ਮਮਦੋਟ: ਖੇਤੀ ਹਾਦਸਿਆਂ ਦਾ ਸ਼ਿਕਾਰ ਹੋਏ ਕਿਸਾਨਾਂ ਤੇ ਮਜ਼ਦੂਰਾਂ ਨੂੰ ਪੰਜਾਬ ਮੰਡੀ ਬੋਰਡ ਵੱਲੋਂ ਦਿੱਤੀ ਜਾਂਦੀ ਵਿੱਤੀ ਸਹਾਇਤਾ ਦੇ ਚੈੱਕ ਫਿਰੋਜ਼ਪੁਰ ਦਿਹਾਤੀ ਤੋਂ ਵਿਧਾਇਕ ਰਜਨੀਸ਼ ਦਹੀਆ ਨੇ ਲਾਭਪਾਤਰੀਆਂ ਨੂੰ ਵੰਡੇ । ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਡਾ ਹਰਜਿੰਦਰ ਸਿੰਘ ਸਾਬ , ਅਤੇ ਜਸਪ੍ਰੀਤ ਸਿੰਘ ਸਕੱਤਰ ਮਾਰਕੀਟ ਕਮੇਟੀ ਵੀ ਹਾਜ਼ਰ ਸਨ। ਖੇਤੀ ਹਾਦਸਿਆਂ ਦਾ ਸ਼ਿਕਾਰ ਹੋਏ ਕਿਸਾਨ ਬਲਵਿੰਦਰ ਸਿੰਘ ਪੁੱਤਰ ਬਲਵੀਰ ਸਿੰਘ ਉਸ ਦੇ ਪਰਿਵਾਰ ਨੂੰ ਦੋ ਲੱਖ ਰੁਪਏ ਦਾ ਚੈੱਕ, ਕਿਰਨਦੀਪ ਕੌਰ ਪਤਨੀ ਜਸਵਿੰਦਰ ਸਿੰਘ ਨੂੰ ਦਸ ਹਜ਼ਾਰ, ਤੋਤਾ ਸਿੰਘ ਪੁੱਤਰ ਕਰਨੈਲ ਸਿੰਘ ਨੂੰ ਦਸ ਹਜ਼ਾਰ, ਛਿੰਦਰਪਾਲ ਸਿੰਘ ਪੁੱਤਰ ਸੰਤ ਸਿੰਘ ਨੂੰ ਚਾਲੀ ਹਜ਼ਾਰ ਰੁਪਏ ਦੇ ਚੈੱਕ ਵੰਡੇ ਗਏ। -ਪੱਤਰ ਪ੍ਰੇਰਕ