ਪੱਤਰ ਪ੍ਰੇਰਕ
ਮਹਿਲ ਕਲਾਂ, 14 ਜੂਨ
ਸ਼ਹੀਦ ਕਿਰਨਜੀਤ ਕੌਰ ਕਤਲ ਕਾਂਡ ਵਿਰੋਧੀ ਐਕਸ਼ਨ ਕਮੇਟੀ ਮਹਿਲ ਕਲਾਂ ਦੀ ਮੀਟਿੰਗ ਸਥਾਨਕ ਅਨਾਜ ਮੰਡੀ ਵਿੱਚ ਕਨਵੀਨਰ ਗੁਰਬਿੰਦਰ ਸਿੰਘ ਕਲਾਲਾ ਦੀ ਪ੍ਰਧਾਨਗੀ ਹੇਠ ਹੋਈ। ਇਸ ਸਬੰਧੀ ਐਕਸ਼ਨ ਕਮੇਟੀ ਦੇ ਬੁਲਾਰੇ ਨਰਾਇਣ ਦੱਤ ਨੇ ਦੱਸਿਆ ਕਿ ਇਸ ਵਾਰ 12 ਅਗਸਤ ਨੂੰ ਸ਼ਹੀਦ ਕਿਰਨਜੀਤ ਕੌਰ ਦੀ ਸ਼ਹਾਦਤ ਨੂੰ 25 ਵਰ੍ਹੇ ਪੂਰੇ ਹੋ ਰਹੇ ਹਨ, ਇਸ ਲਈ ਬਰਸੀ ਵਿਲੱਖਣ ਢੰਗ ਨਾਲ ਮਨਾਉਣ ਸਬੰਧੀ ਵਿਚਾਰਾਂ ਚੱਲ ਰਹੀਆਂ ਹਨ ਤੇ 2 ਜੁਲਾਈ ਨੂੰ ਐਕਸ਼ਨ ਕਮੇਟੀ ਦੀ ਵੱਡੀ ਮੀਟਿੰਗ ਬੁਲਾਈ ਗਈ ਹੈ। ਮੀਟਿੰਗ ਵਿੱਚ ਨੂਪੁਰ ਸ਼ਰਮਾ ਅਤੇ ਨਵੀਨ ਜਿੰਦਲ ਨੂੰ ਤੁਰੰਤ ਗ੍ਰਿਫਤਾਰ ਕਰਨ ਦੀ ਮੰਗ ਕੀਤੀ ਗਈ।