ਚਾਉਕੇ: ਜਲ ਸਰੋਤ ਵਿਭਾਗ ਦੇ ਜ਼ਿਲ੍ਹੇਦਾਰ ਗੁਰਮੀਤ ਸਿੰਘ ਮੰਡੀ ਕਲਾਂ ਲੰਮਾ ਸਮਾਂ ਸੇਵਾ ਨਿਭਾਉਣ ਮਗਰੋਂ ਅੱਜ ਸੇਵਾਮੁਕਤ ਹੋ ਗਏ ਹਨ। ਉਨ੍ਹਾਂ ਦੇ ਸਨਮਾਨ ਵਿੱਚ ਰੱਖੇ ਸਮਾਗਮ ਵਿੱਚ ਉਨ੍ਹਾਂ ਨੂੰ ਫੁੱਲਾਂ ਦੇ ਗੁਲਦਸਤੇ ਅਤੇ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਨਹਿਰੀ ਪਟਵਾਰ ਯੂਨੀਅਨ ਪੰਜਾਬ ਦੇ ਪ੍ਰਧਾਨ ਜਸਕਰਨ ਸਿੰਘ ਗਹਿਰੀ ਬੁੱਟਰ ਨੇ ਗੁਰਮੀਤ ਸਿੰਘ ਦੀਆਂ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਯੂਨੀਅਨ ਵੱਲੋਂ ਪ੍ਰਸ਼ੰਸਾ ਪੱਤਰ ਦਿੱਤਾ। ਇਸ ਮੌਕੇ ਜਗਮੋਹਣ ਸਿੰਘ, ਨੀਰਜ ਗੋਇਲ, ਵੀਰਪਾਲ ਕੌਰ, ਜਸਦੀਪ ਕੌਰ, ਸੌਰਭ, ਕਰਨ ਸਿੰਘ ਤੇ ਤਾਰਾ ਚੰਦ ਰੀਡਰ ਹਾਜ਼ਰ ਸਨ।
-ਪੱਤਰ ਪ੍ਰੇਰਕ