ਜਲਾਲਾਬਾਦ: ਜਲਾਲਾਬਾਦ ਦੇ ਡੀ.ਐੱਸ.ਪੀ ਅਤੁਲ ਸੋਨੀ ਨੇ ਆਪਣੀ ਪਤਨੀ ਸ਼ਾਲਿਨੀ ਸੋਨੀ ਨਾਲ ਸ਼ਹਿਰ ਦੇ ਕਈ ਲੋੜਵੰਦ ਪਰਿਵਾਰਾਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਲੋੜਵੰਦਾਂ ਦੀ ਸਿਹਤ ਦਾ ਜਾਇਜ਼ਾ ਲੈਣ ਉਪਰੰਤ ਇਨ੍ਹਾਂ ਪਰਿਵਾਰਾਂ ਨੂੰ ਕੱਪੜੇ ਅਤੇ ਰਾਸ਼ਨ ਦਾ ਸਾਮਾਨ ਵੰਡਿਆ। ਇਸ ਮੌਕੇ ਸ੍ਰੀ ਸੋਨੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੋ ਕੱਪੜੇ ਘਰਾਂ ਵਿੱਚ ਕੰਮ ਨਹੀਂ ਆਉਂਦੇ, ਉਨ੍ਹਾਂ ਨੂੰ ਲੋੜਵੰਦ ਲੋਕਾਂ ਤੱਕ ਪਹੁੰਚਾਇਆ ਜਾਵੇ। -ਪੱਤਰ ਪ੍ਰੇਰਕ