ਪੱਤਰ ਪ੍ਰੇਰਕ
ਭੁੱਚੋ ਮੰਡੀ, 2 ਜੁਲਾਈ
ਇੱਥੋਂ ਦੇ ਵਾਰਡ ਨੰਬਰ ਚਾਰ ਦੀ ਸ਼ਿਵਾਲਿਕ ਸਕੂਲ ਵਾਲੀ ਗਲੀ ਵਿੱਚਲੇ ਘਰਾਂ ਵਿੱਚ ਗੰਦਾ ਤੇ ਬਦਬੂਦਾਰ ਪਾਣੀ ਸਪਲਾਈ ਹੋਣ ਕਾਰਨ ਲੋਕਾਂ ਵਿੱਚ ਭਾਰੀ ਰੋਸ ਹੈ। ਵਾਰਡ ਵਾਸੀ ਤੀਰਥ ਗਰਗ ਸਮੇਤ ਹੋਰਨਾਂ ਨੇ ਦੱਸਿਆ ਕਿ ਗੰਦਾ ਪਾਣੀ ਸਪਲਾਈ ਹੋਣ ਕਾਰਨ ਉਹ ਕੁਝ ਵੀ ਨਹੀਂ ਕਰ ਸਕਦੇ। ਉਨ੍ਹਾਂ ਕਿਹਾ ਕਿ ਬਰਸਾਤੀ ਮੌਸਮ ਵਿੱਚ ਗੰਦਾ ਪਾਣੀ ਸਪਲਾਈ ਹੋਣ ਦੀ ਸਮੱਸਿਆ ਦਹਾਕਿਆਂ ਤੋਂ ਚਲਦੀ ਆ ਰਹੀ ਹੈ। ਉਹ ਇਸ ਸਬੰਧੀ ਉੱਚ ਅਧਿਕਾਰੀਆਂ ਨੂੰ ਵੀ ਕਈ ਵਾਰ ਬੇਨਤੀ ਕਰ ਚੁੱਕੇ ਹਨ ਪਰ ਖਾਨਾਪੂਰਤੀ ਤੋਂ ਇਲਾਵਾ ਕੁਝ ਨਹੀਂ ਹੋਇਆ। ਇਸ ਸਬੰਧੀ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ ਅਧਿਕਾਰੀ ਗੋਪਾਲ ਕ੍ਰਿਸ਼ਨ ਨੇ ਕਿਹਾ ਕਿ ਸੀਵਰੇਜ ਦੇ ਡਿਪੋਜ਼ਲ ’ਤੇ ਸਫਾਈ ਦਾ ਕੰਮ ਚੱਲ ਰਿਹਾ ਹੈ। ਇੱਕ ਦੋ ਦਿਨਾਂ ਵਿੱਚ ਸਮੱਸਿਆ ਹੱਲ ਹੋ ਜਾਵੇਗੀ।