ਭਗਤਾ ਭਾਈ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਲੋੜਵੰਦ ਲੋਕਾਂ ਦੀ ਆਰਥਿਕ ਮਦਦ ਲਈ ਸਥਾਨਕ ਸ਼ਹਿਰ ਦੇ ਗੁਰਦੁਆਰਾ ਪਾਤਸ਼ਾਹੀ ਛੇਵੀਂ ਤੇ ਦਸਵੀਂ ਵਿਖੇ ਕਰਵਾਏ ਸਮਾਗਮ ਦੌਰਾਨ 21 ਲੋੜਵੰਦ ਪਰਿਵਾਰਾਂ ਨੂੰ ਆਰਥਿਕ ਸਹਾਇਤਾ ਦੇ ਕਰੀਬ ਦੋ ਲੱਖ ਰੁਪਏ ਦੇ ਚੈੱਕ ਵੰਡੇ ਗਏ। ਚੈੱਕ ਵੰਡਣ ਦੀ ਰਸਮ ਸਾਬਕਾ ਕੈਬਨਿਟ ਮੰਤਰੀ ਸਿਕੰਦਰ ਸਿੰਘ ਮਲੂਕਾ ਅਤੇ ਗੁਰਦੁਆਰਾ ਸਾਹਿਬ ਦੇ ਮੈਨੇਜਰ ਸ਼ਮਸ਼ੇਰ ਸਿੰਘ ਚੱਠਾ ਨੇ ਅਦਾ ਕੀਤੀ। ਸ੍ਰੀ ਮਲੂਕਾ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਸ਼੍ਰੋਮਣੀ ਕਮੇਟੀ ਦੇ ਵਿਦਿਅਕ ਅਦਾਰਿਆਂ ਵਿਚ ਸਿੱਖ ਬੱਚਿਆਂ ਨੂੰ ਫੀਸਾਂ ਵਿਚ ਵੱਡੀ ਰਿਆਇਤ ਦੇ ਰਹੀ ਹੈ ਪ੍ਰੰਤੂ ਕੁਝ ਅਖੌਤੀ ਸਿੱਖ ਆਗੂ ਸ਼੍ਰੋਮਣੀ ਕਮੇਟੀ ਨੂੰ ਤੋੜਨ ਤੇ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। -ਪੱਤਰ ਪ੍ਰੇਰਕ