ਬੋਹਾ (ਪੱਤਰ ਪ੍ਰੇਰਕ): ਨਰਸੀ ਰਾਮ ਮੈਮੋਰੀਅਲ ਹੌਲੀ ਹਾਰਟ ਕਾਨਵੈਂਟ ਸਕੂਲ ਬੋਹਾ ਵੱਲੋਂ ਕੌਮਾਂਤਰੀ ਮਹਿਲਾ ਦਿਵਸ ਮੌਕੇ ਇਕ ਸਮਾਗਮ ਦਾ ਕਰਵਾਇਆ ਗਿਆ। ਇਸ ਮੌਕੇ ਸ ਚੇਅਰਮੈਨ ਸੰਜੀਵ ਕੁਮਾਰ ਸਿੰਗਲਾ ਤੇ ਪ੍ਰਿੰਸੀਪਲ ਸੰਤ ਰਾਮ ਸਿੰਗਲਾ ਨੇ ਕਿਹਾ ਕਿ ਜੇ ਅੱਜ ਦੀ ਔਰਤ ਆਪਣੇ ਔਰਤ ਹੋਣ ਦੇ ਸਹੀ ਅਰਥਾਂ ਤੋਂ ਜਾਣੂ ਹੋ ਜਾਵੇ ਤਾਂ ਉਹ ਕਿਸੇ ਵੀ ਖੇਤਰ ਵਿਚ ਮਰਦ ਤੋਂ ਘੱਟ ਨਹੀਂ ਹੈ। ਇਸ ਮੌਕੇ ਇਕ ਲੱਕੀ ਡਰਾਅ ਰਾਹੀਂ ਅੱਜ ਦੇ ਦਿਨ ਦਾਖਲਾ ਲੈਣ ਵਾਲੀਆਂ ਵਿਦਿਆਰਥਣਾਂ ਵਿੱਚੋਂ ਪੰਜ ਦੀ ਚੋਣ ਕਰਕੇ ਉਨ੍ਹਾਂ ਦੀ ਪੂਰੀ ਤੇ ਬਾਕੀ ਵਿਦਿਆਰਥਣਾਂ ਦੀ 40 ਫੀਸਦੀ ਦਾਖਲਾ ਫੀਸ ਮੁਆਫ ਕਰਨ ਦਾ ਐਲਾਨ ਵੀ ਕੀਤਾ। -ਪੱਤਰ ਪ੍ਰੇਰਕ