ਪਰਮਜੀਤ ਸਿੰਘ
ਫਾਜ਼ਿਲਕਾ, 2 ਜਨਵਰੀ
ਫ਼ਾਜ਼ਿਲਕਾ ’ਚ ਭਾਜਪਾ ਨੇਤਾ ਤੇ ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸ਼ੇਖਾਵਤ ਦੀ ਫੇਰੀ ਮੌਕੇ ਅੱਜ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ ਲੱਗਿਆ ਹੈ। ਜਿਲ੍ਹੇ ਦੇ ਅਕਾਲੀ ਆਗੂ ਰਹੇ ਪੂਰਨ ਸਿੰਘ ਮੂਜੈਦੀਆ ਨੇ ਅੱਜ ਭਾਜਪਾ ਦਾ ਪੱਲਾ ਫੜ ਲਿਆ ਹੈ। ਇਸ ਮੌਕੇ ਸਾਬਕਾ ਮੰਤਰੀ ਸੁਰਜੀਤ ਕੁਮਾਰ ਜਿਆਣੀ ਅਤੇ ਕਈ ਹੋਰ ਭਾਜਪਾ ਆਗੂ ਮੌਜੂਦ ਸਨ। ਸੂਤਰਾਂ ਦਾ ਕਹਿਣਾ ਹੈ ਕਿ ਪੂਰਨ ਸਿੰਘ ਮੁਜੈਦੀਆਂ ਨੂੰ ਭਾਜਪਾ ‘ਚ ਸ਼ਾਮਲ ਕਰਕੇ ਜਲਾਲਾਬਾਦ ਤੋਂ ਪਾਰਟੀ ਦਾ ਉਮੀਦਵਾਰ ਐਲਾਨ ਸਕਦੀ ਹੈ, ਕਿਉਂਕਿ ਮੁਜੈਦੀਆ ਰਾਏ ਸਿੱਖ ਬਰਾਦਰੀ ਨਾਲ ਸਬੰਧਤ ਹਨ।