ਫਰੀਦਕੋਟ: ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਫਰੀਦਕੋਟ ਵੱਲੋਂ ਪੰਜਾਬ ਵਿਕਟਮ ਕੰਪਨਸੇਸ਼ਨ ਸਕੀਮ 2017 ਅਤੇ ਨਾਲਸਾ ਕੰਪਨਸੇਸ਼ਨ ਸਕੀਮ ਤਹਿਤ ਕੁੱਲ 7.75 ਲੱਖ ਰੁਪਏ ਦੇ ਮੁਆਵਜ਼ੇ ਲਾਭਪਾਤਰੀਆਂ ਨੂੰ ਵੰਡੇ ਗਏ। ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਚੇਅਰਮੈਨ ਸੁਮੀਤ ਮਲਹੋਤਰਾ ਇਸ ਸਕੀਮ ਤਹਿਤ ਇੱਕੋ ਦਿਨ 7.75 ਲੱਖ ਰੁਪਏ ਦੇ ਮੁਆਵਜ਼ੇ ਦਾ ਭੁਗਤਾਨ ਕੀਤਾ। ਉਨ੍ਹਾਂ ਕਿਹਾ ਕਿ ਇਸ ਸਕੀਮ ਤਹਿਤ ਜੇ ਕੋਈ ਵੀ ਹੋਰ ਲੋੜਵੰਦ ਹੋਵੇ ਤਾਂ ਉਹ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਰੀਦਕੋਟ ਨਾਲ ਸੰਪਰਕ ਕਰ ਸਕਦਾ ਹੈ। ਇਸ ਮੌਕੇ ਸਕੱਤਰ ਮੈਡਮ ਰਾਜਵੰਤ ਕੌਰ, ਮੌਕੇ ਸੁਖਵਿੰਦਰ ਸਿੰਘ, ਹਾਕਮ ਸਿੰਘ, ਸੰਜੂ ਕੁਮਾਰ ਅਤੇ ਜਗਵੀਰ ਕੁਮਾਰ ਹਾਜ਼ਰ ਸਨ। -ਨਿੱਜੀ ਪੱਤਰ ਪ੍ਰੇਰਕ