ਪੰਜਾਬੀ ਭਾਸ਼ਾ ਦੀ ਸਥਿਤੀ ’ਤੇ ਚਰਚਾ
ਚੌਧਰੀ ਦੇਵੀ ਲਾਲ ਯੂਨੀਵਰਸਿਟੀ ਦੇ ਪੰਜਾਬੀ ਵਿਭਾਗ ਵੱਲੋਂ ਨਵੀਂ ਦਿੱਲੀ ਸਾਹਿਤ ਅਕਾਦਮੀ ਦੇ ਸਹਿਯੋਗ ਨਾਲ ਹਰਿਆਣਾ ਪੰਜਾਬੀ ਸਾਹਿਤ ਵਿਸ਼ੇ ’ਤੇ ਸੈਮੀਨਾਰ ਕਰਵਾਇਆ ਗਿਆ। ਸੈਮੀਨਾਰ ਦਾ ਉਦਘਾਟਨ ਸੀ ਡੀ ਐੱਲ ਯੂ ਦੇ ਵਾਈਸ ਚਾਂਸਲਰ ਪ੍ਰੋ. ਵਿਜੇ ਕੁਮਾਰ ਨੇ ਕੀਤਾ। ਉਨ੍ਹਾਂ ਨੇ...
Advertisement
ਚੌਧਰੀ ਦੇਵੀ ਲਾਲ ਯੂਨੀਵਰਸਿਟੀ ਦੇ ਪੰਜਾਬੀ ਵਿਭਾਗ ਵੱਲੋਂ ਨਵੀਂ ਦਿੱਲੀ ਸਾਹਿਤ ਅਕਾਦਮੀ ਦੇ ਸਹਿਯੋਗ ਨਾਲ ਹਰਿਆਣਾ ਪੰਜਾਬੀ ਸਾਹਿਤ ਵਿਸ਼ੇ ’ਤੇ ਸੈਮੀਨਾਰ ਕਰਵਾਇਆ ਗਿਆ। ਸੈਮੀਨਾਰ ਦਾ ਉਦਘਾਟਨ ਸੀ ਡੀ ਐੱਲ ਯੂ ਦੇ ਵਾਈਸ ਚਾਂਸਲਰ ਪ੍ਰੋ. ਵਿਜੇ ਕੁਮਾਰ ਨੇ ਕੀਤਾ। ਉਨ੍ਹਾਂ ਨੇ ਪੰਜਾਬੀ ਭਾਸ਼ਾ ਹਰਿਆਣਾ ਦੇ ਲੋਕ ਸੱਭਿਆਚਾਰ ਦਾ ਅਨਿੱਖੜਵਾਂ ਅੰਗ ਹੈ। ਦਿੱਲੀ ਅਕੈਡਮੀ ਦੇ ਕਨਵੀਨਰ ਪ੍ਰੋ. ਸੰਦੀਪ ਕੌਰ ਦੀ ਅਗਵਾਈ ਹੇਠ ਪ੍ਰੋਗਰਾਮ ਵਿੱਚ ਤਿੰਨ ਤਕਨੀਕੀ ਸੈਸ਼ਨ ਕਰਵਾਏ ਗਏ। ਇਸ ਮੌਕੇ ਸਾਹਿਤ ਅਕਾਦਮੀ ਨਵੀਂ ਦਿੱਲੀ ਦੇ ਵਿਦਵਾਨਾਂ ਅਤੇ ਪੰਜਾਬੀ ਲੇਖਕਾਂ ਨੇ ਹਰਿਆਣਾ ਵਿੱਚ ਪੰਜਾਬੀ ਭਾਸ਼ਾ ਤੇ ਸਾਹਿਤ ਦੀ ਸਥਿਤੀ ਬਾਰੇ ਵਿਚਾਰ ਪੇਸ਼ ਕੀਤੇ।
Advertisement
Advertisement
×

