ਭਗਤਾ ਭਾਈ: ਯੂਥ ਅਕਾਲੀ ਦਲ ਦੀ ਮਜਬੂਤੀ ਲਈ ਸ਼ੁਰੂ ਕੀਤੀ ਮੁਹਿੰਮ ਤਹਿਤ ਪਿੰਡ ਜਲਾਲ ਵਿੱਚ ਯੂਥ ਵਿੰਗ ਦੀ ਮੀਟਿੰਗ ਯੂਥ ਵਿੰਗ ਸਰਕਲ ਜਲਾਲ ਦੇ ਨਵਨਿਯੁਕਤ ਪ੍ਰਧਾਨ ਸਰਬਜੀਤ ਸਿੰਘ ਕਾਂਗੜ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਮੌਜੂਦਾ ਰਾਜਨੀਤਿਕ ਹਲਾਤਾਂ ਅਤੇ ਯੂਥ ਵਿੰਗ ਦੇ ਜਥੇਬੰਦਕ ਢਾਂਚੇ ਨੂੰ ਮਜਬੂਤ ਕਰਨ ਸਬੰਧੀ ਵਿਚਾਰਾਂ ਕੀਤੀਆਂ ਗਈਆਂ। ਸਰਬਜੀਤ ਸਿੰਘ ਕਾਂਗੜ ਨੇ ਕਿਹਾ ਕਿ ਮੌਜੂਦਾ ਕਾਂਗਰਸ ਸਰਕਾਰ ਹਰ ਫਰੰਟ ’ਤੇ ਫੇਲ੍ਹ ਸਾਬਿਤ ਹੋਈ ਹੈ। ਉਨ੍ਹਾਂ ਕਿਹਾ ਕਿ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਯੂਥ ਵਿੰਗ ਦੀ ਭੂਮਿਕਾ ਅਹਿਮ ਹੋਵੇਗੀ। ਇਸ ਮੌਕੇ ਸਬਕਾ ਸਰਪੰਚ ਜਗਦੀਸ਼ ਸਿੰਘ ਪੱਪੂ ਜਲਾਲ, ਗੁਰਬਚਨ ਸਿੰਘ ਕਲੇਰ, ਸੂਬਾ ਚੇਅਰਮੈਨ ਲਾਟ ਸਾਹਿਬ ਸਿੰਗਲਾ, ਬੂਟਾ ਸਿੰਘ ਨੰਬਰਦਾਰ, ਸੁਖਚੈਨ ਸਿੰਘ ਪਿੰਟੂ, ਬਖਸ਼ੀਸ਼ ਸਿੰਘ ਸਾਬਕਾ ਪੰਚ ਨੇ ਨਵਨਿਯੁਕਤ ਪ੍ਰਧਾਨ ਸਰਬਜੀਤ ਕਾਂਗੜ ਦਾ ਸਨਮਾਨ ਕੀਤਾ। -ਪੱਤਰ ਪ੍ਰੇਰਕ