ਲਖਵੀਰ ਸਿੰਘ ਚੀਮਾ
ਟੱਲੇਵਾਲ(ਬਰਨਾਲਾ), 10 ਮਾਰਚ
ਬਰਨਾਲਾ ਜ਼ਿਲ੍ਹੇ ਦੇ ਤਿੰਨੋਂ ਵਿਧਾਨ ਸਭਾ ਹਲਕਿਆਂ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਅੱਗੇ ਹਨ। ਬਰਨਾਲਾ ਤੋਂ ਆਮ ਆਦਮੀ ਪਾਰਟੀ ਦੇ ਗੁਰਮੀਤ ਸਿੰਘ ਅੱਗੇ ਚੱਲ ਰਹੇ ਹਨ। ਮਹਿਲ ਕਲਾਂ ਤੋਂ ਕੁਲਵੰਤ ਸਿੰਘ ਪੰਡੋਰੀ ਤੇ ਭਦੌੜ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਲਾਭ ਸਿੰਘ ਉਗੋਕੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੋਂ ਅੱਗੇ ਚੱਲ ਰਹੇ ਹਨ।