ਜ਼ਿਲ੍ਹਾ ਸਿੱਖਿਆ ਅਫ਼ਸਰ ਵੱਲੋਂ ਸਕੂਲਾਂ ਦੀ ਚੈਕਿੰਗ
ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਮੁਨੀਲਾ ਅਰੋੜਾ ਵੱਲੋਂ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਫ਼ਿਰੋਜ਼ਪੁਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਟਾਰੀ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਆਰਿਫ-ਕੇ ਦੀ ਚੈਕਿੰਗ ਕੀਤੀ ਗਈ। ਉਨ੍ਹਾਂ ਨੇ ਸਟਾਫ ਦਾ ਹਾਜ਼ਰੀ ਰਜਿਸਟਰ, ਸਕੂਲਾਂ ਵਿੱਚ ਚੱਲ ਰਹੀ...
Advertisement
ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਮੁਨੀਲਾ ਅਰੋੜਾ ਵੱਲੋਂ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਫ਼ਿਰੋਜ਼ਪੁਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਟਾਰੀ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਆਰਿਫ-ਕੇ ਦੀ ਚੈਕਿੰਗ ਕੀਤੀ ਗਈ। ਉਨ੍ਹਾਂ ਨੇ ਸਟਾਫ ਦਾ ਹਾਜ਼ਰੀ ਰਜਿਸਟਰ, ਸਕੂਲਾਂ ਵਿੱਚ ਚੱਲ ਰਹੀ ਅਕਾਦਮਿਕ ਕਾਰਗੁਜ਼ਾਰੀ, ਵਿਦਿਆਰਥੀਆਂ ਦੀ ਰੋਜ਼ਾਨਾ ਅਤੇ ਮਹੀਨਾਵਾਰ ਹਾਜ਼ਰੀ, ਵਿਦਿਆਰਥੀਆਂ ਦੀ ਅਕਾਦਮਿਕ-ਪ੍ਰਾਪਤੀ ਤੇ ਅਕਾਦਮਿਕ-ਟੈਸਟਿੰਗ ਦੀ ਪ੍ਰਕਿਰਿਆ ਦਾ ਜਾਇਜ਼ਾ ਲਿਆ। ਮੈਡਮ ਅਰੋੜਾ ਨੇ ਸਕੂਲਾਂ ਵਿੱਚ ਜਾਰੀ ਕੰਮਾਂ ਦੀ ਜਾਂਚ ਕੀਤੀ ਤੇ ਇਨ੍ਹਾਂ ਕੰਮਾਂ ਨੂੰ ਜਲਦੀ ਸੰਪੂਰਨ ਕਰਨ ਲਈ ਕਿਹਾ ਗਿਆ। ਜ਼ਿਲ੍ਹਾ ਸਿੱਖਿਆ ਅਫ਼ਸਰ ਵੱਲੋਂ ਮਿੱਡ-ਡੇਅ ਮੀਲ ਸਕੀਮ ਦੇ ਅਧੀਨ ਮਿਲਣ ਵਾਲੇ ਖਾਣੇ ਦੀ ਜਾਂਚ ਕੀਤੀ ਗਈ ਤੇ ਸਬੰਧੀ ਰਿਕਾਰਡ ਵੀ ਚੈੱਕ ਕੀਤਾ।
Advertisement
Advertisement
×