ਜਸਵੰਤ ਜੱਸ/ਰਾਜਵਿੰਦਰ ਰੌਂਤਾ
ਫ਼ਰੀਦਕੋਟ/ਨਿਹਾਲ ਸਿੰਘ ਵਾਲਾ/ਮੋਗਾ, 7 ਜੁਲਾਈ
ਮੋਗਾ ਦੀ ਅਦਾਲਤ ਨੇ ਬੇਅਦਬੀ ਕਾਂਡ ਵਿਚ ਤਿੰਨ ਡੇਰਾ ਪ੍ਰੇਮੀਆਂ ਨੂੰ 3-3 ਸਾਲ ਦੀ ਸਜ਼ਾ ਸੁਣਾਈ ਹੈ, ਜਦ ਕਿ ਦੋ ਨੂੰ ਬਰੀ ਕਰ ਦਿੱਤਾ ਹੈ। ਸੱਤ ਸਾਲ ਪਹਿਲਾਂ ਮੋਗੇ ਜ਼ਿਲ੍ਹੇ ਦੇ ਪਿੰਡ ਮੱਲਕੇ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲੇ ਵਿੱਚ ਅਦਾਲਤ ਨੇ ਤਿੰਨ ਡੇਰਾ ਪ੍ਰੇਮੀਆਂ ਨੂੰ ਤਿੰਨ-ਤਿੰਨ ਸਾਲ ਦੀ ਕੈਦ ਦਾ ਹੁਕਮ ਸੁਣਾਇਆ ਹੈ, ਜਦੋਂ ਕਿ ਦੋ ਡੇਰਾ ਪ੍ਰੇਮੀਆਂ ਨੂੰ ਸ਼ੱਕ ਦੇ ਆਧਾਰ ’ਤੇ ਬਰੀ ਕਰ ਦਿੱਤਾ। ਗੁਰਸੇਵਕ ਸਿੰਘ ਮੱਲਕੇ ਵੱਲੋਂ ਦਰਜ ਬੇਅਦਬੀ ਦੇ ਮਾਮਲੇ ’ਚ ਅਦਾਲਤ ਨੇ ਫ਼ੈਸਲਾ ਸੁਣਾਉਂਦਿਆਂ ਨਾਮਜ਼ਦ 8 ਵਿਅਕਤੀ ਵਿਚੋਂ ਤਿੰਨ ਡੇਰਾ ਪ੍ਰੇਮੀਆ ਪਿਰਥੀ ਸਿੰਘ, ਮਿੱਠੂ ਸਿੰਘ ਤੇ ਦੀਪਾ ਸਿੰਘ ਨੂੰ 3-3 ਸਾਲ ਦੀ ਸਜ਼ਾ ਸੁਣਾਈ ਅਤੇ 5-5 ਹਜ਼ਾਰ ਰੁਪਏ ਜੁਰਮਾਨਾ ਲਾਇਆ ਹੈ। ਸੁਣਵਾਈ ਦੌਰਾਨ ਕੋਈ ਅਣਸੁਖਾਵੀਂ ਘਟਨਾ ਰੋਕਣ ਲਈ ਸੁਰੱਖਿਆ ਵਜੋਂ ਭਾਰੀ ਪੁਲੀਸ ਬਲ ਤਾਇਨਾਤ ਸੀ।