ਭੁੱਚੋ ਮੰਡੀ: ਸ਼ਹਿਰ ਵਿੱਚ ਕਰੋਨਾ ਮਰੀਜ਼ਾਂ ਦੀ ਗਿਣਤੀ ਵਿੱਚ ਦਿਨ-ਬ ਦਿਨ ਵਾਧਾ ਹੋਣ ਕਾਰਨ ਸਿਹਤ ਵਿਭਾਗ ਨੇ ਸ਼ਹਿਰ ਵਿੱਚ ਕਰੋਨਾ ਟੈਸਟਾਂ ਦੀ ਰਫ਼ਤਾਰ ਵੀ ਤੇਜ਼ ਕਰ ਦਿੱਤੀ ਹੈ। ਸਿਹਤ ਮੁਲਾਜ਼ਮ ਰਾਜਵਿੰਦਰ ਸਿੰਘ ਰੰਗੀਲਾ ਨੇ ਦੱਸਿਆ ਕਿ ਭੁੱਚੋ ਮੰਡੀ ਇਲਾਕੇ ਵਿੱਚ ਪਿਛਲੇ 23 ਦਿਨਾਂ ਵਿੱਚ 45 ਮਰੀਜ਼ ਕਰੋਨਾ ਪਾਜ਼ੇਟਿਵ ਆਏ ਹਨ ਜਿਨ੍ਹਾਂ ਨੂੰ ਘਰਾਂ ਵਿੱਚ ਇਕਾਂਤਵਾਸ ਕੀਤਾ ਗਿਆ ਹੈ। ਇਨ੍ਹਾਂ ਵਿੱਚੋਂ 5 ਮਰੀਜ਼ ਠੀਕ ਹੋ ਗਏ ਹਨ। ਉਨ੍ਹਾਂ ਕਿਹਾ ਕਿ ਕਰੋਨਾ ਮਰੀਜ਼ਾਂ ਨੂੰ ਪੰਜਾਬ ਸਰਕਾਰ ਵੱਲੋਂ ਭੇਜੀਆਂ ਫ਼ਤਹਿ ਕਿੱਟਾਂ ਵੰਡੀਆਂ ਗਈਆਂ। -ਪੱਤਰ ਪ੍ਰੇਰਕ