ਫ਼ਿਰੋਜ਼ਪੁਰ ਵਿੱਚ Director of Health Services ਨੇ ਸਿਵਲ ਹਸਪਤਾਲ ਦਾ ਦੌਰਾ ਕੀਤਾ
ਵੱਖ-ਵੱਖ ਵਾਰਡਾਂ ਦੀ ਜਾਂਚ ਕੀਤੀ ਅਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ
ਡਾਇਰੈਕਟਰ ਸਿਹਤ ਸੇਵਾਵਾਂ (ਪਰਿਵਾਰ ਭਲਾਈ) ਡਾ. ਹਿਤੇਂਦਰ ਕੌਰ ਵੱਲੋਂ ਅੱਜ ਸਿਵਲ ਹਸਪਤਾਲ ਫਿਰੋਜ਼ਪੁਰ ਦਾ ਦੌਰਾ ਕੀਤਾ ਗਿਆ। ਇਸ ਮੌਕੇ ਸਿਵਲ ਸਰਜਨ ਡਾ. ਰਾਜੀਵ ਪਰਾਸ਼ਰ, ਸਹਾਇਕ ਸਿਵਲ ਸਰਜਨ ਡਾ. ਸੁਸ਼ਮਾ ਠੱਕਰ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਗੁਰਮੇਜ਼ ਰਾਮ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਮੀਨਾਕਸ਼ੀ ਢੀਂਗਰਾ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਨਿਖਿਲ ਗੁਪਤਾ ਵੀ ਮੌਜੂਦ ਸਨ। ਦੌਰੇ ਦੌਰਾਨ ਉਨ੍ਹਾਂ ਵੱਖ-ਵੱਖ ਵਾਰਡਾਂ ਦੀ ਜਾਂਚ ਕੀਤੀ ਅਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਪਿੰਡ ਹਜ਼ਾਰਾ ਸਿੰਘ ਵਾਲਾ ਵਿੱਚ ਸਾਹਮਣੇ ਆਏ ਲੈਪਟੋਸਪਾਇਰੋਸਿਸ ਬਿਮਾਰੀ ਕਰਕੇ ਦਾਖ਼ਲ ਮਰੀਜ਼ ਬੱਚਿਆਂ ਦਾ ਹਾਲ ਜਾਣਿਆ। ਉਨ੍ਹਾਂ ਲੈਪਟੋਸਪਾਇਰੋਸਿਸ ਬਿਮਾਰੀ ਦੇ ਕੇਸਾਂ ਉੱਤੇ ਵਿਸ਼ੇਸ਼ ਧਿਆਨ ਦੇਣ ਅਤੇ ਸਾਰੇ ਮਰੀਜ਼ਾਂ, ਖਾਸ ਕਰਕੇ ਬੱਚਿਆਂ ਨੂੰ ਸਮੇਂ ਸਿਰ ਅਤੇ ਢੰਗ ਨਾਲ ਇਲਾਜ ਮੁਹੱਈਆ ਕਰਵਾਉਣ ਲਈ ਵੀ ਆਦੇਸ਼ ਦਿੱਤੇ। ਇਸ ਮੌਕੇ ਉਨ੍ਹਾਂ ਵੱਲੋਂ ਹਸਪਤਾਲ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ ਅਤੇ ਸਟਾਫ਼ ਨਾਲ ਮੀਟਿੰਗ ਵੀ ਕੀਤੀ ਗਈ। ਡਾਇਰੈਕਟਰ ਡਾ. ਹਿਤੇਂਦਰ ਕੌਰ ਨੇ ਸਟਾਫ਼ ਨੂੰ ਆਪਣੀ ਡਿਊਟੀ ਸਮੇਂ ਸਿਰ ਨਿਭਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਸਫ਼ਾਈ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਬਣਾਉਣ, ਦਵਾਈਆਂ ਅਤੇ ਜ਼ਰੂਰੀ ਸਾਜ਼ੋ-ਸਾਮਾਨ ਦੀ ਲਗਾਤਾਰ ਉਪਲਬਧਤਾ ਯਕੀਨੀ ਬਣਾਉਣ ਅਤੇ ਹਰ ਮਰੀਜ਼ ਨੂੰ ਬਿਹਤਰ ਸੇਵਾ ਪ੍ਰਦਾਨ ਕਰਨ ਲਈ ਕਿਹਾ। ਉਨ੍ਹਾਂ ਹਸਪਤਾਲ ਪ੍ਰਸ਼ਾਸਨ ਨੂੰ ਨਿਰਦੇਸ਼ ਦਿੱਤੇ ਕਿ ਸਾਰੇ ਪ੍ਰਬੰਧ ਸੁਚੱਜੇ ਢੰਗ ਨਾਲ ਚਲਾਏ ਜਾਣ ਤੇ ਮਰੀਜ਼ਾਂ ਦੀ ਸੰਭਾਲ ’ਚ ਲਾਪਰਵਾਹੀ ਨਾ ਵਰਤੀ ਜਾਵੇ। ਇਸ ਮੌਕੇ ਡਾ. ਜਤਿੰਦਰ ਕੋਛੜ, ਡਾ. ਪੰਕਜ ਗੁਪਤਾ, ਡਾ. ਵਿਸ਼ਾਲ ਬਜਾਜ, ਡਾ. ਈਸ਼ਾ ਨਰੂਲਾ, ਡਾ. ਪੂਜਾ, ਡਾ. ਰੂਫ਼ਲ, ਡਾ. ਪ੍ਰਤੀਕ ਸ਼ਰਮਾ ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਸੰਜੀਵ ਸ਼ਰਮਾ, ਸੁਪਰਡੈਂਟ ਵਿਪਨ ਸ਼ਰਮਾ, ਵਿਕਾਸ ਕਾਲੜਾ ਅਤੇ ਸੁਮੀਤ ਗਿੱਲ ਮੌਜੂਦ ਸਨ।

