈਂਡਜ਼ ਸੰਸਥਾ ਦੀ ਪ੍ਰਸ਼ੰਸਾ
ਸਪੀਕਰ ਕੁਲਤਾਰ ਸਿੰਘ ਸੰਧਵਾਂ ਦਾ ਸਨਮਾਨ ਕਰਦੇ ਹੋਏ ਵਿਧਾਇਕ ਨਰੇਸ਼ ਕਟਾਰੀਆ ਤੇ ਹੋਰ।
Advertisement

ਹੈਲਪਿੰਗ ਹੈਂਡਜ਼ ਸੰਸਥਾ ਜ਼ੀਰਾ ਵੱਲੋਂ ਸ਼ਹੀਦ ਭਗਤ ਸਿੰਘ ਮਾਰਕੀਟ ਜ਼ੀਰਾ ਵਿੱਚ ਡਿਜੀਟਲ ਐਕਸ-ਰੇਅ ਸੈਂਟਰ ਲੋਕ ਅਰਪਿਤ ਕੀਤਾ ਗਿਆ। ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਭੋਗ ਉਪਰੰਤ ਭਾਈ ਸਰਬਜੀਤ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਨੇ ਕੀਰਤਨ ਰਾਹੀਂ ਸੰਗਤ ਨੂੰ ਨਿਹਾਲ ਕੀਤਾ। ਮੁੱਖ ਅਰਦਾਸ ਭਾਈ ਪ੍ਰੇਮ ਸਿੰਘ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵੱਲੋਂ ਕੀਤੀ ਗਈ। ਇਸ ਸਮਾਗਮ ਵਿੱਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਸ਼ੇਸ਼ ਤੌਰ ’ਤੇ ਹਾਜ਼ਰੀ ਭਰੀ। ਇਸ ਮੌਕੇ ਸੁਸਾਇਟੀ ਦੇ ਪ੍ਰਧਾਨ ਹਰਪ੍ਰੀਤ ਸਿੰਘ ਬਬਲੂ ਅਤੇ ‘‘ਆਪ’’ ਆਗੂ ਗੁਰਪ੍ਰੀਤ ਸਿੰਘ ਗੋਰਾ ਨੇ ਦੱਸਿਆ ਕਿ ਇਸ ਸੈਂਟਰ ’ਤੇ ਲਗਪਗ 17 ਲੱਖ ਰੁਪਏ ਦੀ ਲਾਗਤ ਆਈ ਹੈ। ਉਨ੍ਹਾਂ ਕਿਹਾ ਕਿ ਇੱਥੇ ਮਾਤਰ 90 ਰੁਪਏ ਵਿੱਚ ਡਿਜੀਟਲ ਐਕਸ-ਰੇਅ ਦੀ ਸਹੂਲਤ ਮਿਲੇਗੀ ਜਦਕਿ ਗਰੀਬ ਤੇ ਲੋੜਵੰਦਾਂ ਲਈ ਇਹ ਸੇਵਾ ਪੂਰੀ ਤਰ੍ਹਾਂ ਮੁਫ਼ਤ ਰਹੇਗੀ।

Advertisement
Advertisement
Show comments