ਦਰਸ਼ਨ ਸਿੰਘ ਸੋਢੀ
ਮੁਹਾਲੀ, 10 ਜੂਨ
ਆਮ ਆਦਮੀ ਪਾਰਟੀ ਦੇ ਮਾਨਸਾ ਤੋਂ ਵਿਧਾਇਕ ਅਤੇ ਪੰਜਾਬ ਦੇ ਸਿਹਤ ਮੰਤਰੀ ਦੇ ਅਹੁਦੇ ਤੋਂ ਬਰਖ਼ਾਸਤ ਕੀਤੇ ਵਿਜੈ ਸਿੰਗਲਾ ਨੇ ਅੱਜ ਮੁਹਾਲੀ ਅਦਾਲਤ ’ਚ ਜੇਲ੍ਹ ਤੋਂ ਹੀ ਵੀਡੀਓ ਕਾਨਫਰੰਸ ਰਾਹੀਂ ਪੇਸ਼ ਭੁਗਤੀ ਹੈ। ਅਦਾਲਤ ਨੇ ਉਸ ਦਾ 24 ਜੂਨ ਤੱਕ ਨਿਆਂਇਕ ਹਿਰਾਸਤ ਵਿੱਚ ਵਾਧਾ ਕਰ ਦਿੱਤਾ। ਉਸ ਨੂੰ ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ ਗਿ੍ਫ਼ਤਾਰ ਕੀਤਾ ਗਿਆ ਸੀ। ਪਹਿਲਾਂ ਅਦਾਲਤ ਨੇ ਉਸ ਨੂੰ 14 ਦਿਨ ਦੀ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਗਿਆ ਸੀ । ਉਸ ਨਾਲ ਹੀ ਓਐੱਸਡੀ ਅਤੇ ਭਾਣਜੇ ਪ੍ਰਦੀਪ ਕੁਮਾਰ ਦੀ ਨਿਆਇਕ ਹਿਰਾਸਤ ’ਚ ਵੀ 24 ਜੂਨ ਤੱਕ ਵਾਧਾ ਕਰ ਦਿੱਤਾ।